22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਖ਼ੂਨਦਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਡਾ. ਹਮਦਰਦ ਦੇ ਜਨਮ ਦਿਵਸ ਮੌਕੇ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ

ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਤੇ ਐਨ. ਐਸ.

Ad Position 21
No active advertisement
ਏਕਤਾ ਭਵਨ ਵਿਚ ਸਵ. ਰਾਜੀਵ ਗਾਂਧੀ ਦੇ ਜਨਮ ਦਿਵਸ ਸੰਬੰਧੀ ਸਮਾਗਮ 22-08-2026
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਤੇ ਐਨ. ਐਸ. ਐਸ. ਯੂਨਿਟ ਵਲੋਂ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ‘ਤੇ ਖ਼ੂਨਦਾਨ ਸਬੰਧੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ 25 ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਖ਼ੂਨਦਾਨ ਮਹਾਂਦਾਨ ਦਾ ਸੰਦੇਸ਼ ਦਿੱਤਾ ਤੇ ਰਚਨਾਤਮਿਕ ਢੰਗ ਨਾਲ ਖ਼ੂਨਦਾਨ ਦੀ ਮਹੱਤਤਾ, ਮਨੁੱਖਤਾ ਦੀ ਸੇਵਾ ਤੇ ਲੋੜਵੰਦਾਂ ਦੀ ਸਹਾਇਤਾ ਨੂੰ ਰੂਪਮਾਨ ਕੀਤਾ | ਇਸ ਮੁਕਾਬਲੇ ਵਿਚ ਮਨਪ੍ਰੀਤ ਕੌਰ ਪਹਿਲੇ, ਭੂਮਿਕਾ ਤੇ ਅਮਨਦੀਪ ਕੌਰ ਦੂਜੇ, ਮੁਸਕਾਨ ਤੇ ਹਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਮੁਕਾਬਲਾ ਕਰਵਾਉਣ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਸਮਾਜ ਵਿਚ ਮਨੁੱਖੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨ ਪੀੜੀ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਡਾ. ਢਿੱਲੋਂ ਨੇ ਕਿਹਾ ਕਿ ਖ਼ੂਨਦਾਨ ਕਿਸੇ ਦੀ ਜ਼ਿੰਦਗੀ ਬਚਾਉਣ ਦਾ ਸਭ ਤੋਂ ਉਤਮ ਉਪਰਾਲਾ ਹੈ ਤੇ ਇਕ ਯੂਨਿਟ ਖੂਨ ਕਿਸੇ ਦੀ ਜ਼ਿੰਦਗੀ ਦੀ ਆਸ ਬਣ ਸਕਦਾ ਹੈ | ਰੈੱਡ ਰੀਬਨ ਕਲੱਬ ਤੇ ਐਨ.ਐਸ.ਐਸ. ਯੂਨਿਟ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਕਿਹਾ ਕਿ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਮਨੁੱਖਤਾ ਦੀ ਭਲਾਈ ਤੇ ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਗਤੀਵਿਧੀਆਂ ਰਾਹੀਂ ਮਨਾਉਣਾ ਇਕ ਸਾਰਥਿਕ ਉਪਰਾਲਾ ਹੈ |ਇਸ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਵਿਚ ‘ਅਜੀਤ’ ਉਪ ਦਫ਼ਤਰ ਕਪੂਰਥਲਾ ਦੀ ਟੀਮ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ‘ਅਜੀਤ’ ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ, ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਰਾਈਸ ਮਿੱਲਰ ਐਸੋਸੀਏਸ਼ਨ ਦੇ ਚੇਅਰਮੈਨ ਜੈਪਾਲ ਗੋਇਲ ਨੇ ਸਨਮਾਨਿਤ ਵੀ ਕੀਤਾ | ਸਤਨਾਮ ਸਿੰਘ ਮਾਣਕ ਨੇ ਵਿਦਿਆਰਥੀਆਂ ਵਲੋਂ ਖ਼ੂਨਦਾਨ ਦੀ ਮਹੱਤਤਾ ਬਾਰੇ ਪੋਸਟਰ ਬਣਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ‘ਅਜੀਤ’ ਉਪ ਦਫ਼ਤਰ ਦੇ ਇੰਚਾਰਜ ਅਮਰਜੀਤ ਕੋਮਲ, ਕਲਾਥ ਮਰਚੰਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਸੂਜੋਕਾਲੀਆ, ਪੱਤਰਕਾਰ ਅਮਰਜੀਤ ਸਿੰਘ ਸਡਾਨਾ, ਸੁਖਜਿੰਦਰ ਸਿੰਘ ਬੇਗੋਵਾਲ, ਜੋਗਿੰਦਰ ਸਿੰਘ ਜਾਤੀਕੇ, ਮਨਜੀਤ ਸਿੰਘ ਰਤਨ, ਸਤਨਾਮ ਸਿੰਘ ਸੁਭਾਨਪੁਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ‘ ਖਾਨ ਬਾਬਾ’ ਗਰੋਹ ਦੇ ਪੂਰੇ ਨੈੱਟਵਰਕ ਦੀ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ- ਸੰਤ ਸੀਚੇਵਾਲ ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਹੜ੍ਹਤਾਲ ਅੱਜ 9ਵੇਂ ਦਿਨ ਵਿਚ ਹੋਈ ਦਾਖਲ
Ad Position 24