20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡਾ. ਬੀ.ਆਰ. ਅੰਬੇਡਕਰ ਆਰਮੀ ਪੰਜਾਬ ਵਲੋਂ ਸੁੱਖਾ ਪੰਮਣ ਨੂੰ ਯੂਥ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ)-ਡਾ. ਬੀ.

Ad Position 21
No active advertisement
ਅਜੀਤ ਡੈਸਕ 20-08-2026
ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ)-ਡਾ. ਬੀ. ਆਰ. ਅੰਬੇਡਕਰ ਆਰਮੀ ਪੰਜਾਬ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੋੜਨ ਲਈ ਜਥੇਬੰਦਕ ਪੱਧਰ ‘ਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਇਸੇ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਡਾਕਟਰ ਬੀ ਆਰ ਅੰਬੇਦਕਰ ਆਰਮੀ ਦੇ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੀ ਅਗਵਾਈ ਪਰਮਜੀਤ ਜੱਬੋਵਾਲ ਸੀਨੀਅਰ ਪ੍ਰਧਾਨ ਪੰਜਾਬ, ਵੀਰ ਰਾਹੁਲ ਨਾਹਰ ਪ੍ਰਧਾਨ ਦੁਆਬਾ ਜ਼ੋਨ, ਲਕਸ਼ਮੀਕਾਂਤ ਸੋਨੰੂ ਮੁੱਖ ਸਲਾਹਕਾਰ, ਅਮਰਜੀਤ ਬਾਗੂ ਯੂਥ ਆਗੂ ਸੁਲਤਾਨਪੁਰ ਲੋਧੀ, ਸੋਨੰੂ ਸਰਪੰਚ ਪੰਮਣਾ, ਸੰਗਤ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਦੁਆਬਾ ਜ਼ੋਨ ਅਤੇ ਰਵੀ ਪਾਲ ਦੀਪੇਵਾਲ ਪੈੱ੍ਰਸ ਸਕੱਤਰ ਪੰਜਾਬ ਵੱਲੋਂ ਕੀਤੀ ਗਈ | ਮੀਟਿੰਗ ਦੌਰਾਨ ਸਰਵਸੰਮਤੀ ਨਾਲ ਵੀਰ ਸੁੱਖਾ ਪੰਮਣ ਕਪੂਰਥਲਾ ਨੂੰ ਡਾ. ਬੀ. ਆਰ. ਅੰਬੇਡਕਰ ਆਰਮੀ ਪੰਜਾਬ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਹਾਜ਼ਰ ਆਗੂਆਂ ਨੇ ਨਵ-ਨਿਯੁਕਤ ਯੂਥ ਪ੍ਰਧਾਨ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣਗੇ | ਇਸ ਮੌਕੇ ਵੀਰ ਕੁਲਵੰਤ ਸਿੰਘ ਢੰਡੋਵਾਲ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਆਰਮੀ ਵੱਲੋਂ ਬਾਬਾ ਸਾਹਿਬ ਦੇ ਮਿਸ਼ਨ ਨੂੰ ਘਰ-ਘਰ ਤੱਕ ਲੈ ਕੇ ਜਾਣ ਲਈ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਅਤੇ ਕੁਰੀਤੀਆਂ ਖ਼ਿਲਾਫ਼ ਮਿਹਨਤ ਤੇ ਜਾਗਰੂਕਤਾ ਨਾਲ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਜ਼ਿੰਮੇਵਾਰੀ ਦੇਣਾ ਜਥੇਬੰਦੀ ਦਾ ਮੁੱਢਲਾ ਫ਼ਰਜ਼ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਵੀਰ ਸੁੱਖਾ ਪੰਮਣ ਯੂਥ ਦੀ ਕਮਾਨ ਸੰਭਾਲਦਿਆਂ ਬਾਬਾ ਸਾਹਿਬ ਦੇ ਮਿਸ਼ਨ ਨੂੰ ਅੱਗੇ ਵਧਾਉਣ, ਨੌਜਵਾਨਾਂ ਨੂੰ ਲਾਮਬੰਦ ਕਰਨ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਕੇ. ਖਾਦ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ-ਰਸ਼ਪਾਲ ਸਿੰਘ ਅਗਲੀ ਖ਼ਬਰ ਲਾਅ ਗੇਟ ਦੇ ਨਾਕੇ ’ਤੇ ਹੋਈ ਬਹਿਸਬਾਜ਼ੀ ਮਗਰੋਂ ਕਾਰ ਚਾਲਕਾਂ ਨੇ ਇੱਟਾਂ ਪੱਥਰ ਚਲਾਏ, ਪੁਲਿਸ ਵਲੋਂ ਜਾਂਚ ਸ਼ੁਰੂ
Ad Position 24