09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਵਲੋਂ ਜਲਦ ਕੀਤਾ ਜਾਵੇਗਾ ਵੱਡਾ ਅੰਦੋਲਨ - ਚੌਹਾਨ

ਜਲੰਧਰ, 8 ਅਗਸਤ (ਜਸਪਾਲ ਸਿੰਘ)-ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਗੰਨੇ ਦੀ ਅਦਾਇਗੀ ਸੰਬੰਧੀ ਵੱਡੇ ਅੰਦੋਲਨ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਰਕਾਰ ਨੇ ਜਲਦ ਕਿਸਾਨਾਂ ਦੇ ਖਾਤਿਆਂ ’ਚ ਗੰਨੇ ਦੀ ਬਕਾਇਆ ਰਾਸ਼ੀ ਨਾ ਪਾਈ ਤਾਂ ਕਿਸਾਨ ਵੱਡੀ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਕਿਹਾ ਕਿ ਲਗਾਤਾਰ ਟਾਲ ਮਟੋਲ ਦੀ ਨੀਤੀ ਕਾਰਨ ਕਿਸਾਨਾਂ ਅੰਦਰ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਵਲੋਂ ਜਲਦ ਕੀਤਾ ਜਾਵੇਗਾ ਵੱਡਾ ਅੰਦੋਲਨ - ਚੌਹਾਨ 09-08-2026
ਜਲੰਧਰ, 8 ਅਗਸਤ (ਜਸਪਾਲ ਸਿੰਘ)-ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਗੰਨੇ ਦੀ ਅਦਾਇਗੀ ਸੰਬੰਧੀ ਵੱਡੇ ਅੰਦੋਲਨ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਰਕਾਰ ਨੇ ਜਲਦ ਕਿਸਾਨਾਂ ਦੇ ਖਾਤਿਆਂ ’ਚ ਗੰਨੇ ਦੀ ਬਕਾਇਆ ਰਾਸ਼ੀ ਨਾ ਪਾਈ ਤਾਂ ਕਿਸਾਨ ਵੱਡੀ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਕਿਹਾ ਕਿ ਲਗਾਤਾਰ ਟਾਲ ਮਟੋਲ ਦੀ ਨੀਤੀ ਕਾਰਨ ਕਿਸਾਨਾਂ ਅੰਦਰ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ. ਚੌਹਾਨ ਨੇ ਕਿਹਾ ਕਿ ਕੇਨ ਕਮਿਸ਼ਨਰ ਪੰਜਾਬ ਅਮਰੀਕ ਸਿੰਘ ਅਤੇ ਕੇਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਟਾਂਡਾ ਨੈਸ਼ਨਲ ਹਾਈਵੇ ’ਤੇ ਪਿਛਲੇ ਦਿਨੀਂ ਲੱਗੇ ਧਰਨੇ ਵਿੱਚ ਦੋਆਬਾ ਕਿਸਾਨ ਕਮੇਟੀ ਪੰਜਾਬ ਅਤੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਸੀ ਕਿ ਇੱਕ ਮਹੀਨੇ ਦੇ ਅੰਦਰ ਪੰਜਾਬ ਦੀਆ ਸਾਰੀਆਂ ਪ੍ਰਾਈਵੇਟ ਖੰਡ ਮਿੱਲਾਂ ਦੀ ਜੋ ਪੰਜਾਬ ਸਰਕਾਰ ਵੱਲ ਗੰਨੇ ਦੀ ਅਦਾਇਗੀ 68.50 ਰੁਪਏ ਦੇ ਹਿਸਾਬ ਨਾਲ ਬਣਦੀ ਹੈ ਉਹ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਸ ਤੋਂ ਬਾਅਦ ਚੰਡੀਗੜ੍ਹ ਵਿੱਚ ਮੁੱਖ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨਾਲ ਜਥੇਬੰਦੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਵੀ ਇਹੀ ਭਰੋਸਾ ਦਿੱਤਾ ਗਿਆ ਸੀ ,ਉਸ ਤੋ ਬਾਅਦ ਲਗਾਤਾਰ ਕੇਨ ਕਮਿਸ਼ਨਰ ਦੇ ਤਾਲਮੇਲ ਨਾਲ ਸਿਰਫ ਡੇਢ ਸੋ ਕਰੋੜ ਰੁਪਏ ਵਿੱਚੋਂ ਅੱਧੇ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਆਏ ਪਰੰਤੂ ਅਫਸੋਸ ਦੀ ਗੱਲ ਇਹ ਹੈ ਕਿ ਹੁਣ ਕੇਨ ਵਿਭਾਗ ਅਤੇ ਸਰਕਾਰੀ ਖਜਾਨੇ ਦੇ ਸਾਰੇ ਅਧਿਕਾਰੀ ਪੰਜਾਬ ਸਰਕਾਰ ਦੇ ਖਿਲਾਫ ਕਲਮ ਛੋੜ ਹੜਤਾਲ ’ਤੇ ਚਲੇ ਗਏ ਹਨ, ਪਰ ਇਸ ਵਿਚ ਕਿਸਾਨਾਂ ਦਾ ਕੀ ਕਸੂਰ ਹੈ? ਉਨ੍ਹਾਂ ਕਿਹਾ ਕਿ ਹੁਣ ਤਿੰਨ ਚਾਰ ਮਹੀਨਿਆ ਤੱਕ ਗੰਨੇ ਦਾ ਨਵਾਂ ਸੀਜਨ ਸ਼ੁਰੂ ਹੋਣ ਵਾਲਾ ਤੇ ਕਿਸਾਨ ਅਜੇ ਪਿਛਲਾ ਬਕਾਇਆ ਹੀ ਉਡੀਕ ਰਹੇ ਹਨ, ਜਿਸ ਕਾਰਨ ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਫੈਸਲਾ ਕੀਤਾ ਗਿਆ ਕਿ ਜਲਦ ਹੀ ਪੰਜਾਬ ਸਰਕਾਰ ਦੇ ਐੱਮ ਐੱਲ ਏਜ਼ ਮੰਤਰੀਆਂ ਅਤੇ ਅਧਿਕਾਰੀਆਂ ਦੇ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਮੁਕਾਬਲੇ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24