18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਲਤਾਨਪੁਰ ਲੋਧੀ ਦੀਆਂ ਟੁੱਟੀਆਂ ਸੜਕਾਂ ਵੱਲ ਪ੍ਰਸ਼ਾਸਨ ਅਤੇ ਸਰਕਾਰ ਦਾ ਕੋਈ ਧਿਆਨ ਨਹੀਂ : ਜੋਗਾ ਮੋਮੀ, ਸੋਨੂੰ ਝੰਡੂਵਾਲ

ਸੁਲਤਾਨਪੁਰ ਲੋਧੀ, 17 ਅਗਸਤ (ਪ. ਪ.

Ad Position 21
No active advertisement
ਸਮਾਜ ਸੇਵਕ ਜੋਗਾ ਸਿੰਘ ਮੋਮੀ ਅਤੇ ਸੁਖਪਾਲਵੀਰ ਸਿੰਘ ਝੰਡੂਵਾਲਾ ਗੱਲਬਾਤ ਕਰਦੇ ਹੋਏ | 18-08-2026
ਸੁਲਤਾਨਪੁਰ ਲੋਧੀ, 17 ਅਗਸਤ (ਪ.ਪ.ਰਾਹੀ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਟੁੱਟੀਆਂ ਸੜਕਾਂ ਅਤੇ ਥਾਂ-ਥਾਂ ਬਣੇ ਖੱਡਿਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕਾਂ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਹਰ ਰੋਜ਼ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਉੱਘੇ ਸਮਾਜ ਸੇਵੀ ਜੋਗਾ ਸਿੰਘ ਕਾਲੇਵਾਲ ਅਤੇ ਸੁਖਪਾਲਬੀਰ ਸਿੰਘ ਸੋਨੰੂ ਨੇ ਪ੍ਰਸ਼ਾਸਨ ਅਤੇ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਹਾਲਤ ਲੰਮੇ ਸਮੇਂ ਤੋਂ ਖਸਤਾ ਹੈ, ਪਰ ਇਸ ਪਾਸੇ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਬਣੇ ਵੱਡੇ-ਵੱਡੇ ਖੱਡੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਅਤੇ ਖਾਸ ਕਰਕੇ ਰਾਤ ਸਮੇਂ ਇਨ੍ਹਾਂ ਸੜਕਾਂ ਤੋਂ ਲੰਘਣਾ ਲੋਕਾਂ ਲਈ ਮੁਸ਼ਕਲ ਬਣ ਜਾਂਦਾ ਹੈ | ਲੋਕਾਂ ਵੱਲੋਂ ਵਾਰ-ਵਾਰ ਸਮੱਸਿਆ ਵੱਲ ਧਿਆਨ ਦਿਵਾਉਣ ਦੇ ਬਾਵਜੂਦ ਵੀ ਜੇਕਰ ਸੜਕਾਂ ਦੀ ਮੁਰੰਮਤ ਨਹੀਂ ਹੁੰਦੀ ਤਾਂ ਇਹ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਵੱਡਾ ਸਵਾਲ ਹੈ | ਜੋਗਾ ਸਿੰਘ ਕਾਲੇਵਾਲ ਅਤੇ ਸੁਖਪਾਲਬੀਰ ਸਿੰਘ ਸੋਨੰੂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੁਲਤਾਨਪੁਰ ਲੋਧੀ ਦੀਆਂ ਖਸਤਾ ਹਾਲਤ ਸੜਕਾਂ ਦਾ ਤੁਰੰਤ ਜਾਇਜ਼ਾ ਲੈ ਕੇ ਜਿੱਥੇ ਲੋੜ ਹੈ ਉੱਥੇ ਮੁਰੰਮਤ ਅਤੇ ਨਵੀਆਂ ਸੜਕਾਂ ਦਾ ਕੰਮ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਸੜਕ ਹਾਦਸਿਆਂ ਦਾ ਖਤਰਾ ਘੱਟ ਹੋਵੇ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪਿੰਡ ਸੈਦੋਵਾਲ ਇਕਾਈ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ
Ad Position 24