ਸਵ. ਗੁਰਜੀਤ ਸਿੰਘ ਵਾਲੀਆ ਨੂੰ ਸ਼ਰਧਾਂਜਲੀਆਂ ਭੇਟ
ਕਪੂਰਥਲਾ, 21 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਮਣੀ ਅਕਾਲੀ ਦਲ ਕਪੂਰਥਲਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ ਦੇ ਛੋਟੇ ਭਰਾ ਗੁਰਜੀਤ ਸਿੰਘ ਵਾਲੀਆ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਮੈਣਵਾਂ ਦੇ ਗੁਰਦੁਆਰਾ ਸਾਹਿਬ ਵਿਚ ਕਰਵਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਉਪਰੰਤ ਸ਼ੋ੍ਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ.
ਕਪੂਰਥਲਾ, 21 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਮਣੀ ਅਕਾਲੀ ਦਲ ਕਪੂਰਥਲਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ ਦੇ ਛੋਟੇ ਭਰਾ ਗੁਰਜੀਤ ਸਿੰਘ ਵਾਲੀਆ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਮੈਣਵਾਂ ਦੇ ਗੁਰਦੁਆਰਾ ਸਾਹਿਬ ਵਿਚ ਕਰਵਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਉਪਰੰਤ ਸ਼ੋ੍ਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ. ਦਵਿੰਦਰ ਸਿੰਘ ਢੱਪਈ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ ਤੇ ਹੋਰ ਸ਼ਖ਼ਸੀਅਤਾਂ ਨੇ ਸਵ. ਗੁਰਜੀਤ ਸਿੰਘ ਵਾਲੀਆ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੀਨੀਅਰ ਅਕਾਲੀ ਆਗੂ ਦਵਿੰਦਰਬੀਰ ਸਿੰਘ ਚਾਹਲ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਜਥੇ. ਕੁਲਵੰਤ ਸਿੰਘ ਜੋਸਨ, ਠੇਕੇਦਾਰ ਕੁਲਵਿੰਦਰ ਸਿੰਘ, ਯੂਥ ਅਕਾਲੀ ਦਲ ਦੇ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ‘ਆਪ’ ਦੇ ਆਗੂ ਪਰਵਿੰਦਰ ਸਿੰਘ ਢੋਟ, ਇੱਛਾ ਸਿੰਘ ਢੋਟ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਬੀਰ ਸਿੰਘ ਵਡਾਲਾ, ਜਥੇ. ਸੁਖਜੀਤ ਸਿੰਘ ਢੱਪਈ ਜ਼ਿਲ੍ਹਾ ਪ੍ਰਧਾਨ ਦਮਦਮੀ ਟਕਸਾਲ ਸੇਵਕ ਜਥਾ, ਸੁਰਿੰਦਰ ਸਿੰਘ ਢੋਟ, ਇੰਦਰਜੀਤ ਸਿੰਘ ਮੰਨਣ, ਹਿੰਮਤ ਸਿੰਘ ਢੋਟ, ਨਰੇਸ਼ ਕੁਮਾਰ ਸੂਜੋਕਾਲੀਆ, ਜਰਨੈਲ ਸਿੰਘ ਬਾਜਵਾ, ਨਰਭੀਰ ਸਿੰਘ ਬਾਜਵਾ, ਜਗਜੀਤ ਸਿੰਘ ਸ਼ੰਮੀ, ਸਰਦੂਲ ਸਿੰਘ ਸਿਆਲ, ਅਵੀ ਰਾਜਪੂਤ, ਹਰਜਿੰਦਰ ਸਿੰਘ ਖਾਨੋਵਾਲ, ਜਥੇ. ਗੁਰਦਿਆਲ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਨੰਬਰਦਾਰ ਗੁਰਦੇਵ ਸਿੰਘ ਭਗਤਪੁਰ, ਹਰਜੀਤ ਸਿੰਘ ਭਾਟੀਆ, ਜਸਵੰਤ ਸਿੰਘ ਸਾਬਕਾ ਸਰਪੰਚ ਬਰਿੰਦਪੁਰ ਤੋਂ ਇਲਾਵਾ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |