09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਦਿੱਤੀ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ

ਕਪੂਰਥਲਾ, 8 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ. ਏ.

Ad Position 21
No active advertisement
ਅਜੀਤ ਡੈਸਕ 09-08-2026
ਕਪੂਰਥਲਾ, 8 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਬੀ.ਏ. ਭਾਗ ਤੀਜਾ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਨੇ 8.21 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਹਰਪ੍ਰੀਤ ਕੌਰ ਨੇ 8.17 ਐਜ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਤੇ ਅਨੂਪ੍ਰੀਤ ਨੇ 7.22 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਲਿਆ | ਡਾ. ਖਹਿਰਾ ਨੇ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਹੋਣਹਾਰ ਵਿਦਿਆਰਥਣਾ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਤੇ ਹੋਰ ਗਤੀਵਿਧੀਆਂ ਲਈ ਨਿਰੰਤਰ ਉਤਸ਼ਾਹਿਤ ਕਰ ਰਿਹਾ ਹੈ | ਪਿ੍ੰਸੀਪਲ ਨੇ ਕਾਲਜ ਦੇ ਹੋਣਹਾਰ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਉਨ੍ਹਾਂ ਨੂੰ ਅਗਲੇਰੀ ਪੜ੍ਹਾਈ ਦੌਰਾਨ ਹੋਰ ਮਿਹਨਤ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੈਕਟਰ ਹੈੱਡਕੁਆਰਟਰ ਬੀ.ਐਸ.ਐਫ. ਅੰਮ੍ਰਿਤਸਰ ਵਿਖੇ ਡਬਲਯੂ.ਏ.ਆਰ.ਬੀ. ਦੀ ਮੀਟਿੰਗ- ਪੀ. ਐਸ. ਸੰਧੂ ਅਗਲੀ ਖ਼ਬਰ ਹੈਰੋਇਨ ਸਣੇ ਇਕ ਵਿਅਕਤੀ ਕਾਬੂ
Ad Position 24