10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆ ਸਕਦੀ ਹੈ-ਜਥੇ: ਸ਼ੰਮੀ

ਕਪੂਰਥਲਾ, 9 ਅਗਸਤ (ਵਿ. ਪ੍ਰ.)

Ad Position 21
No active advertisement
ਜਥੇਦਾਰ ਜਗਜੀਤ ਸਿੰਘ ਸ਼ੰਮੀ ਰੈਵੇਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ , ਸੁਖਦੇਵ ਸਿੰਘ ਪਟਵਾਰੀ ਸੁਨੀਲ ਗੋਂਡ, ਪਟਵਾਰੀ ਰਾਜਨਬੀਰ ਅਟਵਾਲ ਅਗਲੇ ਸੰਘਰਸ਼ ਬਾਰੇ ਜਾਣਕਾਰੀ ਦਿੰਦੇ ਹੋਏ | ਤਸਵੀਰ. ਲਾਡੀ ਸਟੂਡੀਓ 10-08-2026
ਕਪੂਰਥਲਾ, 9 ਅਗਸਤ (ਵਿ.ਪ੍ਰ.)-ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਸ਼ੰਮੀ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆ ਸਕਦੀ ਹੈ | ਇਸ ਲਈ ਦੋਵਾਂ ਪਾਰਟੀਆਂ ਵਿਚ ਗੱਠਜੋੜ ਹੋਣਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਸੱਤਾ ਵਿਚ ਆਈ ਤਾਂ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਤੇ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਬਹੁਤ ਸਾਰੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਉਸਤੋਂ ਬਾਅਦ ਕਾਂਗਰਸ ਤੇ ਹੁਣ ਪਿਛਲੇ ਪੌਣੇ ਪੰਜ ਸਾਲ ਤੋਂ ਪੰਜਾਬ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਰਾਜ ਦੌਰਾਨ ਗਰੀਬ ਲੋਕਾਂ ਦੀ ਕੋਈ ਸੁਣਵਾਈ ਨਹੀਂ | ਜਥੇਦਾਰ ਸ਼ੰਮੀ ਨੇ ਕਿਹਾ ਕਿ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ‘ਤੇ ਬੁਰੀ ਤਰ੍ਹਾਂ ਫੇਲ ਹੋਈ ਹੈ ਤੇ ਲੋਕਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਭਗਤ ਪੂਰਨ ਸਿੰਘ ਜੀ ਨੂੰ ‘ਭਾਰਤ ਰਤਨ’ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਹੋਣ-ਐਸ.ਐਚ.ਓ. ਨਾਹਰ
Ad Position 24