11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ. ਕਲੱਸਟਰ 18ਵੀਂ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਤੀਜਾ ਸਥਾਨ

ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਵਿਖੇ 5 ਅਗਸਤ ਤੋਂ 9 ਅਗਸਤ 2026 ਤੱਕ ਸੀ. ਬੀ.

Ad Position 21
No active advertisement
218ਵੀਂ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਤੀਜਾ ਸਥਾਨ ਹਾਸਲ ਕਰਨ ਵਾਲੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ ਪਿ੍ੰਸੀਪਲ ਮੋਨਾ ਘਈ, ਪਿ੍ੰਸੀਪਲ ਮਧੂ ਸ਼ਰਮਾ ਤੇ ਹੋਰ ਸਟਾਫ਼ | ਤਸਵੀਰ. ਲਾਡੀ ਸਟੂਡੀਓ 11-08-2026
ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਵਿਖੇ 5 ਅਗਸਤ ਤੋਂ 9 ਅਗਸਤ 2026 ਤੱਕ ਸੀ.ਬੀ.ਐਸ.ਈ. ਕਲੱਸਟਰ 18ਵੀਂ ਬੈਡਮਿੰਟਨ ਚੈਂਪੀਅਨਸ਼ਿਪ ਆਯੋਜਿਤ ਕੀਤੀ ਗਈ ਜਿਸ ਵਿਚ 50 ਤੋਂ ਵੱਧ ਸਕੂਲਾਂ ਦੇ 600 ਵਿਦਿਆਰਥੀਆਂ ਨੇ ਭਾਗ ਲਿਆ | ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-19 ਲੜਕੀਆਂ ਦੇ ਵਰਗ ਵਿਚ ਚੰਗੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਮੁੱਚੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਵਿਚ ਕੋਮਲਪ੍ਰੀਤ ਕੌਰ (ਬਾਰ੍ਹਵੀਂ ਸਾਇੰਸ), ਜਪਨੀਤ ਕੌਰ (ਬਾਰ੍ਹਵੀਂ ਆਰਟਸ), ਸਨਮਪ੍ਰੀਤ ਕੌਰ (ਗਿਆਰ੍ਹਵੀਂ ਆਰਟਸ) ਤੇ ਵੀਰਪਾਲ ਕੌਰ (ਗਿਆਰ੍ਹਵੀਂ ਆਰਟਸ) ਸ਼ਾਮਿਲ ਹਨ | ਮਿਸਟਰ ਅਮਰਦੀਪ ਡੀ.ਪੀ.ਈ. ਤੇ ਪ੍ਰਭਜੋਤ ਕੌਰ ਡੀ.ਪੀ.ਈ. ਵੱਲੋਂ ਵਿਦਿਆਰਥੀਆਂ ਦੇ ਮੈਚ ਕਰਵਾਉਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਗਿਆ | ਪਿ੍ੰਸੀਪਲ ਮੋਨਾ ਘਈ ਵੱਲੋਂ ਜੇਤੂ ਵਿਦਿਆਰਥੀਆਂ ਤੇ ਮਿਸਟਰ ਅਮਰਦੀਪ ਤੇ ਪ੍ਰਭਜੋਤ ਕੌਰ ਦਾ ਸਕੂਲ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀ ਖੇਡਾਂ ਅਤੇ ਪੜ੍ਹਾਈ ਵਿਚ ਸਭ ਤੋਂ ਅੱਗੇ ਰਹਿੰਦਾ ਹੈ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮ. ਡੀ. ਸੁਖਦੇਵ ਸਿੰਘ ਜੱਜ ਨੇ ਅਧਿਆਪਕਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਹੋਰ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਅਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਜ਼ਿਲ੍ਹਾ ਕਪੂਰਥਲਾ ਦੇ ਆਡਿਟ ਅਫ਼ਸਰ ਵਜੋਂ ਰੋਹਿਤ ਕੰਸਲ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ 2027 ਦੀ ਚੋਣ ਤਿਆਰੀ ਵਿਚ ਜੁਟੇ ਵਿਧਾਇਕ ਰਾਣਾ ਇੰਦਰਪ੍ਰਤਾਪ-ਮੁਹਤਬਰ ਵਿਅਕਤੀਆਂ ਨਾਲ ਅਹਿਮ ਮੀਟਿੰਗ
Ad Position 24