20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਵਿਚ ਨਸ਼ਿਆਂ ਵਿਰੁੱਧ ਐਂਟੀ ਡਰੱਗ ਕਲੱਬ ਵਲੋਂ ਚਲਾਈ ਜਾ ਰਹੀ ਮੁਹਿੰਮ ਕਾਬਲੇ ਤਾਰੀਫ਼ -ਮਾਤਾ ਹਰਪਾਲ ਕੌਰ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ)-ਐਂਟੀ ਡਰੱਗ ਕਲੱਬ ਦੁਆਬਾ ਵਲੋਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਅਤੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਦੇ ਘਰ ਉਚੇਚੇ ਤੌਰ ‘ਤੇ ਪਹੁੰਚੇ ਮਾਤਾ ਹਰਪਾਲ ਕੌਰ ਦਾ ਵਾਹਿਗੁਰੂ ਅਕੈਡਮੀ ਦੇ ਐਮ.

Ad Position 21
No active advertisement
ਸੰਤ ਬਾਬਾ ਨਰਿੰਦਰ ਸਿੰਘ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ | (ਸੱਜੇ) ਭਾਈ ਸਰਬਜੀਤ ਸਿੰਘ ਲੁਧਿਆਣਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ | ਤਸਵੀਰ. ਚਾਨਾ 20-08-2026
ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ)-ਐਂਟੀ ਡਰੱਗ ਕਲੱਬ ਦੁਆਬਾ ਵਲੋਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਅਤੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਦੇ ਘਰ ਉਚੇਚੇ ਤੌਰ ‘ਤੇ ਪਹੁੰਚੇ ਮਾਤਾ ਹਰਪਾਲ ਕੌਰ ਦਾ ਵਾਹਿਗੁਰੂ ਅਕੈਡਮੀ ਦੇ ਐਮ.ਡੀ. ਨਵਪ੍ਰੀਤ ਸਿੰਘ, ਅਕਾਲ ਗਰੁੱਪ ਦੇ ਐਮ.ਡੀ. ਸੁਖਦੇਵ ਸਿੰਘ ਜੱਜ , ਐਂਟੀ ਡਰੱਗ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਸੋਨਾ ਕਪੂਰਥਲਾ, ਗੁਰਪ੍ਰੀਤ ਸਿੰਘ ਪਿ੍ੰਸ, ਦੀਪ ਸਿੰਘ ਸਮੇਤ ਹੋਰ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਉਹ ਸਰਕਾਰ ਦਾ ਹਰ ਤਰ੍ਹਾਂ ਸਹਿਯੋਗ ਕਰਨਗੇ |ਇਸ ਮੌਕੇ ਮਾਤਾ ਹਰਪਾਲ ਕੌਰ ਨੇ ਕਿਹਾ ਕਿ ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਰੋਕਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ‘ਤੇ ਪੈਂਦਾ ਹੈ | ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਸਕੂਲਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ | ਐਂਟੀ ਡਰੱਗ ਕਲੱਬ ਵੱਲੋਂ ਪਿੰਡਾਂ, ਸ਼ਹਿਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ | ਮਾਤਾ ਹਰਪਾਲ ਕੌਰ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਖ਼ੂਨਦਾਨ ਕੈਂਪਾਂ, ਮੁਫ਼ਤ ਮੈਡੀਕਲ ਕੈਂਪਾਂ, ਲੋੜਵੰਦ ਪਰਿਵਾਰਾਂ ਦੀ ਸਹਾਇਤਾ ਅਤੇ ਹੋਰ ਲੋਕ ਭਲਾਈ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ | ਇਸ ਸਮੇਂ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਿਰਫ਼ ਇੱਕ ਮੁਹਿੰਮ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ | ਇਸ ਮੌਕੇ ਡਾ. ਗਗਨਦੀਪ ਸਿੰਘ ਅਤੇ ਨਵਪ੍ਰੀਤ ਸਿੰਘ ਵੱਲੋਂ ਮਾਤਾ ਹਰਪਾਲ ਕੌਰ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਵਾਂਗੇ-ਚੇਅਰਮੈਨ ਸੌਂਦ, ਵਿੱਕੀ ਠੇਕੇਦਾਰ ਅਗਲੀ ਖ਼ਬਰ ਪੋਲਟਰੀ ਫਾਰਮ ’­ਤੇ ਕੰਮ ਕਰਦੇ ਇਕ ਵਿਅਕਤੀ ਨੂੰ ਲੁੱਟ ਖੋਹ ਦੀ ਨੀਅਤ ਨਾਲ ਕੀਤਾ ਜ਼ਖ਼ਮੀ
Ad Position 24