ਭਾਕਿਯੂ (ਦੋਆਬਾ) ਨੇ ਗੰਨੇ ਦੇ ਬਕਾਏ ਨੂੰ ਲੈ ਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕੀਤੀ ਮੀਟਿੰਗ
ਫਗਵਾੜਾ, 18 ਅਗਸਤ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਸ. ਮਨਜੀਤ ਸਿੰਘ ਰਾਏ ਅਤੇ ਸਾਥੀਆਂ ਨੇ ਸਿਵਲ ਸਕੱਤਰੇਤ ਪੰਜਾਬ, ਚੰਡੀਗੜ੍ਹ ਵਿਖੇ ਫਗਵਾੜਾ ਸ਼ੂਗਰ ਮਿੱਲ ਦੇ ਬਕਾਇਆ ਭੁਗਤਾਨ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਸ.
ਚ
ਚੰਡੀਗੜ੍ਹ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਸ਼ੂਗਰ ਮਿਲ ਮਾਲਕਾਂ ਨਾਲ ਮੀਟਿੰਗ ਦੌਰਾਨ | ਅਜੀਤ ਤਸਵੀਰ
19-08-2026
ਫਗਵਾੜਾ, 18 ਅਗਸਤ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਸ. ਮਨਜੀਤ ਸਿੰਘ ਰਾਏ ਅਤੇ ਸਾਥੀਆਂ ਨੇ ਸਿਵਲ ਸਕੱਤਰੇਤ ਪੰਜਾਬ, ਚੰਡੀਗੜ੍ਹ ਵਿਖੇ ਫਗਵਾੜਾ ਸ਼ੂਗਰ ਮਿੱਲ ਦੇ ਬਕਾਇਆ ਭੁਗਤਾਨ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤੇ ਮਿੱਲ ਦੇ ਮਾਲਕਾ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੀ ਉਚੇਰੇ ਤੌਰ ਤੇ ਮੌਜੂਦ ਰਹੇ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਫਗਵਾੜਾ ਦੀ ਸ਼ੂਗਰ ਮਿੱਲ ਵੱਲ ਲੰਬੇ ਸਮੇਂ ਤੋਂ ਬਕਾਇਆ ਪਏ ਲਗਭਗ 28 ਕਰੋੜ ਰੁਪਏ ਦੇ ਭੁਗਤਾਨ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ | ਇਸ ਤੋਂ ਇਲਾਵਾ ਗੰਨੇ ਦੇ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਮੁੱਲ ਮੁਤਾਬਿਕ ਬਣਦੀ ਬਕਾਇਆ ਰਕਮ 18 ਕਰੋੜ 93 ਲੱਖ ਰੁਪਏ ਅਤੇ ਅਤੇ ਗੰਨਾ ਮਿੱਲਾਂ ਵੱਲੋਂ ਕਿਸਾਨਾਂ ਨੂੰ ਗੁਮਰਾਹ ਕਰਕੇ ਕੱਟੀ ਗਈ 41 ਰੁਪਏ 60 ਪੈਸੇ ਪ੍ਰਤੀ ਕੁਇੰਟਲ ਪੈਨਲਟੀ ਦੀ ਰਾਸ਼ੀ ਵੀ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ | ਯੂਨੀਅਨ ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਪੈੱ੍ਰਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਦੱਸਿਆ ਕਿ ਬਕਾਇਆ ਰਾਸ਼ੀ ਲੰਬੇ ਸਮੇਂ ਤੋਂ ਨਾ ਮਿਲਣ ਦੇ ਚੱਲਦਿਆਂ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਹੱਕ ਦੀ ਰਾਸ਼ੀ ਬਿਨਾਂ ਹੋਰ ਦੇਰੀ ਤੋਂ ਜਾਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ | ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਸਰਕਾਰ ਵੱਲ ਬਕਾਇਆ 18 ਕਰੋੜ ਰੁਪਏ ਦੀ ਬਕਾ ਇਆ ਰਾਸ਼ੀ ਬਹੁਤ ਜਲਦ ਜਾਰੀ ਕੀਤੀ ਜਾਵੇਗੀ | ਇਸ ਦੇ ਨਾਲ ਹੀ ਸ਼ੂਗਰ ਮਿੱਲ ਫਗਵਾੜਾ ਵੱਲ ਲਗਭਗ 28 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਸਬੰਧੀ ਵੀ ਜਲਦ ਹੱਲ ਲੱਭਣ ਦਾ ਭਰੋਸਾ ਦਿੱਤਾ ਗਿਆ | ਕਿਸਾਨ ਆਗੂਆਂ ਨੇ ਡਾ. ਰਾਜਕੁਮਾਰ ਚੱਬੇਵਾਲ ਵਲੋਂ ਕਿਸਾਨਾਂ ਦੇ ਬਕਾਏ ਸਬੰਧੀ ਦਿਖਾਈ ਗੰਭੀਰਤਾ ਲਈ ਵਿਸ਼ੇਸ਼ ਤੌਰ ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਮੀਟਿੰਗ ‘ਚ ਡਾ.ਅਰਸ਼ਦੀਪ ਸਿੰਘ ਥਿੰਦ, ਕਿਸਾਨ ਆਗੂ ਕਿਰਪਾਲ ਸਿੰਘ ਮੂਸਾਪੁਰ, ਦਵਿੰਦਰ ਸਿੰਘ ਸੰਧਵਾਂ, ਕੁਲਵਿੰਦਰ ਸਿੰਘ ਅਠੌਲੀ, ਬਲਜਿੰਦਰ ਸਿੰਘ ਚੱਕ ਮੰਡੇਰ, ਬਲਜੀਤ ਸਿੰਘ ਹਰਦਾਸਪੁਰ, ਮਨਜੀਤ ਸਿੰਘ ਲੱਲੀ, ਮੇਜਰ ਸਿੰਘ ਅਠੌਲੀ, ਹਰਜੀਤ ਸਿੰਘ ਢੇਸੀ, ਕਸ਼ਮੀਰ ਸਿੰਘ ਪੰਨੂ, ਤਰਸੇਮ ਸਿੰਘ ਢਿੱਲੋਂ, ਗੁਰਭੇਜ ਸਿੰਘ ਭੋਗਪੁਰ ਅਤੇ ਬਿੰਦਰ ਫਰਾਲਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ |