25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮ 27 ਨੂੰ ਸਮੂਹਿਕ

ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਰਜਿ. ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ ਦੇ ਅਗਵਾਈ ਵਿਚ ਯੂਨੀਵਰਸਿਟੀ ਕੰਪਲੈਕਸ ਵਿਚ ਹੋਈ | ਜਿਸ ਵਿਚ ਸਾਂਝਾ ਮੁਲਾਜ਼ਮ ਮੰਚ ਦੇ ਕੁਆਰਡੀਨੇਟਰ ਸੁਖਚੈਨ ਸਿੰਘ ਖਹਿਰਾ, ਮਨਦੀਪ ਸਿੰਘ ਸਿੱਧੂ, ਮਨਪ੍ਰੀਤ ਸਿੰਘ ਪ੍ਰਧਾਨ, ਡਾਇਰੈਕਟਰੇਟ ਸਿਹਤ ਵਿਭਾਗ ਚੰਡੀਗੜ੍ਹ, ਸਾਂਝਾ ਮੁਲਾਜ਼ਮ ਮੰਚ ਮੁਹਾਲੀ ਦੇ ਕਨਵੀਨਰ ਅਮਿਤ ਕਟੋਚ, ਸਿਹਤ ਵਿਭਾਗ ਦੀ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਨਰਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਚੈਨ ਸਿੰਘ ਖਹਿਰਾ ਤੇ ਹੋਰ ਆਗੂਆਂ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ 18 ਪ੍ਰਤੀਸ਼ਤ ਡੀ.

Ad Position 21
No active advertisement
ਅਜੀਤ ਡੈਸਕ 25-08-2026
ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਰਜਿ. ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ ਦੇ ਅਗਵਾਈ ਵਿਚ ਯੂਨੀਵਰਸਿਟੀ ਕੰਪਲੈਕਸ ਵਿਚ ਹੋਈ | ਜਿਸ ਵਿਚ ਸਾਂਝਾ ਮੁਲਾਜ਼ਮ ਮੰਚ ਦੇ ਕੁਆਰਡੀਨੇਟਰ ਸੁਖਚੈਨ ਸਿੰਘ ਖਹਿਰਾ, ਮਨਦੀਪ ਸਿੰਘ ਸਿੱਧੂ, ਮਨਪ੍ਰੀਤ ਸਿੰਘ ਪ੍ਰਧਾਨ, ਡਾਇਰੈਕਟਰੇਟ ਸਿਹਤ ਵਿਭਾਗ ਚੰਡੀਗੜ੍ਹ, ਸਾਂਝਾ ਮੁਲਾਜ਼ਮ ਮੰਚ ਮੁਹਾਲੀ ਦੇ ਕਨਵੀਨਰ ਅਮਿਤ ਕਟੋਚ, ਸਿਹਤ ਵਿਭਾਗ ਦੀ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਨਰਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਚੈਨ ਸਿੰਘ ਖਹਿਰਾ ਤੇ ਹੋਰ ਆਗੂਆਂ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ 18 ਪ੍ਰਤੀਸ਼ਤ ਡੀ.ਏ. ਦੀ ਅਦਾਇਗੀ ਤੇ ਹੋਰ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਮਹਾਂ ਬੰਦ ਦਾ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈ ਕੇ 27 ਅਗਸਤ ਨੂੰ ਸਮੁੱਚਾ ਕੰਮਕਾਜ ਬੰਦ ਕਰਨ ਦੀ ਅਪੀਲ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ, ਸੀਨੀਅਰ ਪ੍ਰਧਾਨ ਜਸਵਿੰਦਰ ਸਿੰਘ, ਸੁਖਬੀਰ ਸਿੰਘ ਮਾਨ, ਨਵਦੀਪ ਕੌਰ, ਰਕੇਸ਼ ਬਹਾਦਰ, ਅਮਿਤ ਢੀਡਾ, ਮੰਗਤ ਰਾਮ, ਬਲਜਿੰਦਰ ਸਿੰਘ ਤੇ ਹੋਰ ਆਗੂਆਂ ਨੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਕੋਆਰਡੀਨੇਟਰ ਨੂੰ ਭਰੋਸਾ ਦਿਵਾਇਆ ਕਿ ਉਹ ਮੰਚ ਵਲੋਂ ਦਿੱਤੇ ਗਏ ਮਹਾਂ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਵਿਚ ਪੂਰਾ ਸਹਿਯੋਗ ਦੇਣਗੇ | ਇਸੇ ਦੌਰਾਨ ਪਵਨ ਖਿੱਚੀ ਨੇ ਦੱਸਿਆ ਕਿ ਉਨ੍ਹਾਂ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਇਸ ਸਬੰਧੀ ਇਕ ਲਿਖਤੀ ਪੱਤਰ ਵੀ ਭੇਜਿਆ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਸਮੂਹ ਮੁਲਾਜ਼ਮ 27 ਅਗਸਤ ਨੂੰ ਯੂਨੀਵਰਸਿਟੀ ਵਿਚ ਸਾਰਾ ਕੰਮਕਾਜ ਬੰਦ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਸ਼ਾਂਤਮਈ ਧਰਨਾ ਦੇਣਗੇ | ਉਨ੍ਹਾਂ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮਾਂ ਨੂੰ ਇਸ ਮਹਾਂਬੰਦ ਵਿਚ ਸ਼ਾਮਲ ਹੋਣ ਦੀ ਬੰਦ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਰ. ਸੀ. ਐਫ. ਇੰਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਅਗਲੀ ਖ਼ਬਰ ਕਿਸਾਨੀ ਮਸਲਿਆਂ ਨੂੰ ਲੈ ਕੇ ਭਾਕਿਯੂ ਕਾਦੀਆਂ ਬਲਾਕ ਨਡਾਲਾ ਦੀ ਮੀਟਿੰਗ
Ad Position 24