ਪੁਲਿਸ ਵਿਭਾਗ ’ਚ ਚੰਗੀਆਂ ਸੇਵਾਵਾਂ ਲਈ ਐਸ.ਐਚ.ਓ. ਦਾ ਸਨਮਾਨ
ਫਗਵਾੜਾ, 17 ਅਗਸਤ (ਪ. ਪ)- ਆਜ਼ਾਦੀ ਦਿਵਸ ਦੇ ਮੌਕੇ ‘ਤੇ ਥਾਣਾ ਸਿਟੀ ਫਗਵਾੜਾ ਦੀ ਐੱਸ.
ਫਗਵਾੜਾ, 17 ਅਗਸਤ (ਪ.ਪ)- ਆਜ਼ਾਦੀ ਦਿਵਸ ਦੇ ਮੌਕੇ ‘ਤੇ ਥਾਣਾ ਸਿਟੀ ਫਗਵਾੜਾ ਦੀ ਐੱਸ.ਐੱਚ.ਓ. ਇੰਸਪੈਕਟਰ ਅਮਨਪ੍ਰੀਤ ਕੌਰ ਮੁਲਤਾਨੀ ਨੂੰ ਪੁਲਿਸ ਵਿਭਾਗ ‘ਚ ਚੰਗੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਆਜ਼ਾਦੀ ਦਿਵਸ ਮੌਕੇ ਕਪੂਰਥਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਤੇ ਐੱਸ.ਐੱਸ.ਪੀ. ਗੌਰਵ ਤੂਰਾ (ਆਈ.ਪੀ.ਐੱਸ.) ਨੇ ਐੱਸ.ਐੱਚ.ਓ. ਇੰਸਪੈਕਟਰ ਅਮਨਪ੍ਰੀਤ ਕੌਰ ਨੂੰ ਪ੍ਰਸ਼ੰਸਾ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇੰਸ. ਅਮਨਪ੍ਰੀਤ ਕੌਰ ਇਸ ਸਮੇਂ ਫਗਵਾੜਾ ਦੇ ਥਾਣਾ ਸਿਟੀ ਵਿਖੇ ਐੱਸ.ਐੱਚ.ਓ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਨੂੰ ਇਹ ਸਨਮਾਨ ਚੰਗੀਆਂ ਸੇਵਾਵਾਂ ਲਈ ਦਿੱਤਾ ਗਿਆ ਹੈ | ਜ਼ਿਲ੍ਹਾ ਪੱਧਰੀ ਸਨਮਾਨ ਮਿਲਣ ‘ਤੇ ਐੱਸ.ਐੱਚ.ਓ. ਅਮਨਪ੍ਰੀਤ ਕੌਰ ਮੁਲਤਾਨੀ ਨੇ ਐੱਸ.ਐੱਸ.ਪੀ. ਗੌਰਵ ਤੂਰਾ ਅਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਲੋਕ ਹਿੱਤ ‘ਚ ਇਮਾਨਦਾਰੀ, ਲਗਨ, ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ |