06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

11 ਨੂੰ ਹੋਵੇਗਾ ਡੀਐਸਪੀ ਭੁਲੱਥ ਦਫ਼ਤਰ ਦਾ ਘਿਰਾਓ: ਜ਼ੋਨ ਨਡਾਲਾ

ਨਡਾਲਾ, 5 ਅਗਸਤ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜੋਨ ਪ੍ਰਧਾਨ ਬਲਾਕਾ ਸਿੰਘ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਡੀਐਸਪੀ ਭੁਲੱਥ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ | ਇਸ ਤੋਂ ਬਾਅਦ ਵੀ ਜਥੇਬੰਦੀ ਦੇ ਨੁਮਾਇੰਦੇ ਕਈ ਵਾਰ ਸਬੰਧਿਤ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ, ਪਰ ਉਨ੍ਹਾਂ ਅਨੁਸਾਰ ਅਜੇ ਤੱਕ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਹੋਇਆ | ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ 11 ਅਗਸਤ ਨੂੰ ਸਵੇਰੇ 10 ਵਜੇ ਡੀਐਸਪੀ ਭੁਲੱਥ ਦੇ ਦਫ਼ਤਰ ਦਾ ਵੱਡੇ ਪੱਧਰ ‘ਤੇ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਮੰਗਾਂ ਅਤੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਿਤ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ, ਜ਼ਿਲ੍ਹਾ ਆਗੂ ਗੱਗੀ ਹਮੀਰਾ, ਜੋਨ ਪ੍ਰੈੱਸ ਸਕੱਤਰ ਅਰਵਿੰਦਰ ਸਿੰਘ, ਜੋਗਿੰਦਰ ਸਿੰਘ, ਨਿਸ਼ਾਨ ਸਿੰਘ, ਸ਼ਮਸ਼ੇਰ ਸਿੰਘ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਬਲਦੇਵ ਸਿੰਘ, ਸਵਰਨ ਸਿੰਘ, ਮੇਹਰ ਸਿੰਘ, ਸੁਰਿੰਦਰ ਸਿੰਘ, ਹਰਮਨ ਸਿੰਘ, ਅਮਨਦੀਪ ਸਿੰਘ, ਮਲਕੀਤ ਸਿੰਘ, ਨਿਰਵੈਰ ਸਿੰਘ, ਬਲਦੇਵ ਸਿੰਘ ਪਿੰਕਾ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਹਾਜ਼ਰ ਸਨ |

Ad Position 21
No active advertisement
ਜੁਡੀਸ਼ੀਅਲ ਚੌਕ ਭੁਲੱਥ ’ਚ ਟਰੈਫ਼ਿਕ ਸਮੱਸਿਆਵਾਂ ਕਰਕੇ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ 06-08-2026
ਨਡਾਲਾ, 5 ਅਗਸਤ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜੋਨ ਪ੍ਰਧਾਨ ਬਲਾਕਾ ਸਿੰਘ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਡੀਐਸਪੀ ਭੁਲੱਥ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ | ਇਸ ਤੋਂ ਬਾਅਦ ਵੀ ਜਥੇਬੰਦੀ ਦੇ ਨੁਮਾਇੰਦੇ ਕਈ ਵਾਰ ਸਬੰਧਿਤ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ, ਪਰ ਉਨ੍ਹਾਂ ਅਨੁਸਾਰ ਅਜੇ ਤੱਕ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਹੋਇਆ | ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ 11 ਅਗਸਤ ਨੂੰ ਸਵੇਰੇ 10 ਵਜੇ ਡੀਐਸਪੀ ਭੁਲੱਥ ਦੇ ਦਫ਼ਤਰ ਦਾ ਵੱਡੇ ਪੱਧਰ ‘ਤੇ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਮੰਗਾਂ ਅਤੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਿਤ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ, ਜ਼ਿਲ੍ਹਾ ਆਗੂ ਗੱਗੀ ਹਮੀਰਾ, ਜੋਨ ਪ੍ਰੈੱਸ ਸਕੱਤਰ ਅਰਵਿੰਦਰ ਸਿੰਘ, ਜੋਗਿੰਦਰ ਸਿੰਘ, ਨਿਸ਼ਾਨ ਸਿੰਘ, ਸ਼ਮਸ਼ੇਰ ਸਿੰਘ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਬਲਦੇਵ ਸਿੰਘ, ਸਵਰਨ ਸਿੰਘ, ਮੇਹਰ ਸਿੰਘ, ਸੁਰਿੰਦਰ ਸਿੰਘ, ਹਰਮਨ ਸਿੰਘ, ਅਮਨਦੀਪ ਸਿੰਘ, ਮਲਕੀਤ ਸਿੰਘ, ਨਿਰਵੈਰ ਸਿੰਘ, ਬਲਦੇਵ ਸਿੰਘ ਪਿੰਕਾ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ‘12ਥ ਫੇਲ’ ਫ਼ਿਲਮ ਦਿਖਾਈ ਗਈ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਮੁਲਾਜ਼ਮਾਂ ਨੇ ਕੀਤੀ ਜ਼ਿਲ੍ਹੇ ਵਿਚ ਕਲਮ ਛੋੜ ਹੜਤਾਲ
Ad Position 24
No active advertisement