15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ 17 ਅਗਸਤ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਵੱਲੋਂ ਚਲਾਈ ਜਾ ਰਹੀ ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ 1 7 ਅਗਸਤ ਨੂੰ ਗੁਰਦੁਆਰਾ ਗੁਰੂ ਕਾ ਬਾਗ਼ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਅਗਵਾਈ ਹੇਠ ਹੋਈ |ਮੀਟਿੰਗ ਦੌਰਾਨ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਦੱਸਿਆ ਕਿ 17 ਅਗਸਤ 2026, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਗੁਰੂ ਕਾ ਬਾਗ਼ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀਆਂ ਤੋਂ ਇਲਾਵਾ ਪ੍ਰਚਾਰਕ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਨਗੇ | ਬੀਬੀ ਰੂਹੀ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਪਹੁੰਚ ਕੇ ਗੁਰਬਾਣੀ ਦਾ ਲਾਹਾ ਲੈਣ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ, ਅਵਤਾਰ ਸਿੰਘ, ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਬਾਬਾ ਜਸਪਾਲ ਸਿੰਘ ਨੀਲਾ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਭਾਈ ਕਰਨਜੀਤ ਸਿੰਘ, ਭਾਈ ਦਵਿੰਦਰ ਸਿੰਘ ਭਰੋਆਣਾ ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਰਾਜਾ ਗੁਰਪ੍ਰੀਤ ਸਿੰਘ, ਬੀਬੀ ਬਲਜੀਤ ਕੌਰ ਕਮਾਲਪੁਰ, ਸੰਤੋਖ ਸਿੰਘ, ਬੀਬੀ ਗੁਰਵਿੰਦਰ ਕੌਰ, ਰਘਬੀਰ ਸਿੰਘ, ਸੁਰਿੰਦਰ ਸਿੰਘ ਸ਼ਿੰਦੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਸੇਵਾਦਾਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 15-08-2026

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਸਿਰਫ਼ ਨਵੀਆਂ ਤਕਨੀਕਾਂ ਦੀ ਵਰਤੋਂ ਤੱਕ ਸੀਮਿਤ ਨਹੀਂ ਸਗੋਂ ਵਧੇਰੇ ਨਵੀਨਤਕਾਰੀ ਤੇ ਉਦਮੀ ਵੀ ਹਨ- ਡਾ. ਭੀਮ ਇੰਦਰ... ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ 80ਵੇਂ ਸੁਤੰਤਰਤਾ ਦਿਵਸ ਸਬੰਧੀ ਸਮਾਗਮ
Ad Position 24