ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਕਪੂਰਥਲਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ.
ਕਪੂਰਥਲਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. ਵਿਚ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ਵਿਚ 8ਵੇਂ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਸ਼ਬਦ ਗਾਇਣ ਨਾਲ ਹੋਇਆ ਤੇ ਬਾਅਦ ਵਿਚ 7ਵੀਂ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਗੁਰੂ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ, ਜਦਕਿ 8ਵੀਂ ਦੀ ਵਿਦਿਆਰਥਣ ਹਰਨੂਰ ਕੌਰ ਤੇ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਗੁਰਲੀਨ ਤੇ ਸੁਖਮਨੀ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਵਲੋਂ ਦਰਸਾਏ ਗਏ ਤਿਆਗ ਤੇ ਪਿਆਰ ਦੇ ਰਾਹ ‘ਤੇ ਚੱਲ ਕੇ ਸਰਬੱਤ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ |