21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼ਿਵ ਮੰਦਿਰ ਕਚਿਹਰੀ ਚੌਂਕ ਵਿਚ 21 ਤੋਂ 27 ਅਗਸਤ ਤੱਕ ਹੋਵੇਗੀ ਸ੍ਰੀ ਭਗਤ ਮਾਲ ਕਥਾ

ਕਪੂਰਥਲਾ, 20 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 21-08-2026
ਕਪੂਰਥਲਾ, 20 ਅਗਸਤ (ਵਿ.ਪ੍ਰ.)-ਪ੍ਰਾਚੀਨ ਪੰਚ ਮੁਖੀ ਸ਼ਿਵ ਮੰਦਿਰ ਕਚਿਹਰੀ ਚੌਂਕ ਕਪੂਰਥਲਾ ਵਿਚ 21 ਅਗਸਤ ਤੋਂ 27 ਅਗਸਤ ਤੱਕ ਸ਼ਾਮ 5 ਵਜੇ ਤੋਂ ਲੈ ਕੇ 8 ਵਜੇ ਤੱਕ ਸ੍ਰੀ ਭਗਤ ਮਾਲ ਕਥਾ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਦੀਪ ਜੋਸ਼ੀ, ਉਪ ਪ੍ਰਧਾਨ ਨਰੇਸ਼ ਕਾਲੀਆ, ਜਨਰਲ ਸਕੱਤਰ ਅਸ਼ੋਕ ਪੁਰੀ ਨੇ ਦੱਸਿਆ ਕਿ ਇਸ ਮੌਕੇ ਕਥਾਵਾਚਕ ਸੁਧੀਰ ਪ੍ਰਵਚਨ ਕਰਨਗੇ | ਉਨ੍ਹਾਂ ਕਿਹਾ ਕਿ ਸ੍ਰੀ ਭਗਤ ਮਾਲ ਕਥਾ ਲਈ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਥਾਵਾਚਕ ਸੁਧੀਰ ਭਗਤੀ, ਤਿਆਗ, ਸਮਰਪਣ ਤੇ ਭਗਵਾਨ ਪ੍ਰਤੀ ਅਤੁੱਟ ਸ਼ਰਧਾ ਨਾਲ ਜੁੜੇ ਪ੍ਰਸੰਗਾਂ ਬਾਰੇ ਵਰਣਨ ਕਰਨਗੇ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਭਗਤ ਮਾਲ ਕਥਾ ਸਬੰਧੀ ਸਮਾਗਮ ਵਿਚ ਸ਼ਾਮਲ ਹੋ ਕੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਾਰਨ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਲਗਾਇਆ ਵੋਟਰ ਰਜਿਸਟਰੇਸ਼ਨ ਕੈਂਪ
Ad Position 24