12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪ੍ਰੀਤਾ ਲੀ ਲੈਸਨ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਕਲੱਸਟਰ ਸਪੋਰਟਸ ਮੀਟ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਪ੍ਰੀਤਾ ਲੀ ਲੈਸਨ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਸੀ. ਬੀ.

Ad Position 21
No active advertisement
ਅਜੀਤ ਡੈਸਕ 12-08-2026
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਪ੍ਰੀਤਾ ਲੀ ਲੈਸਨ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਕਲੱਸਟਰ ਸਪੋਰਟਸ ਮੀਟ 2026 ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਟਰਾਫ਼ੀ ਜਿੱਤੀ | ਅੰਡਰ-19 ਉਮਰ ਵਰਗ ਵਿਚ 400 ਮੀਟਰ ਤੇ 166 ਮੀਟਰ ਰਿਲੇਅ ਦੌੜ ਵਿਚ ਯਸ਼ਦੀਪ ਘਾਰੂ, ਕੁਨਾਲ ਸ਼ੁਕਲਾ, ਅਵਿਨਾਸ਼ ਤੇ ਦਿਵਿਆਂਸ਼ ਗੌਤਮ ਨੇ ਸੋਨ ਤਗਮੇ, ਵਿਅਕਤੀਗਤ 1500 ਮੀਟਰ ਦੌੜ ਦੇ ਮੁਕਾਬਲੇ ਵਿਚ ਯਸ਼ਦੀਪ ਘਾਰੂ ਨੇ ਸੋਨੇ ਦਾ ਤਗਮਾ ਤੇ 300 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਇਸੇ ਤਰ੍ਹਾਂ ਅਵਿਨਾਸ਼ ਨੇ 800 ਮੀਟਰ ਦੌੜ ਵਿਚ ਚਾਂਦੀ ਤੇ ਕੁਨਾਲ ਸ਼ਰਮਾ ਨੇ 200 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਅੰਡਰ-17 ਉਮਰ ਵਰਗ ਵਿਚ 400 ਮੀਟਰ ਰਿਲੇਅ ਦੌੜ ਵਿਚ ਸਾਹਿਲਪ੍ਰੀਤ ਸਿੰਘ, ਜਪਕੀਰਤ ਸਿੰਘ, ਦਿਵਯਮ, ਨਵਰਾਜ ਕੁਮਾਰ ਤੇ ਹਰਪ੍ਰੀਤ ਸਿੰਘ ਨੇ ਸੋਨੇ ਦਾ ਤਗਮਾ, ਫੀਲਡ ਮੁਕਾਬਲਿਆਂ ਵਿਚ ਸਾਹਿਲਪ੍ਰੀਤ ਸਿੰਘ ਨੇ ਲੌਂਗ ਜੰਪ ਵਿਚ ਸੋਨੇ ਦਾ ਤਗਮਾ ਤੇ ਟਿ੍ੱਪਲ ਜੰਪ ਵਿਚ ਕਾਂਸੀ ਦਾ ਤਗਮਾ ਜਿੱਤਿਆ | ਜਦਕਿ ਹਰਸ਼ ਵਰਮਾ ਨੇ ਡਿਸਕਸ ਥਰੋਅ ਤੇ ਸ਼ਾਟਪੁੱਟ ਵਿਚ ਕਾਂਸੀ ਦੇ ਤਗਮੇ ਜਿੱਤੇ | ਸਕੂਲ ਦੀ ਅੰਡਰ-14 ਉਮਰ ਵਰਗ ਦੇ ਖਿਡਾਰੀਆਂ, ਅਗਮ ਸਲਾਰੀਆ ਨੇ ਡਿਸਕਸ ਥਰੋਅ ਵਿਚ ਚਾਂਦੀ ਦਾ, ਜਸਪ੍ਰੀਤ ਕੌਰ ਨੇ ਡਿਸਕਸ ਥਰੋਅ ਤੇ ਸ਼ਾਟਪੁੱਟ ਵਿਚ ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਰਨਣਯੋਗ ਹੈ ਕਿ ਕਲੱਸਟਰ ਦੀ ਸਪੋਰਟਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਖਿਡਾਰੀ ਹੁਣ ਸੀ.ਬੀ.ਐਸ.ਈ. ਨੈਸ਼ਨਲ ਗੇਮ 2026 ਵਿਚ ਸਕੂਲ ਦੀ ਨੁਮਾਇੰਦਗੀ ਕਰਨਗੇ | ਕਲੱਸਟਰ ਸਪੋਰਟਸ ਮੀਟ ਵਿਚ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ‘ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡੌਲੀ ਸਿੰਘ ਤੇ ਪਿ੍ੰਸੀਪਲ ਮੀਨਾਕਸ਼ੀ ਸਿਆਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਖੇਡਾਂ ਲਈ ਤਿਆਰ ਕਰਨ ਵਾਲੇ ਡੀ.ਪੀ.ਈ. ਹਰਜਿੰਦਰ ਸਿੰਘ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਸਕੂਲ ਦੇ ਪ੍ਰਸ਼ਾਸਕੀ ਡਾਇਰੈਕਟਰ ਅਰਨੀਤ ਬੀਰ ਸਿੰਘ ਢੀਂਡਸਾ ਦਾ ਵੀ ਤਹਿਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦੀਪੇਵਾਲ ਸਕੂਲ ਵਿਖੇ ਤੀਆਂ ਦੇ ਮੇਲੇ ਨੇ ਬਿਖੇਰੀ ਪੰਜਾਬੀ ਸਭਿਆਚਾਰ ਦੀ ਅਨੋਖੀ ਛਾਪ ਅਗਲੀ ਖ਼ਬਰ ਪੇ੍ਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ
Ad Position 24