07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬੇਅਦਬੀ ਮਾਮਲਿਆਂ ਵਿਚ ਇਨਸਾਫ਼ ਨਾ ਮਿਲਣਾ ਮਾਨ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ- ਬਲਵਿੰਦਰ ਧਾਲੀਵਾਲ

ਫਗਵਾੜਾ, 6 ਅਗਸਤ (ਹਰਜੋਤ ਸਿੰਘ ਚਾਨਾ)- ਵਿਧਾਨ ਸਭਾ ਮਾਨਸੂਨ ਇਜਲਾਸ ਦੌਰਾਨ ਬੈਨਰ ਤੇ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬੇਅਦਬੀ ਮਾਮਲਿਆਂ ‘ਚ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਏ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ | ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲਿਆਂ ‘ਚ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣਾ ਤੇ ਪੀੜਤਾਂ ਨੂੰ ਇਨਸਾਫ਼ ਤੋਂ ਵਾਂਝਾ ਰੱਖਣਾ ‘ਆਪ’ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ | ਉਨ੍ਹਾਂ ਕਿਹਾ ਕਿ ਬਹਿਬਲ ਕਲਾਂ, ਕੋਟਕਪੂਰਾ ਤੇ ਬਰਗਾੜੀ ਬੇਅਦਬੀ ਮਾਮਲਿਆਂ ਵਿਚ ਮਜ਼ਬੂਤੀ ਨਾਲ ਪੈਰਵੀ ਕਰਨ ਦੀ ਬਜਾਏ ਸਰਕਾਰ ਨੇ ਸਾਰੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਵਾ ਦਿੱਤੇ | ਉਨ੍ਹਾਂ ਕਿਹਾ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ਸਰਕਾਰ ਨੇ ਬੇਅਦਬੀ ਮਾਮਲਿਆਂ ‘ਚ ਜਲਦੀ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ ਤੇ ਨਾ ਹੀ ਜਾਂਚ ਦੀ ਸਪਸ਼ਟ ਸਥਿਤੀ ਲੋਕਾਂ ਸਾਹਮਣੇ ਰੱਖੀ ਗਈ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਦੀ ਪੂਰੀ ਪ੍ਰਗਤੀ ਵਿਧਾਨ ਸਭਾ ਵਿਚ ਸਾਂਝੀ ਕੀਤੀ ਜਾਵੇ, ਦੋਸ਼ੀਆਂ ਖ਼ਿਲਾਫ਼ ਜਲਦ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਇਨਸਾਫ਼ ਦਿੱਤਾ ਜਾਵੇ | ਉਨ੍ਹਾਂ ਦੋਸ਼ ਲਗਾਇਆ ਕਿ ਮਾਨ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ‘ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ‘ਚ ਇਨਸਾਫ਼ ‘ਚ ਹੋ ਰਹੀ ਦੇਰੀ ਕਾਰਨ ਲੋਕਾਂ ਦਾ ਕਾਨੂੰਨ-ਵਿਵਸਥਾ ਅਤੇ ਸਰਕਾਰ ਦੋਵਾਂ ਉੱਤੇ ਭਰੋਸਾ ਕਮਜ਼ੋਰ ਹੋਇਆ ਹੈ |

Ad Position 21
No active advertisement
ਅਜੀਤ ਡੈਸਕ 07-08-2026

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਮਿਡ-ਡੇ ਮੀਲ ਦੀ ਮਾੜੀ ਵਿਵਸਥਾ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ-ਰਵਿਸ਼ ਰਾਜ ਅਗਲੀ ਖ਼ਬਰ ਹੁਸ਼ਿਆਰਪੁਰ ਰੋਡ ਫਲਾਈਓਵਰ ’ਤੇ ਦੋ ਟਰੱਕਾਂ ਦੀ ਭਿਆਨਕ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ
Ad Position 24