25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਕਿਯੂ ਕਾਦੀਆਂ ਬਲਾਕ ਨਡਾਲਾ ਦੀ ਮੀਟਿੰਗ

ਨਡਾਲਾ, 24 ਅਗਸਤ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕਾਰਜਕਾਰੀ ਪ੍ਰਧਾਨ ਕਪੂਰਥਲਾ ਦਲਬੀਰ ਸਿੰਘ ਨਾਨਕਪੁਰ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਅਤੇ ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਦਿਆਂ ਆਉਣ ਵਾਲੇ ਸੰਘਰਸ਼ਾਂ ਦੀ ਤਿਆਰੀ ਸਬੰਧੀ ਵੀ ਰਣਨੀਤੀ ਤਿਆਰ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜ਼ਿਲ੍ਹੇ ਭਰ ਵਿਚੋਂ ਕਿਸਾਨਾਂ ਅਤੇ ਬੀਬੀਆਂ ਦਾ ਵੱਡਾ ਜਥਾ 1 ਸਤੰਬਰ ਨੂੰ ਟਰੈਕਟਰ-ਟਰਾਲੀਆਂ, ਕਾਰਾਂ ਅਤੇ ਹੋਰ ਵਾਹਨਾਂ ਰਾਹੀਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਰਵਾਨਾ ਹੋਵੇਗਾ | ਇਸ ਸਬੰਧੀ ਇੱਕ ਦਿਨ ਪਹਿਲਾਂ ਹੀ ਰਵਾਨਗੀ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਅਤੇ 88 ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਣਾ ਚਾਹੀਦਾ ਹੈ | ਇਸ ਤੋਂ ਇਲਾਵਾ ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਵੀ ਕੀਤੀ ਗਈ | ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖ਼ਤਮ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਕਿਸਾਨੀ ਅਤੇ ਪੰਜਾਬ ਦੇ ਹਿਤਾਂ ਨਾਲ ਜੁੜੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਮਬੰਦ ਕਰਕੇ ਚੰਡੀਗੜ੍ਹ ਧਰਨੇ ਵਿਚ ਸ਼ਮੂਲੀਅਤ ਕਰਵਾਈ ਜਾਵੇਗੀ | ਇਸ ਮੌਕੇ ਦਲਬੀਰ ਸਿੰਘ ਨਾਨਕਪੁਰ ਕਾਰਜਕਾਰੀ ਪ੍ਰਧਾਨ ਕਪੂਰਥਲਾ, ਜੋਗਾ ਸਿੰਘ ਇਬਰਾਹੀਮਵਾਲ ਬਲਾਕ ਪ੍ਰਧਾਨ ਨਡਾਲਾ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ, ਅਮਰੀਕ ਸਿੰਘ, ਰਘਬੀਰ ਸਿੰਘ,ਜਸਵੰਤ ਸਿੰਘ ਸਕੱਤਰ,ਗੁਰਵਿੰਦਰ ਸਿੰਘ ਤੂਰ, ਪ੍ਰਦੀਪ ਘਈ, ਸੰਨੀ ਦੱਤਾ,ਮਨਜੀਤ ਸਿੰਘ,ਲਖਬੀਰ ਸਿੰਘ, ਸਿਮਰਜੀਤ ਸਿੰਘ, ਨਿਸ਼ਾਨ ਸਿੰਘ, ਮਹਿੰਦਰ ਸਿੰਘ, ਪ੍ਰਤਾਪ ਸਿੰਘ,ਸਰੂਪ ਸਿੰਘ,ਗੁਰਦੀਪ ਸਿੰਘ,ਕੇਵਲ ਸਿੰਘ, ਗੁਲਜਾਰ ਸਿੰਘ,ਪ੍ਰਗਟ ਸਿੰਘ,ਪ੍ਰਦੀਪ ਸਿੰਘ, ਬਲਬੀਰ ਸਿੰਘ, ਮਨਜੀਤ ਸਿੰਘ, ਗੁਰਮੁਖ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 25-08-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮ 27 ਨੂੰ ਸਮੂਹਿਕ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਾਲਾਨਾ ਚੋਣ 11 ਸਤੰਬਰ ਨੂੰ , 2 ਸਤੰਬਰ ਤੋਂ ਹੋਣਗੇ ਨਾਮਜ਼ਦਗੀ ਪਰਚੇ ਦਾਖਲ
Ad Position 24