07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਰੈਵੇਨਿਊ ਪਟਵਾਰ ਯੂਨੀਅਨ ਅੱਜ ਸਮੂਹਿਕ ਛੁੱਟੀ ਲੈ ਕੇ ਮੁਹਾਲੀ ਰੈਲੀ ਵਿਚ ਸ਼ਾਮਿਲ ਹੋਵੇਗੀ-ਸੁਖਜੀਤ ਸਿੰਘ , ਸੁਖਦੇਵ ਸਿੰਘ

ਸੁਲਤਾਨਪੁਰ ਲੋਧੀ, 6 ਅਗਸਤ (ਪ. ਪ.

Ad Position 21
No active advertisement
ਅਜੀਤ ਡੈਸਕ 07-08-2026
ਸੁਲਤਾਨਪੁਰ ਲੋਧੀ, 6 ਅਗਸਤ (ਪ.ਪ. ਰਾਹੀਂ)-ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵੱਲੋਂ ਸੂਬਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਸਮਰਥਨ ਦਿੰਦਿਆਂ 7 ਅਗਸਤ ਦੀ ਇਤਿਹਾਸਕ ਮੁਹਾਲੀ ਰੈਲੀ ਰੈਲੀ ਵਿਚ ਸ਼ਾਮਲ ਹੋਣ ਲਈ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿਚ ਕੁੱਦਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਖਦੇਵ ਸਿੰਘ, ਸੁਨੀਲ ਗੋਂਡ, ਰਾਜਨਬੀਰ ਸਿੰਘ ਅਟਵਾਲ ਆਦਿ ਨੇ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ, ਸੰਨ 2023 ਵਿਚ ਪਟਵਾਰੀਆਂ ਦੀਆਂ ਘਟਾਈਆਂ ਗਈਆਂ 1056 ਅਸਾਮੀਆਂ, ਸਟੇਟ ਕਾਡਰ ਨਾਲ਼ ਪੈਦਾ ਹੋਏ ਕੋਰਟ ਕੇਸਾਂ ਕਾਰਨ ਲੰਬਿਤ ਪਈਆਂ ਪਟਵਾਰੀ ਤੋਂ ਕਾਨੂੰਗੋ ਦੀਆਂ ਪਦ ਉੱਨਤੀਆਂ,17-07-2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਤੇ ਕੇਂਦਰੀ ਤਨਖ਼ਾਹ ਸਕੇਲ ਰੱਦ ਕਰਵਾਉਣ, ਪਟਵਾਰ ਭਵਨਾਂ ਵਿਚ ਮੁੱਢਲੀਆਂ ਸਹੂਲਤਾਂ ਨਾ ਹੋਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਸੂਬੇ ਭਰ ਵਿਚ ਚੱਲ ਰਹੇ ਲਾਲ ਲਕੀਰ ਦੇ ਕੰਮਾਂ ਦਾ ਪੂਰਨ ਤੌਰ ’ਤੇ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ |ਉਨ੍ਹਾਂ ਨੇ ਕਿਹਾ ਕਿ ਮਾਲ ਵਿਭਾਗ ਦੇ ਕਰਮਚਾਰੀਆਂ ਉੱਪਰ ਲਗਾਤਾਰ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੰਕੇਤਕ ਧਰਨੇ ਤੋਂ ਬਾਅਦ ਹੱਕੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਛੇੜਿਆ ਜਾਵੇਗਾ | ਇਸ ਮੌਕੇ ਸੂਬਾ ਆਗੂ ਗੁਰਦੇਵ ਸਿੰਘ,ਪ੍ਰਧਾਨ ਸੁਖਦੇਵ ਸਿੰਘ, ਰਾਜਨਬੀਰ ਸਿੰਘ ਅਟਵਾਲ, ਪੰਕਜ ਗੜਵਾਲ ਪਟਵਾਰੀ ਸੁਨੀਲ ਗੋਂਡ, ਪਟਵਾਰੀ ਲਵਪ੍ਰੀਤ ਸਿੰਘ, ਪਟਵਾਰੀ ਅਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ - ਨਾਲ ਆਵਾਜਾਈ ਨਿਯਮਾਂ ਦੀ ਵੀ ਦਿੱਤੀ ਜਾਵੇ ਜਾਣਕਾਰੀ - ਬਿੱਟੂ ਖੱਖ ਅਗਲੀ ਖ਼ਬਰ ਡਡਵਿੰਡੀ ਵਿਖੇ ਬਾਬਾ ਦੂਲੇ ਸ਼ਾਹ ਦੀ ਦਰਗਾਹ ’ਤੇ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ
Ad Position 24
No active advertisement