21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜ਼ਿਲ੍ਹੇ ਵਿਚ ਐਮ.ਪੀ. ਲੈਂਡ ਤੇ ਰੰਗਲਾ ਪੰਜਾਬ ਪ੍ਰੋਗਰਾਮ ਤਹਿਤ 219 ਪ੍ਰੋਜੈਕਟ ਮੁਕੰਮਲ-ਅਕਾਸ਼ ਬਾਂਸਲ

ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਐਮ. ਪੀ.

Ad Position 21
No active advertisement
ਅਜੀਤ ਡੈਸਕ 22-08-2026
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਐਮ.ਪੀ. ਲੈਡ ਸਕੀਮ ਤੇ ਰੰਗਲਾ ਪੰਜਾਬ ਪ੍ਰੋਗਰਾਮ ਤਹਿਤ ਪਿਛਲੇ ਸਮੇਂ ਦੌਰਾਨ ਸ਼ੁਰੂ ਕੀਤੇ ਗਏ 260 ਵਿਕਾਸ ਪ੍ਰੋਜੈਕਟਾਂ ਵਿਚੋਂ 219 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਤੇ 39 ਪ੍ਰੋਜੈਕਟਾਂ ਦਾ ਕੰਮ ਪ੍ਰਗਤੀ ਅਧੀਨ ਹੈ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪ੍ਰੋਜੈਕਟਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਹਰੇਕ ਪ੍ਰੋਜੈਕਟ ਦੀ ਨਿਗਰਾਨੀ ਕਰਨ ਦੇ ਨਾਲ ਨਾਲ ਇਹ ਯਕੀਨੀ ਬਣਾਉਣ ਕਿ ਕੰਮ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਸਕੀਮ ਤਹਿਤ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਵਿਚ ਵਿਆਪਕ ਵਿਕਾਸ ਕਾਰਜਾਂ ਲਈ 10 ਕਰੋੜ ਰੁਪਏ ਪ੍ਰਾਪਤ ਹੋਏ ਸਨ | ਇਸ ਫ਼ੰਡ ਵਿਚੋਂ ਬੁਨਿਆਦੀ ਨਾਗਰਿਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਜਨਤਕ ਸਹੂਲਤਾਂ ਦੇਣ ਲਈ ਵਰਤੇ ਜਾ ਰਹੇ ਹਨ | ਇਸ ਤੋਂ ਇਲਾਵਾ ਇਸ ਫ਼ੰਡ ਵਿਚੋਂ ਸੜਕਾਂ, ਨਾਲੀਆਂ ਦੀ ਮੁਰੰਮਤ, ਇੰਟਰਲਾਕਿੰਗ ਟਾਈਲਾਂ, ਸੋਲਰ ਸਟਰੀਟ ਲਾਈਟਾਂ ਲਗਾਉਣ, ਓਪਨ ਜ਼ਿੰਮ ਸਥਾਪਿਤ ਕਰਨ, ਸਮਸ਼ਾਨਘਾਟਾਂ ਦੇ ਸੁਧਾਰ, ਕਮਿਊਨਿਟੀ ਹਾਲ, ਆਂਗਣਵਾੜੀ ਕੇਂਦਰਾਂ, ਪੰਚਾਇਤ ਘਰਾਂ ਤੇ ਹੋਰ ਜਨਤਕ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਏ ਜਾਣ | ਉਨ੍ਹਾਂ ਕੰਮ ਦੀ ਗੁਣਵੱਤਾ ਨੂੰ ਬਣਾਏ ਰੱਖਣ ਤੇ ਅਣਚਾਹੀ ਦੇਰੀ ਨੂੰ ਰੋਕਣ ਲਈ ਸਾਰੇ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਤੇ ਪ੍ਰਭਾਵਸ਼ਾਲੀ ਫ਼ੀਲਡ ਪੱਧਰੀ ਨਿਗਰਾਨੀ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਿਕਾਸ ਕਾਰਜਾਂ ‘ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ ਤੇ ਪ੍ਰਗਤੀ ਰਿਪੋਰਟਾਂ ਦੀ ਸਮੇਂ ਸਮੇਂ ਸਮੀਖਿਆ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦੋਵਾਂ ਟੀਮਾਂ ਤਹਿਤ ਜ਼ਿਲ੍ਹੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ | ਮੀਟਿੰਗ ਵਿਚ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਬੀ.ਡੀ.ਪੀ.ਓ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰੀਅਰ ਅਗਵਾਈ ਸਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ‘ ਖਾਨ ਬਾਬਾ’ ਗਰੋਹ ਦੇ ਪੂਰੇ ਨੈੱਟਵਰਕ ਦੀ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ- ਸੰਤ ਸੀਚੇਵਾਲ
Ad Position 24