ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ
ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਵਲੋਂ ਤਿਰੰਗਾ ਝੰਡਾ ਲਹਿਰਾਇਆ
ਕਪੂਰਥਲਾ, 17 ਅਗਸਤ (ਵਿ. ਪ੍ਰ.)
ਕਪੂਰਥਲਾ, 17 ਅਗਸਤ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਪਰੰਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ | ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਤੋਂ ਇਲਾਵਾ ਕੌਮੀ ਝੰਡੇ ਨੂੰ ਸਮਰਪਿਤ ਕਵਿਤਾ ਪੇਸ਼ ਕੀਤੀ | ਇਸ ਮੌਕੇ ਪੈਟਿ੍ਓਟਿਕ ਗਰੁੱਪ ਡਾਂਸ ਮੁਕਾਬਲਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਇਸਤੋਂ ਇਲਾਵਾ ਵਿਦਿਆਰਥੀਆਂ ਨੇ ਡਾਂਸ ਦੀ ਪੇਸ਼ਕਾਰੀ ਤੋਂ ਇਲਾਵਾ ਭਾਰਤ ਦੀ ਏਕਤਾ, ਵਿਭਿੰਨਤਾ ਤੇ ਨੌਜਵਾਨ ਸ਼ਕਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਆਜ਼ਾਦੀ ਦਿਵਸ ‘ਤੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਵਿਕਸਿਤ ਭਾਰਤ 2047 ਦੇ ਸੁਪਨੇ ਨੂੰ ਸਕਾਰ ਕਰਨ ਲਈ ਗਿਆਨ, ਅਨੁਸ਼ਾਸਨ, ਨੈਤਿਕਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਪੈਟਿ੍ਓਟਿਕ ਗਰੁੱਪ ਡਾਂਸ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਇਨ ਨਾਲ ਹੋਈ | ਇਸ ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਨੇ ਭਾਗ ਲਿਆ |