ਪਿੰਡ ਮੁਰਾਦਪੁਰ ਦੇ ਲੋਕਾਂ ਨੇ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ
ਕਪੂਰਥਲਾ, 24 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁਰਾਦਪੁਰ ਵਿਖੇ ਦੋ ਧਿਰਾਂ ਦੀ ਹੋਈ ਲੜਾਈ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ | ਜਿਨ੍ਹਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਹਾਕਮ ਸਿੰਘ ਪੁੱਤਰ ਲਖਵੰਤ ਸਿੰਘ ਵਾਸੀ ਲਾਟੀਆਂਵਾਲ ਨੇ ਦੱਸਿਆ ਕਿ ਉਹ ਆਪਣੇ ਭਰਾ ਜੋਗਾ ਸਿੰਘ ਤੇ ਨਿਸ਼ਾਨ ਸਿੰਘ ਨਾਲ ਕਪੂਰਥਲਾ ਤੋਂ ਆਪਣੇ ਪਿੰਡ ਲਾਟੀਆਂਵਾਲ ਜਾ ਰਹੇ ਸੀ ਤਾਂ ਇਸੇ ਦੌਰਾਨ ਉਹ ਕਿਸੇ ਨੂੰ ਮਿਲਣ ਲਈ ਮੁਰਾਦਪੁਰ ਚਲੇ ਗਏ ਤਾਂ ਉੱਥੇ ਪਿੰਡ ਦੇ ਲੋਕਾਂ ਕਥਿਤ ਤੌਰ ‘ਤੇ ਸਾਨੂੰ ਚੋਰ ਤੇ ਲੁਟੇਰੇ ਦੱਸ ਕੇ ਸਾਡੀ ਕੁੱਟਮਾਰ ਕੀਤੀ | ਜਦਕਿ ਦੂਸਰੀ ਧਿਰ ਦੇ ਜ਼ਖਮੀ ਜੇਰੇ ਇਲਾਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਿਚ ਹੀ ਪੋਲਟਰੀ ਫਾਰਮ ਹੈ ਜਿੱਥੋਂ ਕੁੱਝ ਦਿਨ ਪਹਿਲਾਂ ਇਹ ਕਥਿਤ ਤੌਰ ‘ਤੇ ‘ਤੇ ਸਾਡੀਆਂ ਮੁਰਗੀਆਂ ਚੋਰੀ ਕਰਕੇ ਲੈ ਗਏ ਸਨ | ਜਿਨ੍ਹਾਂ ਨੂੰ ਅੱਜ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਮੋਟਰਸਾਈਕਲ ‘ਤੇ ਕੋਈ ਵੀ ਨੰਬਰ ਪਲੇਟ ਨਹੀਂ ਸੀ ਤੇ ਤੇਜ਼ਧਾਰ ਹਥਿਆਰ ਵੀ ਇਨਾਂ ਕੋਲ ਸਨ | ਜਦੋਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਤਾਂ ਇਕ ਇਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ | ਜਦੋਂ ਇਨ੍ਹਾਂ ਤੋਂ ਪੁੱਛਗਿੱਛ ਕਰਨੀ ਚਾਹੀ ਤਾਂ ਇਨ੍ਹਾਂ ਨੇ ਮੇਰੇ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਮੈਂ ਜ਼ਖ਼ਮੀ ਹੋ ਗਿਆ | ਤਿੰਨਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਸਾਹਿਲ ਗਰਗ ਵਲੋਂ ਜਾਰੀ ਹੈ ਤੇ ਇਨ੍ਹਾਂ ਦੀ ਐਮ.
ਕਪੂਰਥਲਾ, 24 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁਰਾਦਪੁਰ ਵਿਖੇ ਦੋ ਧਿਰਾਂ ਦੀ ਹੋਈ ਲੜਾਈ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ | ਜਿਨ੍ਹਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਹਾਕਮ ਸਿੰਘ ਪੁੱਤਰ ਲਖਵੰਤ ਸਿੰਘ ਵਾਸੀ ਲਾਟੀਆਂਵਾਲ ਨੇ ਦੱਸਿਆ ਕਿ ਉਹ ਆਪਣੇ ਭਰਾ ਜੋਗਾ ਸਿੰਘ ਤੇ ਨਿਸ਼ਾਨ ਸਿੰਘ ਨਾਲ ਕਪੂਰਥਲਾ ਤੋਂ ਆਪਣੇ ਪਿੰਡ ਲਾਟੀਆਂਵਾਲ ਜਾ ਰਹੇ ਸੀ ਤਾਂ ਇਸੇ ਦੌਰਾਨ ਉਹ ਕਿਸੇ ਨੂੰ ਮਿਲਣ ਲਈ ਮੁਰਾਦਪੁਰ ਚਲੇ ਗਏ ਤਾਂ ਉੱਥੇ ਪਿੰਡ ਦੇ ਲੋਕਾਂ ਕਥਿਤ ਤੌਰ ‘ਤੇ ਸਾਨੂੰ ਚੋਰ ਤੇ ਲੁਟੇਰੇ ਦੱਸ ਕੇ ਸਾਡੀ ਕੁੱਟਮਾਰ ਕੀਤੀ | ਜਦਕਿ ਦੂਸਰੀ ਧਿਰ ਦੇ ਜ਼ਖਮੀ ਜੇਰੇ ਇਲਾਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਿਚ ਹੀ ਪੋਲਟਰੀ ਫਾਰਮ ਹੈ ਜਿੱਥੋਂ ਕੁੱਝ ਦਿਨ ਪਹਿਲਾਂ ਇਹ ਕਥਿਤ ਤੌਰ ‘ਤੇ ‘ਤੇ ਸਾਡੀਆਂ ਮੁਰਗੀਆਂ ਚੋਰੀ ਕਰਕੇ ਲੈ ਗਏ ਸਨ | ਜਿਨ੍ਹਾਂ ਨੂੰ ਅੱਜ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਮੋਟਰਸਾਈਕਲ ‘ਤੇ ਕੋਈ ਵੀ ਨੰਬਰ ਪਲੇਟ ਨਹੀਂ ਸੀ ਤੇ ਤੇਜ਼ਧਾਰ ਹਥਿਆਰ ਵੀ ਇਨਾਂ ਕੋਲ ਸਨ | ਜਦੋਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਤਾਂ ਇਕ ਇਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ | ਜਦੋਂ ਇਨ੍ਹਾਂ ਤੋਂ ਪੁੱਛਗਿੱਛ ਕਰਨੀ ਚਾਹੀ ਤਾਂ ਇਨ੍ਹਾਂ ਨੇ ਮੇਰੇ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਮੈਂ ਜ਼ਖ਼ਮੀ ਹੋ ਗਿਆ | ਤਿੰਨਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਸਾਹਿਲ ਗਰਗ ਵਲੋਂ ਜਾਰੀ ਹੈ ਤੇ ਇਨ੍ਹਾਂ ਦੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ | ਘਟਨਾ ਦੀ ਸੂਚਨਾ ਮਿਲਣ ‘ਤੇ ਆਰ.ਸੀ.ਐਫ. ਭੁਲਾਣਾ ਚੌਂਕੀ ਪੁਲਿਸ ਮੌਕੇ ‘ਤੇ ਪੁੱਜੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |