07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡਡਵਿੰਡੀ ਵਿਖੇ ਬਾਬਾ ਦੂਲੇ ਸ਼ਾਹ ਦੀ ਦਰਗਾਹ ’ਤੇ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਡਡਵਿੰਡੀ, 6 ਅਗਸਤ (ਦਿਲਬਾਗ ਸਿੰਘ ਝੰਡ)-ਡਡਵਿੰਡੀ ਵਿਖੇ ਹਜ਼ਰਤ ਪੀਰ ਬਾਬਾ ਦੂਲ੍ਹੇ ਸ਼ਾਹ ਦੀ ਦਰਗਾਹ ‘ਤੇ ਸਾਲਾਨਾ ਮੇਲਾ ਦਰਗਾਹ ਦੇ ਗੱਦੀ ਨਸ਼ੀਨ ਬਾਬਾ ਸੁਖਦੇਵ ਸ਼ਾਹ ਅਤੇ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭਗਵਾਨ ਵਾਲਮੀਕ ਨੌਜਵਾਨ ਸਭਾ ਡਡਵਿੰਡੀ ਵੱਲੋਂ ਪਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮੇਲੇ ਦੌਰਾਨ ਸਭ ਤੋਂ ਪਹਿਲਾਂ ਪ੍ਰਬੰਧਕ ਕਮੇਟੀ ਵੱਲੋਂ ਦਰਗਾਹ ‘ਤੇ ਚਾਦਰ ਅਤੇ ਝੰਡਾ ਝੜਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਧਾਰਮਿਕ ਮੇਲੇ ਜਿੱਥੇ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ, ਉੱਥੇ ਫ਼ਕੀਰਾਂ ਦੀ ਯਾਦ ਵਿਚ ਮਨਾਏ ਜਾਂਦੇ ਇਹ ਮੇਲੇ ਅਮਨ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਵੀ ਦਿੰਦੇ ਹਨ | ਇਸ ਮੌਕੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਪੰਜਾਬ ਦੇ ਨਾਮਵਰ ਕਲਾਕਾਰਾਂ ਵੱਲੋਂ ਆਪਣੇ ਮੁਰਸ਼ਦ ਦੀ ਯਾਦ ਵਿਚ ਕੱਵਾਲੀਆਂ ਪੇਸ਼ ਕੀਤੀਆਂ, ਉੱਥੇ ਪ੍ਰਸਿੱਧ ਗਾਇਕ ਹਰਪ੍ਰੀਤ ਢਿੱਲੋਂ ਅਤੇ ਸਿਮ ਕੌਰ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਸਾਰਾ ਸਮਾਂ ਦਰਸ਼ਕਾਂ ਨੂੰ ਆਪਣੇ ਗੀਤਾਂ ਤੇ ਝੂਮਣ ਲਈ ਮਜਬੂਰ ਕਰ ਦਿੱਤਾ | ਅੰਤ ਵਿਚ ਪ੍ਰਬੰਧਕ ਕਮੇਟੀ ਵੱਲੋਂ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਵਿਚ ਸਹਿਯੋਗ ਕਰਨ ਵਾਲੇ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਸਤਨਾਮ ਸਿੰਘ ਨਾਮੀ, ਆਪ ਆਗੂ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਘੀਂਣਾ, ਚੰਦਨ ਡਡਵਿੰਡੀ, ਅਜੇ, ਭੱਟੀ, ਗੋਰਾ, ਸੋਢੀ, ਲਵ ਘਾਰੂ ਅਤੇ ਸਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

Ad Position 21
No active advertisement
ਡਡਵਿੰਡੀ ਵਿਖੇ ਬਾਬਾ ਦੂਲ੍ਹੇ ਸ਼ਾਹ ਦੇ ਮੇਲੇ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਉਂਦੀ ਹਰਪ੍ਰੀਤ ਢਿੱਲੋਂ ਤੇ ਸਿਮ ਕੌਰ ਦੀ ਗਾਇਕ ਜੋੜੀ | ਤਸਵੀਰ: ਦਿਲਬਾਗ ਸਿੰਘ ਝੰਡ 07-08-2026
ਡਡਵਿੰਡੀ, 6 ਅਗਸਤ (ਦਿਲਬਾਗ ਸਿੰਘ ਝੰਡ)-ਡਡਵਿੰਡੀ ਵਿਖੇ ਹਜ਼ਰਤ ਪੀਰ ਬਾਬਾ ਦੂਲ੍ਹੇ ਸ਼ਾਹ ਦੀ ਦਰਗਾਹ ‘ਤੇ ਸਾਲਾਨਾ ਮੇਲਾ ਦਰਗਾਹ ਦੇ ਗੱਦੀ ਨਸ਼ੀਨ ਬਾਬਾ ਸੁਖਦੇਵ ਸ਼ਾਹ ਅਤੇ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭਗਵਾਨ ਵਾਲਮੀਕ ਨੌਜਵਾਨ ਸਭਾ ਡਡਵਿੰਡੀ ਵੱਲੋਂ ਪਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮੇਲੇ ਦੌਰਾਨ ਸਭ ਤੋਂ ਪਹਿਲਾਂ ਪ੍ਰਬੰਧਕ ਕਮੇਟੀ ਵੱਲੋਂ ਦਰਗਾਹ ‘ਤੇ ਚਾਦਰ ਅਤੇ ਝੰਡਾ ਝੜਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਧਾਰਮਿਕ ਮੇਲੇ ਜਿੱਥੇ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ, ਉੱਥੇ ਫ਼ਕੀਰਾਂ ਦੀ ਯਾਦ ਵਿਚ ਮਨਾਏ ਜਾਂਦੇ ਇਹ ਮੇਲੇ ਅਮਨ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਵੀ ਦਿੰਦੇ ਹਨ | ਇਸ ਮੌਕੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਪੰਜਾਬ ਦੇ ਨਾਮਵਰ ਕਲਾਕਾਰਾਂ ਵੱਲੋਂ ਆਪਣੇ ਮੁਰਸ਼ਦ ਦੀ ਯਾਦ ਵਿਚ ਕੱਵਾਲੀਆਂ ਪੇਸ਼ ਕੀਤੀਆਂ, ਉੱਥੇ ਪ੍ਰਸਿੱਧ ਗਾਇਕ ਹਰਪ੍ਰੀਤ ਢਿੱਲੋਂ ਅਤੇ ਸਿਮ ਕੌਰ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਸਾਰਾ ਸਮਾਂ ਦਰਸ਼ਕਾਂ ਨੂੰ ਆਪਣੇ ਗੀਤਾਂ ਤੇ ਝੂਮਣ ਲਈ ਮਜਬੂਰ ਕਰ ਦਿੱਤਾ | ਅੰਤ ਵਿਚ ਪ੍ਰਬੰਧਕ ਕਮੇਟੀ ਵੱਲੋਂ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਵਿਚ ਸਹਿਯੋਗ ਕਰਨ ਵਾਲੇ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਸਤਨਾਮ ਸਿੰਘ ਨਾਮੀ, ਆਪ ਆਗੂ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਘੀਂਣਾ, ਚੰਦਨ ਡਡਵਿੰਡੀ, ਅਜੇ, ਭੱਟੀ, ਗੋਰਾ, ਸੋਢੀ, ਲਵ ਘਾਰੂ ਅਤੇ ਸਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਰੈਵੇਨਿਊ ਪਟਵਾਰ ਯੂਨੀਅਨ ਅੱਜ ਸਮੂਹਿਕ ਛੁੱਟੀ ਲੈ ਕੇ ਮੁਹਾਲੀ ਰੈਲੀ ਵਿਚ ਸ਼ਾਮਿਲ ਹੋਵੇਗੀ-ਸੁਖਜੀਤ ਸਿੰਘ , ਸੁਖਦੇਵ ਸਿੰਘ ਅਗਲੀ ਖ਼ਬਰ ਇਕ ਲੱਖ ਦੇ ਕਰੀਬ ਮੁਲਾਜ਼ਮ ਅਤੇ ਪੈਨਸ਼ਨਰ ਮੁਹਾਲੀ ਵਿਖੇ ਅੱਜ ਪੰਜਾਬ ਸਰਕਾਰ ਨੂੰ ਘੇਰਨਗੇ-ਗੌਰਮਿੰਟ ਟੀਚਰ ਯੂਨੀਅਨ
Ad Position 24
No active advertisement