11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਚੱਢਾ ਮਾਰਕੀਟ ਦੇ ਦੁਕਾਨਦਾਰਾਂ ਦਾ ਦੁੱਖ ਸੁਣਨ ਲਈ ਪੁੱਜੇ ਵਿਧਾਇਕ ਧਾਲੀਵਾਲ

ਫਗਵਾੜਾ, 11 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਚੌਂਕ ਨੇੜੇ ਸਥਿਤ ਚੱਢਾ ਮਾਰਕੀਟ ਦੇ ਦੁਕਾਨਦਾਰਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਂਹ ਪੈਣ ਮਗਰੋਂ ਮਾਰਕੀਟ ‘ਚ ਪਾਣੀ ਖੜ੍ਹਾ ਹੋ ਜਾਣ ਕਾਰਨ ਦੁਕਾਨਦਾਰਾਂ ਦੇ ਨਾਲ-ਨਾਲ ਰਾਹਗੀਰਾਂ ਤੇ ਸਕੂਲੀ ਬੱਚਿਆਂ ਨੂੰ ਵੀ ਆਉਣ ਜਾਣ ‘ਚ ਦਿੱਕਤ ਪੇਸ਼ ਆਉਂਦੀ ਹੈ ਤੇ ਇਹ ਮਾਰਕੀਟ ਛੱਪੜ ਦਾ ਰੂਪ ਧਾਰਨ ਕਰ ਜਾਂਦੀ ਹੈ | ਅੱਜ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਸਾਥੀਆਂ ਸਮੇਤ ਚੱਢਾ ਮਾਰਕੀਟ ਦਾ ਦੌਰਾ ਕਰਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਦੁਕਾਨਦਾਰਾਂ ਦੇ ਆਗੂ ਸੰਜੂ ਚਾਹਲ, ਮੁਨੀਸ਼ ਸ਼ਰਮਾ, ਡੋਲੀ ਸਮੇਤ ਹੋਰਨਾਂ ਨੇ ਵਿਧਾਇਕ ਨੂੰ ਦੱਸਿਆ ਕਿ ਬੰਗਾ ਰੋਡ ਨਾਲ ਲੱਗਦਾ ਨਾਲਾ ਲੰਬੇ ਸਮੇਂ ਤੋਂ ਬੰਦ ਪਿਆ ਹੈ | ਚੱਢਾ ਮਾਰਕੀਟ ਦਾ ਬਰਸਾਤੀ ਪਾਣੀ ਇਸ ਨਾਲੇ ‘ਚ ਜਾਂਦਾ ਹੈ, ਪਰ ਨਾਲਾ ਬੰਦ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ | ਇਸ ਤੋਂ ਇਲਾਵਾ ਮਾਰਕੀਟ ਦਾ ਸੀਵਰੇਜ ਸਿਸਟਮ ਵੀ ਜਾਮ ਹੋਣ ਕਾਰਨ ਸਮੱਸਿਆ ਹੋਰ ਗੰਭੀਰ ਹੋ ਜਾਂਦੀ ਹੈ | ਦੁਕਾਨਦਾਰਾਂ ਨੇ ਦੱਸਿਆ ਕਿ ਚੱਢਾ ਮਾਰਕੀਟ ਬੱਸ ਅੱਡੇ ਦੇ ਬਿਲਕੁਲ ਨੇੜੇ ਸਥਿਤ ਹੈ ਤੇ ਮਾਰਕੀਟ ‘ਚ ਆਉਣ-ਜਾਣ ਲਈ ਇਹ ਮੁੱਖ ਰਸਤਾ ਹੈ | ਮੀਂਹ ਦੌਰਾਨ ਸੜਕ ‘ਤੇ ਪਾਣੀ ਖੜ੍ਹਾ ਹੋਣ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੁੰਦਾ ਹੈ ਤੇ ਰਾਹਗੀਰਾਂ ਨੂੰ ਵੀ ਪਾਣੀ ‘ਚੋਂ ਲੰਘਣਾ ਪੈਂਦਾ ਹੈ | ਸਕੂਲੀ ਬੱਚਿਆਂ ਲਈ ਵੀ ਇਹ ਸਮੱਸਿਆ ਖ਼ਾਸ ਤੌਰ ‘ਤੇ ਪ੍ਰੇਸ਼ਾਨੀ ਦਾ ਕਾਰਨ ਬਣਦੀ ਹੈ | ਦੁਕਾਨਦਾਰਾਂ ਨੇ ਦੱਸਿਆ ਕਿ ਇਹ ਮਾਮਲਾ ਪਿਛਲੇ ਸਾਲ ਵੀ ਨਗਰ ਨਿਗਮ ਤੇ ਸਥਾਨਕ ਆਗੂਆਂ ਦੇ ਧਿਆਨ ‘ਚ ਲਿਆਂਦਾ ਗਿਆ ਸੀ | ਉਸ ਸਮੇਂ ਨੋਟਿਸ ਜਾਰੀ ਕਰਨ ਤੋਂ ਇਲਾਵਾ ਕੋਈ ਠੋਸ ਕਾਰਵਾਈ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਨਗਰ ਨਿਗਮ ਦੇ ਕਮਿਸ਼ਨਰ ਰਣਦੀਪ ਸਿੰਘ ਹੀਰ ਅਤੇ ਮੇਅਰ ਰਾਮਪਾਲ ਉੱਪਲ ਵਲੋਂ ਮੌਕੇ ਦਾ ਦੌਰਾ ਕਰਕੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਹੋਇਆ | ਦੁਕਾਨਦਾਰਾਂ ਨੇ ਕਿਹਾ ਕਿ ਹੁਣ ਮੁੜ ਉਨ੍ਹਾਂ ਨੂੰ ਨੋਟਿਸ ਭੇਜ ਕੇ ਤਿੰਨ ਦਿਨਾਂ ਅੰਦਰ ਕਾਰਵਾਈ ਕਰਨ ਲਈ ਕਿਹਾ ਗਿਆ ਸੀ, ਪਰ ਨੋਟਿਸ ਜਾਰੀ ਹੋਏ ਵੀ ਕਈ ਦਿਨ ਬੀਤ ਚੁੱਕੇ ਹਨ ਤੇ ਜ਼ਮੀਨੀ ਪੱਧਰ ‘ਤੇ ਕੋਈ ਕੰਮ ਸ਼ੁਰੂ ਨਹੀਂ ਹੋਇਆ | ਧਾਲੀਵਾਲ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਬਰਸਾਤੀ ਪਾਣੀ ਤੇ ਸੀਵਰੇਜ ਦੀ ਨਿਕਾਸੀ ਨਾਲ ਜੁੜੀ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਤੇ ਨਗਰ ਨਿਗਮ ਕਮਿਸ਼ਨਰ ਨਾਲ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਲੋੜੀਂਦੀ ਕਾਰਵਾਈ ਕਰਨ ‘ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਸਿਰਫ਼ ਦਾਅਵਿਆਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ ਜਦਕਿ ਇਨ੍ਹਾਂ ਦਾ ਜ਼ਮੀਨੀ ਪੱਧਰ ‘ਤੇ ਕੋਈ ਵੀ ਕੰਮ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਇਹ ਦੁਕਾਨਦਾਰਾਂ ਦੀ ਇਕ ਜਾਇਜ਼ ਸਮੱਸਿਆ ਹੈ ਜਿਸ ਨੂੰ ਨਿਗਮ ਸੁਣਨ ਨੂੰ ਤਿਆਰ ਨਹੀਂ | ਦੁਕਾਨਦਾਰਾ ਨੇ ਕਿਹਾ ਕਿ ਜੇਕਰ ਜਲਦ ਇਸ ਮਾਮਲੇ ਦਾ ਹੱਲ ਨਾ ਹੋਇਆ ਤਾਂ ਉਹ ਮਾਰਕੀਟ ਤੇ ਬਾਜ਼ਾਰ ਕਰਕੇ ਵੱਡੇ ਪੱਧਰ ‘ਤੇ ਧਰਨਾ ਦੇਣ ਲਈ ਮਜਬੂਰ ਹੋਣਗੇ | ਧਾਲੀਵਾਲ ਨੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦਾ ਪੂਰਾ ਸਹਿਯੋਗ ਕਰਨਗੇ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਨਰੇਸ਼ ਭਾਰਦਵਾਜ, ਗੁਰਜੀਤਪਾਲ ਵਾਲੀਆ, ਕੌਂਸਲਰ ਸੰਜੀਵ ਬੁੱਗਾ, ਤਜਿੰਦਰ ਬਾਵਾ ਸਮੇਤ ਕਈ ਕਾਂਗਰਸੀ ਆਗੂ ਤੇ ਦੁਕਾਨਦਾਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 12-08-2026

Ad Position 22
No active advertisement
ਪਿਛਲੀ ਖ਼ਬਰ ਕਿਸ਼ਨਪੁਰਾ ਵਿਖੇ ਭਾਜਪਾਈਆਂ ਨੇ ਕੱਢੀ ਤਿਰੰਗਾ ਯਾਤਰਾ ਅਗਲੀ ਖ਼ਬਰ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਅਤੇ ਨਵਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਮਾਤਾ ਹਰਪਾਲ ਕੌਰ
Ad Position 24