15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ

ਕਪੂਰਥਲਾ, 14 ਅਗਸਤ (ਸਡਾਨਾ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਨੂੰ ਲੈ ਕੇ ਪੁਲਿਸ ਟੀਮਾਂ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ| ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਐਸ. ਐਸ.

Ad Position 21
No active advertisement
ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜ਼ਖਮੀ ਵਿਅਕਤੀ | ਤਸਵੀਰ: ਤਿਲਕਰਾਜ ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਸ਼ਹਿਰ ਵਿਚ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਐਸ.ਐਸ.ਪੀ. ਗੌਰਵ ਤੂਰਾ, ਐਸ.ਪੀ. ਹਰਿੰਦਰ ਸਿੰਘ ਗਿੱਲ, ਐਸ.ਪੀ. ਗੁਰਪ੍ਰੀਤ ਸਿੰਘ ਤੇ ਹੋਰ | ਤਸਵੀਰ: ਤਿਲਕਰਾਜ ਯੰਗ ਪੈਟਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਮਨਾਏ ਗਏ ਆਜ਼ਾਦੀ ਦਿਵਸ ਮੌਕੇ ਛੋਟੇ ਛੋਟੇ ਸਕੂਲ ਦੇ ਵਿਦਿਆਰਥੀ ਸਕੂਲ ਸਟਾਫ਼ ਨਾਲ | ਤਸਵੀਰ. ਮਨਜੀਤ ਸਟੂਡੀਓ 15-08-2026
ਕਪੂਰਥਲਾ, 14 ਅਗਸਤ (ਸਡਾਨਾ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਨੂੰ ਲੈ ਕੇ ਪੁਲਿਸ ਟੀਮਾਂ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ| ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਐਸ. ਐਸ. ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਕੱਢੇ ਗਏ ਫਲੈਗ ਮਾਰਚ ਵਿਚ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ | ਇਸ ਮੌਕੇ ਸਥਾਨਕ ਸੈਨਿਕ ਸਕੂਲ ਤੋਂ ਆਰੰਭ ਹੋਏ ਫਲੈਗ ਮਾਰਚ ਦੀ ਅਗਵਾਈ ਐਸ.ਐਸ.ਪੀ. ਗੌਰਵ ਤੂਰਾ ਨੇ ਕੀਤੀ ਤੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਮਾਲ ਰੋਡ ‘ਤੇ ਪਹੁੰਚ ਕੇ ਫਲੈਗ ਮਾਰਚ ਸਮਾਪਤ ਹੋਇਆ | ਇਸ ਮੌਕੇ ਪੁਲਿਸ ਟੀਮਾਂ ਵਲੋਂ ਜਨਤਕ ਥਾਵਾਂ ਦੀ ਜਾਂਚ ਵੀ ਕੀਤੀ ਗਈ ਤੇ ਵਾਹਨਾਂ ਦੀ ਜਾਂਚ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ | ਐਸ.ਐਸ.ਪੀ. ਨੇ ਦੱਸਿਆ ਕਿ ਅਮਨ ਸ਼ਾਂਤੀ ਦੀ ਸਥਿਤੀ ਬਰਕਰਾਰ ਰੱਖਣ ਲਈ 24 ਘੰਟੇ ਪੁਲਿਸ ਟੀਮਾਂ ਦੀ ਗਸ਼ਤ ਜਾਰੀ ਹੈ ਤੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਵੀ ਚੌਕਸ ਰਹਿਣ ਦੀ ਅਪੀਲ ਕੀਤੀ ਤੇ ਕਿਸੇ ਵੀ ਵਸਤੂ ਜਾਂ ਗਤੀਵਿਧੀ ਬਾਰੇ ਪਤਾ ਲੱਗਣ ‘ਤੇ ਤੁਰੰਤ ਪੁਲਿਸ ਨੂੰ ਸੂਚਨਾ ਦੇਣ ਲਈ ਕਿਹਾ | ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਪੀ. ਡੀ. ਹਰਿੰਦਰ ਸਿੰਘ ਗਿੱਲ, ਐਸ.ਪੀ. ਗੁਰਪ੍ਰੀਤ ਸਿੰਘ, ਥਾਣਾ ਸਿਟੀ ਮੁਖੀ ਰਣਜੀਤ ਸਿੰਘ, ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ, ਪੀ.ਸੀ.ਆਰ. ਟੀਮਾਂ ਤੇ ਵੱਖ-ਵੱਖ ਥਾਣਿਆਂ ਦੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚ ਸਾਥੀ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ ਅਗਲੀ ਖ਼ਬਰ ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਸਕੂਲ ’ ਚੋਂ ਸਾਮਾਨ ਚੋਰੀ ਹੋਣ ਸਬੰਧੀ ਦੋ ਖ...
Ad Position 24