22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਅਕਾਲੀ ਆਗੂ ਆਹਲੀ ਨੇ ‘ਆਪ’ ਸਰਕਾਰ ’ਤੇ ਬੋਲਿਆ ਤਿੱਖਾ ਹਮਲਾ

ਸੁਲਤਾਨਪੁਰ ਲੋਧੀ, 21 ਅਗਸਤ (ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ.

Ad Position 21
No active advertisement
ਸੀਨੀਅਰ ਅਕਾਲੀ ਆਗੂ ਜਥੇਦਾਰ ਕਰਨਜੀਤ ਸਿੰਘ ਆਹਲੀ | 22-08-2026
ਸੁਲਤਾਨਪੁਰ ਲੋਧੀ, 21 ਅਗਸਤ (ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਕਾਰਵਾਈ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਕੀਤਾ ਹੈ | ਸ਼੍ਰੋਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਹਲਕੇ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਮੁੱਖ ਮੰਤਰੀ ਦੇ ਓਐਸਡੀ ਦੀ ਕਥਿਤ ਸ਼ਮੂਲੀਅਤ ਅਤੇ ਭਿ੍ਸ਼ਟਾਚਾਰ ਦੇ ਮਾਮਲਿਆਂ ਵਿਚ ਕਥਿਤ ਤੌਰ ਤੇ ਪਰਦਾ ਪਾਉਣ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਮੁੱਖ ਮੰਤਰੀ ਮਾਨ ਤੇ ਤੰਜ ਕਸਦਿਆਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਇਮਾਨਦਾਰ ਹੋਣ ਦਾ ਦਾਅਵਾ ਕਰਦੀ ਹੈ,ਪਰ ਅਸਲੀਅਤ ਵਿਚ ਭਿ੍ਸ਼ਟਾਚਾਰ ਦੇ ਸਬੰਧ ਮੁੱਖ ਮੰਤਰੀ ਦਫ਼ਤਰ ਤੱਕ ਫੈਲੇ ਹੋਏ ਹਨ | ਆਹਲੀ ਨੇ ਕਿਹਾ ਕਿ ਜੇਕਰ ਸਰਕਾਰ ਪਾਰਦਰਸ਼ੀ ਹੁੰਦੀ ਤਾਂ ਈ.ਡੀ. ਦੀਆਂ ਸਿਫ਼ਾਰਸ਼ਾਂ ਅਤੇ ਸਬੂਤਾਂ ਦੇ ਆਧਾਰ ਤੇ ਹੁਣ ਤੱਕ ਸਖ਼ਤ ਕਾਰਵਾਈ ਕੀਤੀ ਜਾਂਦੀ | ਤਬਾਦਲਾ ਪੋਸਟਿੰਗ, ਟੈਂਡਰ ਹੇਰਾਫੇਰੀ ਤੇ ਜ਼ਮੀਨ ਘੁਟਾਲਿਆਂ ਵਰਗੇ ਗੰਭੀਰ ਮਾਮਲਿਆਂ ਵਿਚ ਓਐਸਡੀ ਦੇ ਨਜ਼ਦੀਕੀ ਸਾਥੀਆਂ ਦੀ ਸ਼ਮੂਲੀਅਤ ਦਾ ਹਵਾਲਾ ਦਿੰਦੇ ਹੋਏ ਆਹਲੀ ਨੇ ਸਰਕਾਰ ਤੇ ਹਮਲਾ ਬੋਲਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਜਾਂ ਇਸ ਨਾਲ ਜੁੜੀਆਂ ਰਾਜਨੀਤਿਕ ਹਸਤੀਆਂ ਵਿਰੁੱਧ ਹਰ ਜਾਂਚ ਨੂੰ ਵਾਰ-ਵਾਰ ਰਾਜਨੀਤਿਕ ਤੌਰ ਤੇ ਪ੍ਰੇਰਿਤ ਦੱਸਣਾ ਜਵਾਬਾਂ ਨਾਲੋਂ ਜ਼ਿਆਦਾ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੰਭੀਰ ਦੋਸ਼ਾਂ ਨੂੰ ਸਿਰਫ਼ ਰਾਜਨੀਤਿਕ ਤੌਰ ਤੇ ਪ੍ਰੇਰਿਤ ਕਹਿ ਕੇ ਖ਼ਾਰਜ ਕਰ ਦਿੰਦੇ ਹਨ | ਭਿ੍ਸ਼ਟਾਚਾਰ, ਸੀਮਾਫੀਆ ਅਤੇ ਕਰਜ਼ੇ ਕਾਰਨ ਪੰਜਾਬ ਦਾ ਖਜ਼ਾਨਾ ਖਾਲੀ ਹੋ ਗਿਆ ਹੈ ਅਤੇ ਸੂਬਾ ਸਰਕਾਰ ਤੇ ਕੁੱਲ ਕਰਜ਼ਾ ਲਗਭਗ 4.13 ਲੱਖ ਕਰੋੜ ਰੁਪਏ ਹੈ | ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਭਿ੍ਸ਼ਟਾਚਾਰ ਅਤੇ ਮਾਫ਼ੀਆ ਨੂੰ ਜੜ੍ਹਾਂ ਤੋਂ ਖ਼ਤਮ ਕਰਕੇ ਪੰਜਾਬ ਦੇ ਖ਼ਜ਼ਾਨੇ ਨੂੰ ਭਰੇਗਾ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਹੜ੍ਹਤਾਲ ਅੱਜ 9ਵੇਂ ਦਿਨ ਵਿਚ ਹੋਈ ਦਾਖਲ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ
Ad Position 24