06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਗੁਰਲੀਨ ਕੌਰ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਵਿਚ ਦੂਜੇ ਸਥਾਨ ’ਤੇ ਰਹੀ

ਕਪੂਰਥਲਾ, 5 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਵੇਦ ਪ੍ਰਚਾਰ ਮੰਡਲ ਪੰਜਾਬ ਵਲੋਂ ਸਥਾਨਕ ਹਿੰਦੂ ਕੰਨਿਆ ਕਾਲਜ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਤਰ ਸਕੂਲ ਭਾਸ਼ਣ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ ਵਿਚ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਦੇ 23 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਸ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਵਧੀਆ ਬੁਲਾਰੇ ਹੋਣ ਦਾ ਸਬੂਤ ਦਿੱਤਾ | ਇਸ ਮੁਕਾਬਲੇ ਵਿਚ ਸੰਜੀਵ ਕੁਮਾਰ ਮੰਡਲ ਪ੍ਰਧਾਨ ਪੰਜਾਬ ਨੈਸ਼ਨਲ ਬੈਂਕ ਮੁੱਖ ਮਹਿਮਾਨ ਵਜੋਂ, ਜਦਕਿ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਸੀ | ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥਣ ਗੁਰਲੀਨ ਕੌਰ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਵੀ ਉਸਨੂੰ ਅਜਿਹੇ ਮੁਕਾਬਲੇ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੇ ਕੋਆਰਡੀਨੇਟਰ ਰਮਨਦੀਪ ਸਿੰਘ ਤੇ ਹਿੰਦੀ ਵਿਭਾਗ ਦੀ ਮੁਖੀ ਇੰਦਰਦੀਪ ਕੌਰ ਦੀ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 06-08-2026

Ad Position 22
No active advertisement
ਪਿਛਲੀ ਖ਼ਬਰ ਕੁੱਤਿਆਂ ਤੇ ਬਿੱਲੀਆਂ ਨੂੰ ਹਲਕਾਅ ਤੋਂ ਬਚਾਅ ਲਈ ਅਰਬਨ ਪੈਟਸ ਨੇ ਲਗਾਇਆ ਮੁਫ਼ਤ ਟੀਕਾਕਰਨ ਕੈਂਪ ਅਗਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤਿਆ-ਪਰਵਿੰ...
Ad Position 24
No active advertisement