19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਐਨ. ਐਚ. ਐਮ. ਕਾਮਿਆਂ ਦੀ ਹੜ੍ਹਤਾਲ 6ਵੇਂ ਦਿਨ ’ਚ ਦਾਖਲ

ਕਪੂਰਥਲਾ, 18 ਅਗਸਤ (ਅਮਨਜੋਤ ਸਿੰਘ ਵਾਲੀਆ)- ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੀ ਜਾ ਰਹੀ ਹੜ੍ਹਤਾਲ ਅੱਜ 6ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਰੋਹ ਵਿਚ ਆਏ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਕਿਹਾ ਕਿ ਐਨ. ਐਚ.

Ad Position 21
No active advertisement
ਅਜੀਤ ਡੈਸਕ 19-08-2026
ਕਪੂਰਥਲਾ, 18 ਅਗਸਤ (ਅਮਨਜੋਤ ਸਿੰਘ ਵਾਲੀਆ)- ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੀ ਜਾ ਰਹੀ ਹੜ੍ਹਤਾਲ ਅੱਜ 6ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਰੋਹ ਵਿਚ ਆਏ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਕਿਹਾ ਕਿ ਐਨ.ਐਚ.ਐਮ. ਕਾਮਿਆਂ ਨੂੰ ਨਿਗੁਣੀਆਂ ਤਨਖ਼ਾਹਾਂ ‘ਤੇ ਕੰਮ ਕਰਨਾ ਪੈ ਰਿਹਾ ਹੈ ਤੇ ਤਨਖ਼ਾਹਾਂ ਵਿਚ ਵਾਧੇ ਦੀ ਲੰਮੇ ਸਮੇਂ ਤੋਂ ਮੰਗ ਪੂਰੀ ਨਹੀਂ ਕੀਤੀ ਜਾ ਰਹੀ, ਜਦਕਿ ਸਰਕਾਰ ਆਪਣੇ ਵਿਗਿਆਪਨਾਂ ਤੇ ਹੋਰ ਸਕੀਮਾਂ ‘ਤੇ ਬੇਹਿਸਾਬਾ ਪੈਸਾ ਖ਼ਰਚ ਕਰ ਰਹੀ ਹੈ ਤੇ ਮੁਲਾਜ਼ਮਾਂ ਨੂੰ ਖਾਲੀ ਖਜਾਨਾ ਦਾ ਕਹਿ ਕੇ ਪੱਲਾ ਝਾੜ ਰਹੀ ਹੈ | ਯੂਨੀਅਨ ਦੇ ਹੋਰ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਣਮਿਥੇ ਸਮੇਂ ਲਈ ਹੜਤਾਲ ਕਰ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾ. ਯੋਗੇਸ਼ ਸਹਿਗਲ, ਡਾ. ਪ੍ਰਭਜੋਤ , ਮਨੀਸ਼ ਕੁਮਾਰ, ਅੰਜਨਾ, ਪੰਕਜ ਵਾਲੀਆ, ਪਿ੍ਯੰਕਾ, ਰਣਜੀਤ ਕੌਰ, ਰਜੇਸ਼ ਕੁਮਾਰ, ਕਮਲਜੀਤ, ਰੀਮਾ ਉੱਪਲ, ਗੈਰੀ, ਹਰਪ੍ਰੀਤ ਸਿੰਘ, ਗੁਰਵਿੰਦਰ, ਜੋਤੀ ਆਨੰਦ, ਸੰਤੋਸ਼ ਕੁਮਾਰੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਨਡਾਲਾ ਕਾਲਜ ਦੇ ਵੱਖ-ਵੱਖ ਕਲਾਸਾਂ ਦੇ ਨਤੀਜੇ ਰਹੇ ਸ਼ਾਨਦਾਰ
Ad Position 24