07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਜੰਗਲਾਤ ਵਰਕਰਜ਼ ਯੂਨੀਅਨ ਦਾ ਲੜੀਵਾਰ ਰੋਸ ਧਰਨਾ ਦੂਸਰੇ ਦਿਨ ਵੀ ਜਾਰੀ

ਕਪੂਰਥਲਾ, 6 ਅਗਸਤ (ਸਡਾਨਾ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਕਪੂਰਥਲਾ ਵੱਲੋਂ ਰੇਂਜ ਦਫ਼ਤਰ ਕਪੂਰਥਲਾ ਵਿਖੇ 5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਅਤੇ ਹੋਰ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਲੜੀਵਾਰ ਰੋਸ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਰੇਂਜ ਪ੍ਰਧਾਨ ਅਮਰੀਕ ਸਿੰਘ, ਮੰਡਲ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਬਬੀਸਨ ਲਾਲ ਆਦਿ ਨੇ ਸਮੂਹਿਕ ਤੌਰ ਉੱਤੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਡੇਲੀਵੇਜ ਸਾਥੀਆਂ ਨੂੰ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਦੇ ਰੋਸ ਵਜੋਂ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਯੂਨੀਅਨ ਦੀਆਂ ਜ਼ਿਲ੍ਹਾ ਇਕਾਈਆਂ ਵੱਲੋਂ ਲੜੀਵਾਰ ਨਿਰੰਤਰ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਡੇਲੀਵੇਜ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲ ਜਾਂਦੀ | ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਜੰਗਲਾਤ ਮਹਿਕਮੇ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆ ਆਖਿਆ ਕਿ ਕਈ ਵਾਰ ਯੂਨੀਅਨ ਆਗੂਆਂ ਵੱਲੋਂ ਉੱਚ ਅਧਿਕਾਰੀਆਂ ਨਾਲ ਤਨਖ਼ਾਹ ਦੀ ਦੇਰੀ ਸਬੰਧੀ ਵਫ਼ਦ ਦੇ ਰੂਪ ਵਿਚ ਮੀਟਿੰਗਾਂ ਕੀਤੀਆਂ ਗਈਆਂ ਤੇ ਮੰਗ ਪੱਤਰ ਦਿੱਤੇ ਗਏ ਪਰ ਉੱਚ ਅਧਿਕਾਰੀਆਂ ਵੱਲੋਂ ਉਹਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਅਤੇ ਮਜਬੂਰਨ ਜੰਗਲਾਤ ਵਰਕਰਜ਼ ਯੂਨੀਅਨ ਨੂੰ ਆਪਣਾ ਰੋਸ ਧਰਨਾ ਸ਼ੁਰੂ ਕਰਨਾ ਪਿਆ ਹੈ ਜੋ 9 ਅਗਸਤ ਤੱਕ ਕੰਮ ਬੰਦ ਕਰਕੇ ਨਿਰੰਤਰ ਰੋਸ ਧਰਨਾ ਦਿੱਤਾ ਜਾਵੇਗਾ ਅਤੇ 10 ਅਗਸਤ ਨੂੰ ਪ੍ਰਧਾਨ ਮੁੱਖ ਵਣ ਵਿਭਾਗ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਣ ਵਿਭਾਗ ਪੰਜਾਬ ਦੀ ਹੋਵੇਗੀ | ਰੋਸ ਧਰਨੇ ਦੌਰਾਨ ਜੰਗਲਾਤ ਵਰਕਰਜ਼ ਯੂਨੀਅਨ ਕਪੂਰਥਲਾ ਦੇ ਅਹੁਦੇਦਾਰ ਸਰਬਜੀਤ ਸਿੰਘ, ਗੰਗਾ ਸਿੰਘ, ਰਜਿੰਦਰ ਕੁਮਾਰ, ਸਤਨਾਮ ਸਿੰਘ, ਜਰਨੈਲ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ, ਆਕਾਸ਼ ਸਿੰਘ, ਮਲਕੀਅਤ ਸਿੰਘ, ਕੁਲਦੀਪ ਸਿੰਘ , ਬੀਬੀ ਊਸ਼ਾ ਰਾਣੀ, ਬੀਬੀ ਸੁਦੇਸ਼ ਰਾਣੀ, ਬੀਬੀ ਰੂਪਾ, ਬੀਬੀ ਪਰਮਜੀਤ ਕੌਰ ,ਬੀਬੀ ਜਨਕ ਰਾਣੀ, ਬੀਬੀ ਕੈਲਾਸ਼ ਕੁਮਾਰੀ, ਬੀਬੀ ਜਗੀਰੋ ਆਦਿ ਨੇ ਪੰਜਾਬ ਸਰਕਾਰ ਅਤੇ ਵਣ ਵਿਭਾਗ ਪੰਜਾਬ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ |

Ad Position 21
No active advertisement
ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ, ਰਾਜਨਬੀਰ ਸਿੰਘ ਅਟਵਾਲ, ਸੁਨੀਲ ਗੋਂਡ ਦੀ ਤਸਵੀਰ | ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਵਿਚ ਫ਼ਲ ਤੇ ਅਨਾਜ ਭੇਟ ਕਰਨ ਸਮੇਂ ਚੇਅਰਮੈਨ ਵਿਰਸਾ ਸਿੰਘ, ਨਾਲ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਤੇ ਹੋਰ ਦਿਖਾਈ ਦੇ ਰਹੇ | ਤਸਵੀਰ: ਸੁਖਜਿੰਦਰ ਸਿੰਘ 07-08-2026
ਕਪੂਰਥਲਾ, 6 ਅਗਸਤ (ਸਡਾਨਾ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਕਪੂਰਥਲਾ ਵੱਲੋਂ ਰੇਂਜ ਦਫ਼ਤਰ ਕਪੂਰਥਲਾ ਵਿਖੇ 5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਅਤੇ ਹੋਰ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਲੜੀਵਾਰ ਰੋਸ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਰੇਂਜ ਪ੍ਰਧਾਨ ਅਮਰੀਕ ਸਿੰਘ, ਮੰਡਲ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਬਬੀਸਨ ਲਾਲ ਆਦਿ ਨੇ ਸਮੂਹਿਕ ਤੌਰ ਉੱਤੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਡੇਲੀਵੇਜ ਸਾਥੀਆਂ ਨੂੰ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਦੇ ਰੋਸ ਵਜੋਂ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਯੂਨੀਅਨ ਦੀਆਂ ਜ਼ਿਲ੍ਹਾ ਇਕਾਈਆਂ ਵੱਲੋਂ ਲੜੀਵਾਰ ਨਿਰੰਤਰ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਡੇਲੀਵੇਜ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲ ਜਾਂਦੀ | ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਜੰਗਲਾਤ ਮਹਿਕਮੇ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆ ਆਖਿਆ ਕਿ ਕਈ ਵਾਰ ਯੂਨੀਅਨ ਆਗੂਆਂ ਵੱਲੋਂ ਉੱਚ ਅਧਿਕਾਰੀਆਂ ਨਾਲ ਤਨਖ਼ਾਹ ਦੀ ਦੇਰੀ ਸਬੰਧੀ ਵਫ਼ਦ ਦੇ ਰੂਪ ਵਿਚ ਮੀਟਿੰਗਾਂ ਕੀਤੀਆਂ ਗਈਆਂ ਤੇ ਮੰਗ ਪੱਤਰ ਦਿੱਤੇ ਗਏ ਪਰ ਉੱਚ ਅਧਿਕਾਰੀਆਂ ਵੱਲੋਂ ਉਹਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਅਤੇ ਮਜਬੂਰਨ ਜੰਗਲਾਤ ਵਰਕਰਜ਼ ਯੂਨੀਅਨ ਨੂੰ ਆਪਣਾ ਰੋਸ ਧਰਨਾ ਸ਼ੁਰੂ ਕਰਨਾ ਪਿਆ ਹੈ ਜੋ 9 ਅਗਸਤ ਤੱਕ ਕੰਮ ਬੰਦ ਕਰਕੇ ਨਿਰੰਤਰ ਰੋਸ ਧਰਨਾ ਦਿੱਤਾ ਜਾਵੇਗਾ ਅਤੇ 10 ਅਗਸਤ ਨੂੰ ਪ੍ਰਧਾਨ ਮੁੱਖ ਵਣ ਵਿਭਾਗ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਣ ਵਿਭਾਗ ਪੰਜਾਬ ਦੀ ਹੋਵੇਗੀ | ਰੋਸ ਧਰਨੇ ਦੌਰਾਨ ਜੰਗਲਾਤ ਵਰਕਰਜ਼ ਯੂਨੀਅਨ ਕਪੂਰਥਲਾ ਦੇ ਅਹੁਦੇਦਾਰ ਸਰਬਜੀਤ ਸਿੰਘ, ਗੰਗਾ ਸਿੰਘ, ਰਜਿੰਦਰ ਕੁਮਾਰ, ਸਤਨਾਮ ਸਿੰਘ, ਜਰਨੈਲ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ, ਆਕਾਸ਼ ਸਿੰਘ, ਮਲਕੀਅਤ ਸਿੰਘ, ਕੁਲਦੀਪ ਸਿੰਘ , ਬੀਬੀ ਊਸ਼ਾ ਰਾਣੀ, ਬੀਬੀ ਸੁਦੇਸ਼ ਰਾਣੀ, ਬੀਬੀ ਰੂਪਾ, ਬੀਬੀ ਪਰਮਜੀਤ ਕੌਰ ,ਬੀਬੀ ਜਨਕ ਰਾਣੀ, ਬੀਬੀ ਕੈਲਾਸ਼ ਕੁਮਾਰੀ, ਬੀਬੀ ਜਗੀਰੋ ਆਦਿ ਨੇ ਪੰਜਾਬ ਸਰਕਾਰ ਅਤੇ ਵਣ ਵਿਭਾਗ ਪੰਜਾਬ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਰੋਡ ਫਲਾਈਓਵਰ ’ਤੇ ਦੋ ਟਰੱਕਾਂ ਦੀ ਭਿਆਨਕ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਚੱਬੇਵਾਲ ਵਲੋਂ ‘ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਲਈ ਧਾਰਮਿਕ ਸੰਸਥਾਵਾਂ ਨਾਲ ਤਿਆਰੀਆਂ ਦਾ ਜਾਇਜ਼ਾ
Ad Position 24
No active advertisement