15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐਸ. ਆਈ. ਆਰ. ਦੌਰਾਨ ਅਨਮੈਪਿਡ ਜ਼ਿਲ੍ਹੇ ਦੇ 48,310 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ- ਅਕਾਸ਼ ਬਾਂਸਲ

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)- ਐਸ. ਆਈ.

Ad Position 21
No active advertisement
ਸ਼ਿਵ ਮੰਦਰ ਚੌਂਕ ਚੇਲਿਆਂ, ਸੁਲਤਾਨਪੁਰ ਲੋਧੀ ਤੋਂ ਤਿਰੰਗਾ ਯਾਤਰਾ ਦੀ ਅਗਵਾਈ ਕਰਦੇ ਭਾਜਪਾ ਹਲਕਾ ਇੰਚਾਰਜ ਰਕੇਸ਼ ਨੀਟੂ, ਮੰਡਲ ਪ੍ਰਧਾਨ ਡਾ. ਰਕੇਸ਼ ਪੁਰੀ ਨਾਲ ਭਾਜਪਾ ਆਗੂ ਤੇ ਵਰਕਰ | ਤਸਵੀਰ. ਲਾਡੀ ਸਟੂਡੀਓ ਹੜਤਾਲ ਕਾਰਨ ਇਕ ਡੰਪ ’ਤੇ ਲੱਗੇ ਹੋਏ ਕੂੜੇ ਦੇ ਢੇਰ। ਮੇਅਰ ਵਨੀਤ ਧੀਰ ਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਮੀਟਿੰਗ ਕਰਨ ਮੌਕੇ ਯੂਨੀਅਨ ਆਗੂ। ਤਸਵੀਰਾਂ. ਜੀ.ਪੀ. ਸਿੰਘ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਬਿਹਾਰੀਪੁਰ ਕਪੂਰਥਲਾ ਵਿਖੇ ਕਰਵਾਏ ਗਏ ਸਮਾਗਮ ਦੇ ਵੱਖ-ਵੱਖ ਦਿ੍ਸ਼ | ਤਸਵੀਰ : ਸੋਢੀ 15-08-2026
ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)- ਐਸ.ਆਈ.ਆਰ ਦੇ ਪਹਿਲੇ ਪੜਾਅ ਦੇ ਮੁਕੰਮਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਕਾਸ਼ਿਤ ਕੀਤੀ ਗਈ ਡਰਾਫ਼ਟ ਵੋਟਰ ਸੂਚੀ ਵਿਚ 5,36304 ਵੋਟਰ ਦਰਜ ਕੀਤੇ ਗਏ ਹਨ ਜਿਨ੍ਹਾਂ ਵਿਚੋਂ 2,81516 ਮਰਦ ਤੇ 2,54765 ਮਹਿਲਾ ਵੋਟਰ ਸ਼ਾਮਲ ਹਨ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਡਰਾਫ਼ਟ ਵੋਟਰ ਸੂਚੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪਣ ਤੋਂ ਬਾਅਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਡਰਾਫ਼ਟ ਸੂਚੀਆਂ ਐਸ.ਆਈ.ਆਰ. ਦੌਰਾਨ ਇਕੱਤਰ ਕਰਕੇ ਡੀਜੀਟਾਈਜ਼ ਕੀਤੇ ਗਏ ਗਣਨਾ ਫਾਰਮ ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਐਸ.ਆਈ.ਆਰ. ਦੌਰਾਨ ਜ਼ਿਲ੍ਹੇ ਵਿਚ 48310 ਅਨਮੈਪਿਡ ਵੋਟਰ ਰਹਿ ਗਏ ਸਨ ਜਿਨ੍ਹਾਂ ਨੂੰ ਹੁਣ ਨੋਟਿਸ ਜਾਰੀ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਡਰਾਫ਼ਟ ਵੋਟਰ ਸੂਚੀ ਦੇ ਦਾਅਵੇ ਤੇ ਇਤਰਾਜ਼ 15 ਸਤੰਬਰ ਤੱਕ ਲਏ ਜਾਣਗੇ | ਉਨ੍ਹਾਂ ਕਿਹਾ ਕਿ ਇਸ ਨਿਸ਼ਚਿਤ ਮਿਤੀ ਤੱਕ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੀ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਜਾਂਚ ਕੀਤੀ ਜਾਵੇਗੀ ਤੇ ਜਿਹੜੇ ਵੋਟਰ ਦੇ ਮਾਮਲਿਆਂ ਵਿਚ ਵੈਰੀਫਿਕੇਸ਼ਨ ਦੀ ਲੋੜ ਹੈ ਉਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਤੇ ਜਾਣਕਾਰੀ ਦੇਣ ਦਾ ਮੌਕਾ ਦਿੱਤਾ ਜਾਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਅਨਮੈਪਿਡ ਵੋਟਰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਣ ਵਿਚ ਅਸਫ਼ਲ ਰਹਿੰਦਾ ਹੈ ਤਾਂ ਉਸਦਾ ਨਾਂਅ ਅੰਤਿਮ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਾਅਵੇ ਤੇ ਇਤਰਾਜ਼ਾਂ ਦੇ ਸਮੇਂ ਦੌਰਾਨ ਯੋਗ ਨਾਗਰਿਕ ਡਰਾਫ਼ਟ ਵੋਟਰ ਸੂਚੀਆਂ ਵਿਚ ਆਪਣੇ ਨਾਂਅ ਤੇ ਵੇਰਵਿਆਂ ਦੀ ਜਾਂਚ ਕਰਨ ਤੇ ਕਿਸੇ ਵੀ ਖਾਮੀ ਦੀ ਸਥਿਤੀ ਵਿਚ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਨ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿਚ ਆਪਣਾ ਨਾਂਅ ਸ਼ਾਮਿਲ ਕਰਵਾਉਣ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਇਹ ਗੱਲ ਯਕੀਨੀ ਬਣਾਏਗਾ ਕਿ ਸਾਰੇ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਨਿਰਪੱਖਤਾ ਨਾਲ ਨਿਸ਼ਚਿਤ ਸਮੇਂ ਵਿਚ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਦਾਅਵੇ ਤੇ ਇਤਰਾਜ਼ਾਂ ਦੇ ਨਿਪਟਾਰੇ ਤੋਂ ਬਾਅਦ ਜ਼ਿਲ੍ਹੇ ਦੀਆਂ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਉਨ੍ਹਾਂ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਤੇ ਬੂਥ ਲੈਵਲ ਏਜੰਟਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਨੂੰ ਸਟੀਕ, ਅੱਪਡੇਟ ਤੇ ਵਿਆਪਕ ਬਣਾਉਣ ਵਿਚ ਚੋਣ ਅਧਿਕਾਰੀਆਂ ਨੂੰ ਸਹਿਯੋਗ ਦੇਣ | ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਇਸ ਸਬੰਧੀ ਹੋਣ ਜਾਣਕਾਰੀ ਜਾਂ ਸਹਾਇਤਾ ਲਈ ਟੋਲ ਫ਼ਰੀ ਹੈਲਪ ਲਾਈਨ 1950 ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ | ਇਸ ਮੌਕੇ ਚੋਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਤੀਆਂ ਦਾ ਤਿਉਹਾਰ ਤੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਹੜਤਾਲ ਕਾਰਨ ਸ਼ਹਿਰ ਦੇ ਡੰਪਾਂ ਤੋਂ ਨਹੀਂ ਚੁੱਕਿਆ ਗਿਆ ਕੂੜਾ
Ad Position 24