21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨਗਰ ਨਿਗਮ ਨੇ ਸਦਰ ਬਾਜ਼ਾਰ ਤੇ ਸੁਭਾਸ਼ ਚੌਂਕ ਵਿਖੇ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਕੀਤੇ ਨਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 20 ਅਗਸਤ (ਸਡਾਨਾ)-ਨਗਰ ਨਿਗਮ ਦੀ ਟੀਮ ਵਲੋਂ ਅੱਜ ਦੂਸਰੇ ਦਿਨ ਵੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਕੀਤੇ ਗਏ ਨਜਾਇਜ਼ ਕਬਜ਼ੇ ਹਟਵਾਏ ਗਏ | ਇਸ ਮੌਕੇ ਟੀਮ ਦੇ ਨਾਲ ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ ਤੇ ਉਨ੍ਹਾਂ ਦੇ ਸਾਥੀ ਵੀ ਮੌਜੂਦ ਸਨ | ਉਕਤ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਦੁਕਾਨਾਂ ਦੇ ਬਾਹਰ ਲਗਾਈ ਗਈ ਪੀਲੀ ਲਾਈਨ ਦੇ ਅੰਦਰ ਹੀ ਆਪਣਾ ਸਮਾਨ ਰੱਖਣ ਤਾਂ ਜੋ ਆਵਾਜਾਈ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ | ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ | ਬੀਤੇ ਦਿਨ ਜਿੱਥੇ ਸ਼ਿਵ ਮੰਦਿਰ ਸੁਭਾਸ਼ ਚੌਂਕ ਅਤੇ ਬਰਤਨਾਂ ਵਾਲੇ ਬਾਜ਼ਾਰ ਵਿਚ ਨਿਗਮ ਦੀ ਟੀਮ ਨੇ ਕਾਰਵਾਈ ਕਰਦਿਆਂ 6 ਦੁਕਾਨਦਾਰਾਂ ਦੇ ਚਲਾਨ ਕੀਤੇ, ਉੱਥੇ ਅੱਜ ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਂਕ ਵਿਖੇ ਵੀ ਕਬਜ਼ੇ ਹਟਵਾਉਣ ਦੀ ਕਾਰਵਾਈ ਜਾਰੀ ਰਹੀ ਤੇ ਨਜਾਇਜ਼ ਕਬਜ਼ਿਆਂ ਸਬੰਧੀ 6 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ |

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ’ਚ ‘ਅਜੀਤ’ ਉਪ ਦਫ਼ਤਰ ਦੀ ਟੀਮ ਵਲੋਂ ਖ਼ੂਨਦਾਨੀਆਂ ਦਾ ਸਨਮਾਨ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ, ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਦੋ ਔਰਤਾਂ ਗਿ੍ਫ਼ਤਾਰ
Ad Position 24