21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

‘ ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, 150 ਪਿੰਡਾਂ ਨੇ ਦਿੱਤਾ ਸਾਥ

ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਪਿੰਡਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਅਤੇ ਨੌਜਵਾਨ ਪੀੜ੍ਹੀ ਨੂੰ ਚਿੱਟੇ ਵਰਗੇ ਘਾਤਕ ਨਸ਼ਿਆਂ ਤੋਂ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ੁਰੂ ਕੀਤੀ ਗਈ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | 22 ਦਿਨ ਪਹਿਲਾਂ ਪਿੰਡ ਸੀਚੇਵਾਲ ਤੋਂ ਸ਼ੁਰੂ ਹੋਈ ਇਸ ਮੁਹਿੰਮ ਨਾਲ ਹੁਣ ਤੱਕ ਕਰੀਬ 150 ਪਿੰਡ ਜੁੜ ਚੁੱਕੇ ਹਨ ਅਤੇ ਲੋਕ ਖ਼ੁਦ ਅੱਗੇ ਆ ਕੇ ਨਸ਼ਾ ਤਸਕਰਾਂ ਖ਼ਿਲਾਫ਼ ਮੋਰਚਾ ਸੰਭਾਲ ਰਹੇ ਹਨ | ਇਸੇ ਤਹਿਤ ਵੀਰਵਾਰ ਨੂੰ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ 50 ਤੋਂ ਵੱਧ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਬੈਠਕ ਦੀ ਅਗਵਾਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ | ਇਸ ਮੌਕੇ ਕਪੂਰਥਲਾ ਦੇ ਐਸ. ਐਸ.

Ad Position 21
No active advertisement
ਅਜੀਤ ਡੈਸਕ 21-08-2026
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਪਿੰਡਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਅਤੇ ਨੌਜਵਾਨ ਪੀੜ੍ਹੀ ਨੂੰ ਚਿੱਟੇ ਵਰਗੇ ਘਾਤਕ ਨਸ਼ਿਆਂ ਤੋਂ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ੁਰੂ ਕੀਤੀ ਗਈ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | 22 ਦਿਨ ਪਹਿਲਾਂ ਪਿੰਡ ਸੀਚੇਵਾਲ ਤੋਂ ਸ਼ੁਰੂ ਹੋਈ ਇਸ ਮੁਹਿੰਮ ਨਾਲ ਹੁਣ ਤੱਕ ਕਰੀਬ 150 ਪਿੰਡ ਜੁੜ ਚੁੱਕੇ ਹਨ ਅਤੇ ਲੋਕ ਖ਼ੁਦ ਅੱਗੇ ਆ ਕੇ ਨਸ਼ਾ ਤਸਕਰਾਂ ਖ਼ਿਲਾਫ਼ ਮੋਰਚਾ ਸੰਭਾਲ ਰਹੇ ਹਨ | ਇਸੇ ਤਹਿਤ ਵੀਰਵਾਰ ਨੂੰ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ 50 ਤੋਂ ਵੱਧ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਬੈਠਕ ਦੀ ਅਗਵਾਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ | ਇਸ ਮੌਕੇ ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ, ਡੀ.ਐਸ.ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ, ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਚਾਰਜ ਸੱਜਣ ਸਿੰਘ ਚੀਮਾ, ਐੱਸ ਐਚ ਓ ਦਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਨੁਮਾਇੰਦੇ ਹਾਜ਼ਰ ਸਨ | ਇਸ ਦੌਰਾਨ ਪਿੰਡ ਲਾਟੀਆਂ, ਤੋਤੀ ਅਤੇ ਨਸੀਰੇਵਾਲ ਕੇਂਦਰ ਬਿੰਦੂ ਵਿਚ ਰਹੇ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਇੱਕ ਵਿਸ਼ੇਸ਼ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਾਵੇ, ਜਿਸ ‘ਤੇ ਲੋਕ ਬਿਨਾਂ ਕਿਸੇ ਡਰ ਦੇ ਜਾਣਕਾਰੀ ਦੇ ਸਕਣ ਅਤੇ ਸ਼ਿਕਾਇਤਕਰਤਾ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇ | ਸੰਤ ਸੀਚੇਵਾਲ ਨੇ ਕਿਹਾ ਕਿ ਇੱਕ ਨੌਜਵਾਨ ਨੂੰ ਨਸ਼ੇ ਤੋਂ ਬਚਾਉਣਾ ਪੂਰੇ ਪਰਿਵਾਰ ਨੂੰ ਬਚਾਉਣ ਦੇ ਬਰਾਬਰ ਹੈ | ਉਨ੍ਹਾਂ ਪੁਲਿਸ ਵਿਭਾਗ ਅੰਦਰ ਮੌਜੂਦ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲੇ ਅਨਸਰਾਂ ਦੀ ਵੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ | ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚਲਾਈ ਜਾ ਰਹੀ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਮਜ਼ਬੂਤੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਵਿਚ ਸਮਾਜ ਦੀ ਭੂਮਿਕਾ ਸਭ ਤੋਂ ਅਹਿਮ ਹੈ ਅਤੇ ਪੁਲਿਸ ਪ੍ਰਸ਼ਾਸਨ ਹਰ ਕਦਮ ‘ਤੇ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਦੇ ਨਾਲ ਖੜ੍ਹਾ ਹੈ | ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਪੁਲਿਸ ਵੱਲੋਂ ਇੱਕ ਸੰਪਰਕ ਨੰਬਰ ਜਾਰੀ ਕੀਤਾ ਗਿਆ ਹੈ 9779100200, ਜਿਸ ‘ਤੇ ਸ਼ਿਕਾਇਤਕਰਤਾ ਆਪਣੀ ਜਾਣਕਾਰੀ ਗੁਪਤ ਰੱਖਦਿਆਂ ਸ਼ਿਕਾਇਤ ਕਰ ਸਕਦਾ ਹੈ | ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸੰਤ ਸੀਚੇਵਾਲ ਵੱਲੋਂ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਦੀ ਸ਼ੁਰੂਆਤ ਕਰਨਾ ਸਮੇਂ ਦੀ ਵੱਡੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ 6 ਸਕੂਲੀ ਬੱਸਾਂ ਦੇ ਚਲਾਨ ਅਗਲੀ ਖ਼ਬਰ ਸਮਾਜ ਸੇਵੀਆਂ ਨੇ ਸਰਕਾਰੀ ਹਸਪਤਾਲ ਨੂੰ ਦਵਾਈਆਂ ਕੀਤੀਆਂ ਭੇਟ
Ad Position 24