20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਿਵਲ ਹਸਪਤਾਲ ’ਚ ਬਣ ਰਹੀ ਅਤਿ ਆਧੁਨਿਕ ਇੰਟੀਗਰੇਟਿਡ ਪਬਲਿਕ ਹੈਲਥ ਲੈਬ ਦੇ ਕੰਮ ’ਚ ਤੇਜੀ ਲਿਆਂਦੀ ਜਾਵੇ-ਅਕਾਸ਼ ਬਾਂਸਲ

ਕਪੂਰਥਲਾ, 19 ਅਗਸਤ (ਅਮਰਜੀਤ ਕੋਮਲ)-ਸਿਵਲ ਹਸਪਤਾਲ ਕਪੂਰਥਲਾ ਵਿਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਅਤਿ ਆਧੁਨਿਕ ਇੰਟੀਗਰੇਟਿਡ ਪਬਲਿਕ ਹੈਲਥ ਲੈਬ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਮਰੀਜ਼ਾਂ ਨੂੰ ਆਧੁਨਿਕ ਟੈੱਸਟਾਂ ਤੇ ਡਾਇਗਨੋਸਟਿਕ ਜਾਂਚ ਦੀਆਂ ਉੱਚ ਦਰਜੇ ਦੀਆਂ ਸਹੂਲਤਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾ ਸਕਣ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸਿਵਲ ਹਸਪਤਾਲ ਕਪੂਰਥਲਾ ਦੇ ਦੌਰੇ ਮੌਕੇ ਡਰੱਗ ਡੀ ਐਡਿਕਸ਼ਨ ਸੈਂਟਰ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਤੇ ਹਸਪਤਾਲ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਵਲ ਹਸਪਤਾਲ ਵਿਚ ਚੱਲ ਰਹੇ ਨਿਰਮਾਣ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤੇ ਜਾਣ | ਉਨ੍ਹਾਂ ਡਰੱਗ ਡੀ ਐਡਿਕਸ਼ਨ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿਚ ਹੋਰ ਸੁਧਾਰ ਲਿਆਉਣ ਦੇ ਮਨੋਰਥ ਨਾਲ ਸੈਂਟਰ ਦੀ ਮੁਰੰਮਤ, ਰੰਗ ਰੋਗਨ ਕਰਵਾਉਣ, ਕੂਲਰਾਂ ਦੀ ਜਗ੍ਹਾ ਏ. ਸੀ.

Ad Position 21
No active advertisement
ਸਿਵਲ ਹਸਪਤਾਲ ਕਪੂਰਥਲਾ ਦੇ ਦੌਰੇ ਮੌਕੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਹਸਪਤਾਲ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ. ਤਿਲਕਰਾਜ 20-08-2026
ਕਪੂਰਥਲਾ, 19 ਅਗਸਤ (ਅਮਰਜੀਤ ਕੋਮਲ)-ਸਿਵਲ ਹਸਪਤਾਲ ਕਪੂਰਥਲਾ ਵਿਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਅਤਿ ਆਧੁਨਿਕ ਇੰਟੀਗਰੇਟਿਡ ਪਬਲਿਕ ਹੈਲਥ ਲੈਬ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਮਰੀਜ਼ਾਂ ਨੂੰ ਆਧੁਨਿਕ ਟੈੱਸਟਾਂ ਤੇ ਡਾਇਗਨੋਸਟਿਕ ਜਾਂਚ ਦੀਆਂ ਉੱਚ ਦਰਜੇ ਦੀਆਂ ਸਹੂਲਤਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾ ਸਕਣ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸਿਵਲ ਹਸਪਤਾਲ ਕਪੂਰਥਲਾ ਦੇ ਦੌਰੇ ਮੌਕੇ ਡਰੱਗ ਡੀ ਐਡਿਕਸ਼ਨ ਸੈਂਟਰ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਤੇ ਹਸਪਤਾਲ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਵਲ ਹਸਪਤਾਲ ਵਿਚ ਚੱਲ ਰਹੇ ਨਿਰਮਾਣ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤੇ ਜਾਣ | ਉਨ੍ਹਾਂ ਡਰੱਗ ਡੀ ਐਡਿਕਸ਼ਨ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿਚ ਹੋਰ ਸੁਧਾਰ ਲਿਆਉਣ ਦੇ ਮਨੋਰਥ ਨਾਲ ਸੈਂਟਰ ਦੀ ਮੁਰੰਮਤ, ਰੰਗ ਰੋਗਨ ਕਰਵਾਉਣ, ਕੂਲਰਾਂ ਦੀ ਜਗ੍ਹਾ ਏ.ਸੀ. ਲਗਾਉਣ ਤੇ ਮਰੀਜ਼ਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਦੇ ਸੁਧਾਰ ਲਈ ਇਕ ਵਿਸ਼ੇਸ਼ ਪਲੇਅ ਰੂਮ ਤਿਆਰ ਕਰਨ ਦੀ ਵੀ ਹਦਾਇਤ ਕੀਤੀ ਤੇ ਸੈਂਟਰ ਵਿਚ ਦਾਖਲ ਮਰੀਜ਼ਾਂ ਦੇ ਚੱਲ ਰਹੇ ਇਲਾਜ ਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਲਾਜ ਅਧੀਨ ਮਰੀਜ਼ਾਂ ਦੀ ਬਿਹਤਰੀ ਨੂੰ ਪਹਿਲ ਦਿੰਦਿਆਂ ਉਨ੍ਹਾਂ ਲਈ ਲੋੜੀਂਦੀਆਂ ਸਹੂਲਤਾਂ, ਸੁਖਾਵਾਂ ਮਾਹੌਲ ਤੇ ਗੁਣਵੱਤਾ ਭਰਪੂਰ ਇਲਾਜ ਯਕੀਨੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਸਖੀ 1 ਸਟਾਪ ਸੈਂਟਰ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਸਹਾਇਤਾ, ਕਾਉਂਸਿਲੰਗ ਤੇ ਹੋਰ ਸੇਵਾਵਾਂ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ | ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਨੇ ਡਿਪਟੀ ਕਮਿਸ਼ਨਰ ਨੂੰ ਹਸਪਤਾਲ ਵਿਚ ਚੱਲ ਰਹੀਆਂ ਸੇਵਾਵਾਂ ਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਿਹਤ ਵਿਭਾਗ ਪੂਰੀ ਗੰਭੀਰਤਾ ਨਾਲ ਸੇਵਾਵਾਂ ਨਿਭਾਅ ਰਿਹਾ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੂੰ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰ ਕੌਰ, ਡਾ. ਰਾਹੁਲ, ਡਾ. ਹਰਸ਼ਦੀਪ ਤੇ ਡਾ. ਰਕੇਸ਼ ਸ਼ਰਮਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਅ ਗੇਟ ਦੇ ਨਾਕੇ ’ਤੇ ਹੋਈ ਬਹਿਸਬਾਜ਼ੀ ਮਗਰੋਂ ਕਾਰ ਚਾਲਕਾਂ ਨੇ ਇੱਟਾਂ ਪੱਥਰ ਚਲਾਏ, ਪੁਲਿਸ ਵਲੋਂ ਜਾਂਚ ਸ਼ੁਰੂ ਅਗਲੀ ਖ਼ਬਰ ਮੰਡ ਆਹਲੀ ਕਲਾਂ ਨੇੜੇ ਐਡਵਾਂਸ ਬੰਨ੍ਹ ਨੂੰ ਲੱਗ ਰਹੀ ਢਾਹ ਨੂੰ ਰੋਕਣ ਲਈ ਇਲਾਕੇ ਦੇ ਕਿਸਾਨਾਂ ਨੇ ਸੰਭਾਲਿਆ ਮੋਰਚਾ
Ad Position 24