08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੰਤ ਸੀਚੇਵਾਲ ਨੇ ਰਾਜ ਸਭਾ ’ਚ ਕਾਰਪੋਰੇਟ ਤੇ ਕਿਸਾਨਾਂ ਦੇ ਕਰਜ਼ਿਆਂ ਦਾ ਮੰਗਿਆ ਹਿਸਾਬ ਪੰਜ ਸਾਲਾਂ ਵਿਚ ਉਦਯੋਗਾਂ ਦੇ 3.20 ਲੱਖ ਕਰੋੜ ਤੇ ਕਿਸਾਨੀ ਖੇਤਰ ਦੇ 1.18 ਲੱਖ ਕਰੋੜ ਦੇ ਕਰਜ਼ੇ ਹੋਏ ਰਾਈਟ-ਆਫ਼

ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ, ਥਿੰਦ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਸਦ ਵਿਚ ਕਾਰਪੋਰੇਟ ਘਰਾਣਿਆਂ ਅਤੇ ਕਿਸਾਨਾਂ ਦੇ ਕਰਜ਼ਿਆਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸਾਹਮਣੇ ਆਏ ਅੰਕੜਿਆਂ ਨੇ ਦੇਸ਼ ਦੀ ਕਰਜ਼ਾ ਨੀਤੀ ਅਤੇ ਬੈਂਕਿੰਗ ਪ੍ਰਣਾਲੀ ਬਾਰੇ ਨਵੀਂ ਚਰਚਾ ਛੇੜ ਦਿੱਤੀ ਹੈ| ਵਿੱਤ ਰਾਜ ਮੰਤਰੀ ਸ਼੍ਰੀ ਪੰਕਜ ਚੌਧਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿਛਲੇ ਪੰਜ ਵਿੱਤੀ ਸਾਲਾਂ ਦੌਰਾਨ ਬੈਂਕਾਂ ਨੇ ਵੱਡੇ ਉਦਯੋਗਾਂ ਅਤੇ ਸੇਵਾਵਾਂ ਖੇਤਰ ਨਾਲ ਸਬੰਧਿਤ 3,20,481 ਕਰੋੜ ਦੇ ਕਰਜ਼ੇ ਰਾਈਟ-ਆਫ਼ ਕੀਤੇ, ਜਦਕਿ ਖੇਤੀਬਾੜੀ ਅਤੇ ਇਸ ਨਾਲ ਸਬੰਧਿਤ ਗਤੀਵਿਧੀਆਂ ਲਈ ਇਹ ਅੰਕੜਾ 1,1 8,984 ਕਰੋੜ ਰਿਹਾ | ਇਸ ਤਰ੍ਹਾਂ ਕਾਰਪੋਰੇਟ ਖੇਤਰ ਦੇ ਕਰਜ਼ਿਆਂ ਦਾ ਰਾਈਟ-ਆਫ਼ ਖੇਤੀਬਾੜੀ ਖੇਤਰ ਨਾਲੋਂ ਲਗਭਗ ਤਿੰਨ ਗੁਣਾ ਵੱਧ ਰਿਹਾ | ਹਾਲਾਂਕਿ ਸਰਕਾਰ ਨੇ ਆਪਣੇ ਜਵਾਬ ਵਿਚ ਇਹ ਵੀ ਸਪਸ਼ਟ ਕੀਤਾ ਕਿ ਕਰਜ਼ੇ ਦਾ ਰਾਈਟ-ਆਫ਼ ਕਰਨਾ ਕਰਜ਼ਾ ਮੁਆਫ਼ੀ ਨਹੀਂ ਹੁੰਦਾ | ਇਹ ਬੈਂਕਾਂ ਦੀ ਲੇਖਾ-ਜੋਖਾ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਇਸ ਨਾਲ ਕਰਜ਼ਦਾਰ ਦੀ ਦੇਣਦਾਰੀ ਖ਼ਤਮ ਨਹੀਂ ਹੁੰਦੀ | ਬੈਂਕਾਂ ਵੱਲੋਂ ਕਰਜ਼ੇ ਦੀ ਵਸੂਲੀ ਲਈ ਕਾਰਵਾਈ ਪਹਿਲਾਂ ਵਾਂਗ ਜਾਰੀ ਰਹਿੰਦੀ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਜੇਕਰ ਰਾਈਟ-ਆਫ਼ ਉਸ ਵੇਲੇ ਕੀਤਾ ਜਾਂਦਾ ਹੈ ਜਦੋਂ ਕਰਜ਼ੇ ਦੀ ਵਸੂਲੀ ਦੀ ਸੰਭਾਵਨਾ ਬਹੁਤ ਘੱਟ ਰਹਿ ਜਾਂਦੀ ਹੈ ਤਾਂ ਫਿਰ ਇਹ ਸਵਾਲ ਉੱਠਣਾ ਸੁਭਾਵਿਕ ਹੈ ਕਿ ਵੱਡੇ ਉਦਯੋਗਾਂ ਦੇ ਕਰਜ਼ਿਆਂ ਦਾ ਰਾਈਟ-ਆਫ਼ ਕਿਸਾਨਾਂ ਨਾਲੋਂ ਇੰਨਾ ਵੱਧ ਕਿਉਂ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ, ‘ਜਦੋਂ ਵੱਡੇ ਕਾਰਪੋਰੇਟ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਨਹੀਂ ਚੁਕਾਉਂਦੇ ਤਾਂ ਉਸ ਨੂੰ ਨੀਤੀ ਦੇ ਨਾਂ ‘ਤੇ ਰਾਈਟ-ਆਫ਼ ਕਰ ਦਿੱਤਾ ਜਾਂਦਾ ਹੈ | ਪਰ ਜਦੋਂ ਕਿਸਾਨ ਮੌਸਮ ਦੀ ਮਾਰ, ਫ਼ਸਲਾਂ ਦੇ ਨੁਕਸਾਨ ਅਤੇ ਘੱਟ ਸਮਰਥਨ ਮੁੱਲ ਕਾਰਨ ਕਰਜ਼ੇ ਦੇ ਬੋਝ ਹੇਠ ਦੱਬਦਾ ਹੈ ਤਾਂ ਉਸ ਨੂੰ ਕਰਜ਼ਾ ਮੁਆਫ਼ੀ ਲਈ ਲੰਬੀ ਉਡੀਕ ਕਰਨੀ ਪੈਂਦੀ ਹੈ |’ ਉਨ੍ਹਾਂ ਮੰਗ ਕੀਤੀ ਕਿ ਆਰਥਿਕ ਨੀਤੀਆਂ ਵਿਚ ਕਾਰਪੋਰੇਟ ਅਤੇ ਖੇਤੀਬਾੜੀ ਖੇਤਰ ਲਈ ਅਪਣਾਏ ਜਾ ਰਹੇ ਦੋਹਰੇ ਮਾਪਦੰਡ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਅਤੇ ਕਿਸਾਨਾਂ ਨਾਲ ਬਰਾਬਰੀ ਦਾ ਵਿਵਹਾਰ ਯਕੀਨੀ ਬਣਾਇਆ ਜਾਵੇ |

Ad Position 21
No active advertisement
ਅਜੀਤ ਡੈਸਕ 08-08-2026

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਕਥਿਤ ਦੋਸ਼ ਹੇਠ ਪੁੱਛਗਿੱਛ ਲਈ ਲਿਆਂਦਾ ਨੌਜਵਾਨ ਪੁਲਿਸ ਹਿਰਾਸਤ ’ਚੋਂ ਲਾਪਤਾ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ... ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਸਟੋਰੀ ਟੈਲਿੰਗ ਮੁਕਾਬਲੇ ਕਰਵਾਏ
Ad Position 24