18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਭਲਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਲੋਕਾਂ ਨੂੰ ਖ਼ੂਨਦਾਨ ਕਰਨ ਦੀ ਅਪੀਲ

ਕਪੂਰਥਲਾ, 18 ਅਗਸਤ (ਵਿਸ਼ੇਸ਼ ਪ੍ਰਤੀਨਿਧ)-’ ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਵਸ ਦੀ ਖ਼ੁਸ਼ੀ ਵਿਚ 20 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ‘ਅਜੀਤ’ ਉਪ ਦਫ਼ਤਰ ਕਪੂਰਥਲਾ ਵਲੋਂ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ, ਮੁਲਾਜ਼ਮ ਜਥੇਬੰਦੀਆਂ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਕੋਮਲ ਇੰਚਾਰਜ ਉਪ ਦਫ਼ਤਰ ਕਪੂਰਥਲਾ ਨੇ ਦੱਸਿਆ ਕਿ ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ‘ਅਜੀਤ’ ਉਪ ਦਫ਼ਤਰ ਨਾਲ ਸਬੰਧਿਤ ਜ਼ਿਲ੍ਹੇ ਦੇ ਪੱਤਰਕਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸੁਸਾਇਟੀਆਂ, ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ, ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਵੀ ਕੈਂਪ ਨੂੰ ਸਫ਼ਲ ਬਣਾਉਣ ਦਾ ਭਰੋਸਾ ਦਿਵਾਇਆ ਗਿਆ ਹੈ | ਇਸੇ ਦੌਰਾਨ ਹੀ ਕਪੂਰਥਲਾ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.

Ad Position 21
No active advertisement
‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਤਸਵੀਰ | 19-08-2026
ਕਪੂਰਥਲਾ, 18 ਅਗਸਤ (ਵਿਸ਼ੇਸ਼ ਪ੍ਰਤੀਨਿਧ)-’ ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਵਸ ਦੀ ਖ਼ੁਸ਼ੀ ਵਿਚ 20 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ‘ਅਜੀਤ’ ਉਪ ਦਫ਼ਤਰ ਕਪੂਰਥਲਾ ਵਲੋਂ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ, ਮੁਲਾਜ਼ਮ ਜਥੇਬੰਦੀਆਂ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਕੋਮਲ ਇੰਚਾਰਜ ਉਪ ਦਫ਼ਤਰ ਕਪੂਰਥਲਾ ਨੇ ਦੱਸਿਆ ਕਿ ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ‘ਅਜੀਤ’ ਉਪ ਦਫ਼ਤਰ ਨਾਲ ਸਬੰਧਿਤ ਜ਼ਿਲ੍ਹੇ ਦੇ ਪੱਤਰਕਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸੁਸਾਇਟੀਆਂ, ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ, ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਵੀ ਕੈਂਪ ਨੂੰ ਸਫ਼ਲ ਬਣਾਉਣ ਦਾ ਭਰੋਸਾ ਦਿਵਾਇਆ ਗਿਆ ਹੈ | ਇਸੇ ਦੌਰਾਨ ਹੀ ਕਪੂਰਥਲਾ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਤੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਬੀਰ ਸਿੰਘ ਚਾਹਲ, ਐਸੋਸੀਏਸ਼ਨ ਦੇ ਚੇਅਰਮੈਨ ਤੇ ਉੱਘੇ ਰਾਈਸ ਮਿੱਲਰ ਜੈਪਾਲ ਗੋਇਲ, ਆਮ ਆਦਮੀ ਪਾਰਟੀ ਦੇ ਵਿਰਾਸਤੀ ਸੇਵਾ ਸੰਗਠ ਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, ਸੀਨੀਅਰ ਅਕਾਲੀ ਆਗੂ ਠੇਕੇਦਾਰ ਕੁਲਵਿੰਦਰ ਸਿੰਘ, ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਜੋਸਨ, ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਮਨੋਜ ਕੁਮਾਰ ਨਾਹਰ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਬਸਪਾ ਦੇ ਸੂਬਾਈ ਸਕੱਤਰ ਹਰਿੰਦਰ ਸ਼ੀਤਲ, ਰਕੇਸ਼ ਕੁਮਾਰ ਦਾਤਾਰਪੁਰੀ ਨੇ ਲੋਕਾਂ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਲਗਾਏ ਜਾਣ ਵਾਲੇ ਇਸ ਕੈਂਪ ਵਿਚ ਵੱਧ ਤੋਂ ਵੱਧ ਖ਼ੂਨਦਾਨ ਕਰਨ | ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਤੇ ਖ਼ੂਨਦਾਨ ਕਰਨ ਨਾਲ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ|
Ad Position 22
No active advertisement
ਪਿਛਲੀ ਖ਼ਬਰ ਸੋਨੀਆ ਗਾਂਧੀ ਦੇ ਜੀਵਨ ’ਤੇ ਆਧਾਰਿਤ ਕਿਤਾਬ ਹੋਵੇਗੀ ਲੋਕ ਅਰਪਣ ਅਗਲੀ ਖ਼ਬਰ ਇਨਰਵੀਲ੍ਹ ਕਲੱਬ ਨੇ ਹਸਪਤਾਲ ਨੂੰ ਦੋ ਵੀਲ੍ਹ ਚੇਅਰ ਕੀਤੀਆਂ ਭੇਟ
Ad Position 24