ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਧਾਰਮਿਕ ਪ੍ਰੀਖਿਆ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਨੇ ਦੱਸਿਆ ਕਿ ਇਸ ਧਾਰਮਿਕ ਪ੍ਰੀਖਿਆ ਵਿਚ ਚੌਥੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਵਿਦਿਆਰਥੀਆਂ ਨੇ ਗੁਰਬਾਣੀ, ਸਿੱਖ ਇਤਿਹਾਸ ਅਤੇ ਧਾਰਮਿਕ ਗਿਆਨ ਨਾਲ ਸਬੰਧਿਤ ਵਿਸ਼ਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਮਿਕ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਪ੍ਰੀਖਿਆ ਵਿਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਨੇ ਦੱਸਿਆ ਕਿ ਇਸ ਧਾਰਮਿਕ ਪ੍ਰੀਖਿਆ ਵਿਚ ਚੌਥੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਵਿਦਿਆਰਥੀਆਂ ਨੇ ਗੁਰਬਾਣੀ, ਸਿੱਖ ਇਤਿਹਾਸ ਅਤੇ ਧਾਰਮਿਕ ਗਿਆਨ ਨਾਲ ਸਬੰਧਿਤ ਵਿਸ਼ਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਮਿਕ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਪ੍ਰੀਖਿਆ ਵਿਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵੱਲੋਂ ਵੀ ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |