ਜੀ.ਟੀ.ਬੀ.ਪੀ. ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਜੀ. ਟੀ.
ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਜੀ.ਟੀ.ਬੀ.ਪੀ. ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਵਿਖੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਸਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ ਤੇ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸਕੂਲ ਦੇ ਐਮ.ਡੀ. ਮੋਹਨ ਸਿੰਘ ਘੱਗ, ਪ੍ਰਧਾਨ ਪਰਮਜੀਤ ਕੌਰ ਘੱਗ, ਚੇਅਰਮੈਨ ਸੁਖਮਨ ਸਿੰਘ ਘੱਗ, ਪਿ੍ੰਸੀਪਲ ਮਨਪ੍ਰੀਤ ਕੌਰ ਘੱਗ, ਵਾਈਸ ਪਿ੍ੰਸੀਪਲ ਅਜਵਿੰਦਰ ਕੌਰ, ਸੁਖਜੀਤ ਕੌਰ, ਰਾਜਦੀਪ ਕੌਰ ਅਤੇ ਸੁਰਜੀਤ ਸਿੰਘ ਵਾਲੀਆ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |