ਏਕਤਾ ਭਵਨ ਵਿਖੇ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਕੌਮੀ ਝੰਡਾ ਲਹਿਰਾਇਆ
ਕਪੂਰਥਲਾ, 17 ਅਗਸਤ (ਸਡਾਨਾ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਏਕਤਾ ਭਵਨ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਕੌਮੀ ਝੰਡਾ ਲਹਿਰਾਇਆ ਤੇ ਪੰਜਾਬ ਪੁਲਿਸ ਦੀ ਟੁੱਕੜੀ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ | ਸਮਾਗਮ ਦੀ ਸਮੁੱਚੀ ਕਾਰਵਾਈ ਕਾਂਗਰਸ ਸੇਵਾ ਦਲ ਵਲੋਂ ਸੁਚੱਜੇ ਢੰਗ ਨਾਲ ਸੰਭਾਲੀ ਗਈ | ਇਸ ਮੌਕੇ ਯੂਥ ਕਾਂਗਰਸ ਦੀ ਟੀਮ ਤੋਂ ਇਲਾਵਾ ਬਲਾਕ ਕਾਂਗਰਸ ਕਮੇਟੀ ਦੇ ਮੈਂਬਰ, ਪਿੰਡਾਂ ਦੇ ਪੰਚ ਸਰਪੰਚ, ਨਗਰ ਨਿਗਮ ਦੇ ਕੌਂਸਲਰ ਤੇ ਹੋਰ ਪਤਵੰਤੇ ਹਾਜ਼ਰ ਸਨ | ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਮਾਗਮ ਮੌਕੇ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਦੇਸ਼ ਦੀ ਏਕਤਾ, ਆਖੰਡਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਤੇ ਹਾਜ਼ਰਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ |
ਅਜੀਤ ਡੈਸਕ
18-08-2026