ਨਸ਼ੇ ਦਾ ਸੇਵਣ ਕਰਦੇ ਦੋ ਵਿਅਕਤੀ ਕਾਬੂ
ਢਿਲਵਾਂ, 11 ਅਗਸਤ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦਾ ਸੇਵਣ ਕਰਦੇ ਹੋਏ ਕਾਬੂ ਕੀਤਾ ਹੈ | ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਢਿਲਵਾਂ ਵਿਖੇ ਪਹੁੰਚੇ ਤਾਂ ਦੋ ਵਿਅਕਤੀ ਨਸ਼ੇ ਦਾ ਸੇਵਣ ਕਰ ਰਹੇ ਸਨ, ਜਿਨ੍ਹਾਂ ਪਾਸੋਂ ਅੱਧ ਜਲਿਆ ਸਿਲਵਰ ਪੇਪਰ, ਇਕ ਪਾਈਪਨੁਮਾ 10 ਰੁਪਏ ਦਾ ਨੋਟ, ਇੱਕ ਲਾਈਟਰ ਬਰਾਮਦ ਕੀਤਾ ਗਿਆ | ਪੁਲਿਸ ਪਾਰਟੀ ਵੱਲੋਂ ਉਕਤ ਨੌਜਵਾਨਾਂ ਵਰਿੰਦਰ ਸਿੰਘ ਤੇ ਰਾਜਾ ਬਾਬੂ ਵਾਸੀ ਢਿਲਵਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਅਜੀਤ ਡੈਸਕ
12-08-2026