15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨੌਜਵਾਨ ਸਿਰਫ਼ ਨਵੀਆਂ ਤਕਨੀਕਾਂ ਦੀ ਵਰਤੋਂ ਤੱਕ ਸੀਮਿਤ ਨਹੀਂ ਸਗੋਂ ਵਧੇਰੇ ਨਵੀਨਤਕਾਰੀ ਤੇ ਉਦਮੀ ਵੀ ਹਨ- ਡਾ. ਭੀਮ ਇੰਦਰ ਸਿੰਘ

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-ਨੌਜਵਾਨ ਵਰਗ ਦੁਨੀਆਂ ਦੀਆਂ ਚਣੌਤੀਆਂ ਦੇ ਹੱਲ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੀਆਂ ਤਕਨੀਕਾਂ ਨੂੰ ਅਪਣਾਉਣ ਵਿਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਭੀਮ ਇੰਦਰ ਸਿੰਘ ਡਾਇਰੈਕਟਰ ਯੂਥ ਵੈੱਲਫੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਜੋ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਨੌਜਵਾਨ ਦਿਵਸ ‘ਤੇ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਸਿਰਫ਼ ਨਵੀਆਂ ਤਕਨੀਕਾਂ ਦੀ ਵਰਤੋਂ ਤੱਕ ਸੀਮਿਤ ਨਹੀਂ ਸਗੋਂ ਉਹ ਵਧੇਰੇ ਨਵੀਨਤਕਾਰੀ ਤੇ ਉਦਮੀ ਹੈ ਜੋ ਚੁਸਤ ਦਰੁਸਤ ਤੇ ਸਥਾਈ ਭਵਿੱਖ ਦੇ ਪੂਰਨੇ ਪਾ ਰਿਹਾ ਹੈ | ਉਨ੍ਹਾਂ ਵਿੱਦਿਅਕ ਸੰਸਥਾਵਾਂ ਤੇ ਨੀਤੀਆਂ ਬਣਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਨਵੀਨਤਾ ਤੇ ਲੀਡਰਸ਼ਿਪ ਵਿਚ ਨੌਜਵਾਨਾਂ ਦੀ ਹਿੱਸੇਦਾਰੀ ਨੂੰ ਵਧਾਉਣ ਲਈ ਵੱਧ ਤੋਂ ਵੱਧ ਮੌਕੇ ਪੈਦਾ ਕਰਨ | ਇਸਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਇੰਸ ਸਿਟੀ ਦੇ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 15-08-2026
ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-ਨੌਜਵਾਨ ਵਰਗ ਦੁਨੀਆਂ ਦੀਆਂ ਚਣੌਤੀਆਂ ਦੇ ਹੱਲ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੀਆਂ ਤਕਨੀਕਾਂ ਨੂੰ ਅਪਣਾਉਣ ਵਿਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਭੀਮ ਇੰਦਰ ਸਿੰਘ ਡਾਇਰੈਕਟਰ ਯੂਥ ਵੈੱਲਫੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਜੋ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਨੌਜਵਾਨ ਦਿਵਸ ‘ਤੇ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਸਿਰਫ਼ ਨਵੀਆਂ ਤਕਨੀਕਾਂ ਦੀ ਵਰਤੋਂ ਤੱਕ ਸੀਮਿਤ ਨਹੀਂ ਸਗੋਂ ਉਹ ਵਧੇਰੇ ਨਵੀਨਤਕਾਰੀ ਤੇ ਉਦਮੀ ਹੈ ਜੋ ਚੁਸਤ ਦਰੁਸਤ ਤੇ ਸਥਾਈ ਭਵਿੱਖ ਦੇ ਪੂਰਨੇ ਪਾ ਰਿਹਾ ਹੈ | ਉਨ੍ਹਾਂ ਵਿੱਦਿਅਕ ਸੰਸਥਾਵਾਂ ਤੇ ਨੀਤੀਆਂ ਬਣਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਨਵੀਨਤਾ ਤੇ ਲੀਡਰਸ਼ਿਪ ਵਿਚ ਨੌਜਵਾਨਾਂ ਦੀ ਹਿੱਸੇਦਾਰੀ ਨੂੰ ਵਧਾਉਣ ਲਈ ਵੱਧ ਤੋਂ ਵੱਧ ਮੌਕੇ ਪੈਦਾ ਕਰਨ | ਇਸਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਜੇਸ਼ ਗਰੋਵਰ ਨੇ ਖ਼ੁਸ਼ਹਾਲ ਤੇ ਵਿਕਾਸਸ਼ੀਲ ਸਮਾਜ ਦੀ ਉਸਾਰੀ ਲਈ ਨੌਜਵਾਨ ਵਰਗ ਵਿਚ ਨਿਵੇਸ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜੀ ਦੇ ਹੱਥਾਂ ਵਿਚ ਹੈ ਤੇ ਉਹ ਦੇਸ਼ ਦੀ ਤਰੱਕੀ ਤੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ | ਡਾ. ਗਰੋਵਰ ਨੇ ਵਿਦਿਆਰਥੀਆਂ ਨੂੰ ਆਪਣੇ ਲੀਡਰਸ਼ਿਪ ਦੇ ਗੁਣਾ ਨੂੰ ਨਿਖਾਰਨ, ਨਿਰੰਤਰ ਸਿੱਖਣ ਦੀ ਭਾਵਨਾ ਬਣਾਉਣ ਤੇ ਦੇਸ਼ ਦੀ ਉਸਾਰੀ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਪੰਜਾਬ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨਾਲ ਸਬੰਧਿਤ 100 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼- ਆਹਲੀ ਅਗਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ 17 ਅਗਸਤ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ
Ad Position 24