07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਚੱਬੇਵਾਲ ਵਲੋਂ ‘ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਲਈ ਧਾਰਮਿਕ ਸੰਸਥਾਵਾਂ ਨਾਲ ਤਿਆਰੀਆਂ ਦਾ ਜਾਇਜ਼ਾ

ਫਗਵਾੜਾ, 6 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਦੀ ਗਰਾਊਂਡ ‘ਚ 13 ਅਗਸਤ ਨੂੰ ਕਰਵਾਏ ਜਾ ਰਹੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ‘ਚ ਸ਼ਰਧਾਲੂਆਂ ਵਜੋਂ ਸ਼ਿਰਕਤ ਕਰਨਗੇ | ਬਾਲੀਵੁੱਡ ਗਾਇਕ ਕੈਲਾਸ਼ ਖੇਰ ਇਸ ਭਗਤੀ ਪ੍ਰੋਗਰਾਮ ਵਿਚ ਆਪਣੀ ਪੇਸ਼ਕਾਰੀ ਦੇਣਗੇ | ਮੀਟਿੰਗ ਦੌਰਾ ਉਨ੍ਹਾਂ ਇਸ ਵਿਸ਼ਾਲ ਭਗਤੀ ਪ੍ਰੋਗਰਾਮ ਦੇ ਸੁਚੱਜੇ ਸੰਚਾਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਚੱਜੀ ਆਵਾਜਾਈ ਅਤੇ ਸਹੂਲਤ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ | ਉਨ੍ਹਾਂ ਭਗਤੀ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਕਿਹਾ ਕਿ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਨੂੰ ਦੇਖਦੇ ਹੋਏ ਪੂਰੇ ਜ਼ਿਲ੍ਹੇ ਵਿਚ ਢੁਕਵੇਂ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਨੂੰ ਵਿਸ਼ਾਲ ਪੱਧਰ ‘ਤੇ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸ਼ਰਧਾਲੂਆਂ ਨੂੰ ਆਤਮਿਕ ਤੌਰ ‘ਤੇ ਸਮਿ੍ੱਧ ਅਨੁਭਵ ਪ੍ਰਦਾਨ ਕਰੇਗਾ ਅਤੇ ਪੰਜਾਬ ਦੇ ਅਮੀਰ ਸਭਿਆਚਾਰਕ ਅਤੇ ਧਾਰਮਿਕ ਵਿਰਸੇ ਨੂੰ ਦਰਸਾਏਗਾ |

Ad Position 21
No active advertisement
ਅਜੀਤ ਡੈਸਕ 07-08-2026

Ad Position 22
No active advertisement
ਪਿਛਲੀ ਖ਼ਬਰ 5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਜੰਗਲਾਤ ਵਰਕਰਜ਼ ਯੂਨੀਅਨ ਦਾ ਲੜੀਵਾਰ ਰੋਸ ਧਰਨਾ ਦੂਸਰੇ ਦਿਨ ਵੀ ਜਾਰੀ ਅਗਲੀ ਖ਼ਬਰ ਬਾਬਾ ਦੀਪ ਸਿੰਘ ਨਗਰ ਤੋਂ ਲਾਪਤਾ ਹੋਏ ਤਿੰਨ ਨਾਬਾਲਗ ਬੱਚੇ ਸਿਟੀ ਪੁਲਿਸ ਨੇ ਦਿੱਲੀ ਤੋਂ ਲੱਭ ਕੇ ਵਾਰਸਾਂ ਹਵਾਲੇ ਕੀਤੇ
Ad Position 24
No active advertisement