ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ
ਕਪੂਰਥਲਾ, 23 ਅਗਸਤ (ਵਿ. ਪ੍ਰ.)
ਕਪੂਰਥਲਾ, 23 ਅਗਸਤ (ਵਿ.ਪ੍ਰ.)-ਵਿਦੇਸ਼ ਭੇਜਣ ਦੇ ਝਾਂਸੇ 15 ਲੱਖ ਰੁਪਏ ਦੀ ਕਥਿਤ ਤੌਰ ‘ਤੇ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੀੜਤ ਗੁਰਦੀਪ ਸਿੰਘ ਵਾਸੀ ਕਾਂਜਲੀ ਨੇ ਥਾਣਾ ਕੋਤਵਾਲੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਉਦਿਤ ਕੁਮਾਰ, ਜਸਵਿੰਦਰ ਕੁਮਾਰ ਵਾਸੀਆਨ ਜੱਗੀ ਕਲੋਨੀ ਜ਼ਿਲ੍ਹਾ ਅੰਬਾਲਾ ਤੇ ਜਸਵਿੰਦਰ ਸਿੰਘ ਵਾਸੀ ਪਿੰਜੋਖੜਾ ਜ਼ਿਲ੍ਹਾ ਅੰਬਾਲਾ ਨੂੰ ਆਪਣੇ ਲੜਕੇ ਸੁਖਜਿੰਦਰ ਸਿੰਘ ਨੂੰ ਕਥਿਤ ਤੌਰ ‘ਤੇ ਇਕਰਾਰਨਾਮੇ ਤਹਿਤ ਵਿਦੇਸ਼ ਕੈਨੇਡਾ ਭੇਜਣ ਲਈ ਸਾਢੇ 15 ਲੱਖ ਦਿੱਤੇ ਸਨ ਤੇ ਹੁਣ ਉਸ ਨੇ ਉਸਦੇ ਲੜਕੇ ਨੂੰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ | ਥਾਣਾ ਕੋਤਵਾਲੀ ਪੁਲਿਸ ਨੇ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਜਸਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ |