12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ-ਜਥੇ. ਡੋਗਰਾਂਵਾਲ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਯਾਦ ਵਿਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ | ਇਹ ਜਾਣਕਾਰੀ ਐਸ. ਜੀ.

Ad Position 21
No active advertisement
ਅਜੀਤ ਡੈਸਕ 12-08-2026
ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਯਾਦ ਵਿਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ | ਇਹ ਜਾਣਕਾਰੀ ਐਸ.ਜੀ.ਪੀ.ਸੀ. ਦੇ ਸੀਨੀਅਰ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਇਕ ਹੋਰ ਨਵੀਂ ਆਧੁਨਿਕ ਪ੍ਰਸ਼ਾਦੇ ਪਕਾਉਣ ਵਾਲੀ ਮਸ਼ੀਨ ਲਗਾ ਕੇ ਚਾਲੂ ਕਰ ਦਿੱਤੀ ਗਈ ਹੈ ਜਿਸ ਨਾਲ ਹਜ਼ਾਰਾਂ ਸ਼ਰਧਾਲੂ ਸੰਗਤਾਂ ਲਈ ਦੋਵੇਂ ਮਸ਼ੀਨਾਂ ਨਾਲ ਲੰਗਰ ਸੇਵਾ ਨਿਰਵਿਘਨ ਜਾਰੀ ਰਹੇਗੀ | ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਸਿਖਲਾਈ ਦੇਣ ਪੁੱਜੇ ਕਲਸੀ ਦੇ ਅਧਿਕਾਰੀ ਗੁਰਦਿਤਾਰ ਸਿੰਘ ਦਾ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਵਿਸ਼ੇਸ਼ ਸਨਮਾਨ ਕੀਤਾ | ਹੋਰ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੇ ਬਟਾਲਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਵਿਆਹ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਉਨ੍ਹਾਂ ਦੱਸਿਆ ਕਿ ਵਿਆਹ ਪੁਰਬ ਦੀ ਯਾਦ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠਾਂ 16 ਸਤੰਬਰ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ ਜੋਕਿ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ | ਉਪਰੰਤ 17 ਸਤੰਬਰ ਨਗਰ ਕੀਰਤਨ ਸਵੇਰੇ 7 ਵਜੇ ਸ੍ਰੀ ਬਟਾਲਾ ਸਾਹਿਬ ਲਈ ਰਵਾਨਾ ਹੋਵੇਗਾ | ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ ਗੁਰੂ ਘਰ ਦੇ ਸ਼ਰਧਾਲੂ ਜਥੇਦਾਰ ਭੁਪਿੰਦਰ ਸਿੰਘ ਖ਼ਾਲਸਾ ਜਾਰਜ ਪੁਰ ਵਾਲਿਆਂ ਵੱਲੋਂ ਖ਼ਾਲਸਾ ਮਾਰਬਲ ਹਾਊਸ ਸੁਲਤਾਨਪੁਰ ਲੋਧੀ ਸਾਹਮਣੇ ਤਲਵੰਡੀ ਰੋਡ ਤੇ ਹਜ਼ਾਰਾਂ ਸੰਗਤਾਂ ਲਈ ਚਾਹ, ਪਕੌੜੇ ਤੇ ਮਿਠਿਆਈਆਂ ਦੇ ਵੱਡੇ ਲੰਗਰ ਲਗਾਏ ਜਾਣਗੇ ਅਤੇ ਹੋਰ ਵੱਖ ਵੱਖ ਥਾਵਾਂ ਤੇ ਸੰਤਾਂ ਮਹਾਂਪੁਰਸ਼ਾਂ ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਜਾਵੇਗਾ | ਇਸ ਸਮੇਂ ਜਥੇ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ, ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ, ਸੁਖਜਿੰਦਰ ਸਿੰਘ ਭਗਤਪੁਰ, ਜਰਨੈਲ ਸਿੰਘ ਅਕਾਉਂਟੈਂਟ, ਜਸਵਿੰਦਰ ਸਿੰਘ ਥਿੰਦ ਰਿਕਾਰਡ ਕੀਪਰ, ਖ਼ਜ਼ਾਨਚੀ ਸੁਖਵਿੰਦਰ ਸਿੰਘ ਥਿੰਦ, ਸਹਾਇਕ ਖ਼ਜ਼ਾਨਚੀ ਪਵਨਦੀਪ ਸਿੰਘ, ਰਾਜ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ਦੀ ਪਾਰਿਕਾ ਪੁਰੀ ਨੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਂਅ ਦਰਜ ਕਰਵਾਇਆ ਅਗਲੀ ਖ਼ਬਰ ਰੋਟਰੀ ਕਲੱਬ ਦੇ ਬੇਗੋਵਾਲ ਗਰੇਟਰ ਵਲੋਂ ਸਰਕਾਰੀ ਸਕੂਲ ਮਿਆਣੀ ਭੱਗੂਪੁਰੀਆ ਨੂੰ ਪੱਖੇ ਦਾਨ
Ad Position 24