ਹੈਰੋਇਨ ਸਮੇਤ ਇਕ ਕਾਬੂ
ਸੁਭਾਨਪੁਰ, 11 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ.
ਸੁਭਾਨਪੁਰ, 11 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਹਮੀਰਾ ਤੋਂ ਲੱਖਣ ਖ਼ੁਰਦ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਹਮੀਰਾ ਦੇ ਨਜ਼ਦੀਕ ਆਈ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੀ ਬਿਨਾਂ ਤੇ ਰੁਕਣ ਲਈ ਕਿਹਾ ਗਿਆ ਤਾਂ ਉਸ ਨੇ ਰੁਕਣ ਦੀ ਬਜਾਏ ਭੱਜਣ ਦੀ ਕੋਸ਼ਿਸ਼ ਕੀਤੀ | ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਵਿਅਕਤੀ ਨੇ ਆਪਣਾ ਨਾਂਅ ਰਮੇਸ਼ ਕੁਮਾਰ ਉਰਫ਼ ਮੁੰਨਾ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਹਮੀਰਾ ਦੱਸਿਆ | ਉਕਤ ਕਥਿਤ ਦੋਸ਼ੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |