24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ 6ਵਾਂ ਅਲੌਕਿਕ ਕੀਰਤਨ ਸਮਾਗਮ 28 ਨੂੰ

ਨਡਾਲਾ, 24 ਅਗਸਤ (ਰਘਬਿੰਦਰ ਸਿੰਘ)-ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੇਵਾ ਸੁਸਾਇਟੀ ਨਡਾਲਾ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ, ਦਿਨ ਸ਼ੁੱਕਰਵਾਰ ਸ਼ਾਮ 7:30 ਵਜੇ ਤੋਂ ਰਾਤ 10:30 ਵਜੇ ਤੱਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ ਬਿੱਟੂ ਮੁਲਤਾਨੀ, ਕੁਲਵਿੰਦਰ ਸਿੰਘ ਕਾਨੂੰਗੋ ਅਤੇ ਹੋਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਭਾਈ ਜੋਬਨਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਬਾਣੀ ਕੀਰਤਨ ਸੇਵਾ ਟਰੱਸਟ ਨਡਾਲਾ ਦਾ ਕੀਰਤਨੀ ਜਥਾ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਪ੍ਰਸਿੱਧ ਕਥਾਵਾਚਕ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ |ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਉਂਦਿਆਂ ਮੁਫ਼ਤ ਦੰਦਾਂ ਦਾ ਜਾਂਚ ਕੈਂਪ, ਖ਼ੂਨਦਾਨ ਕੈਂਪ ਅਤੇ ਫਿਜ਼ੀਉਥੈਰੇਪੀ ਕੈਂਪ ਵੀ ਲਗਾਏ ਜਾਣਗੇ | ਇਸ ਤੋਂ ਇਲਾਵਾ ਗੁਰੂ ਸਾਹਿਬ ਨਾਲ ਸਬੰਧਿਤ ਇਤਿਹਾਸਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਸੁਸਾਇਟੀ ਦੇ ਅਹੁਦੇਦਾਰਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ 28 ਅਗਸਤ ਨੂੰ ਸਮਾਗਮ ਵਿਚ ਪਹੁੰਚ ਕੇ ਗੁਰਬਾਣੀ ਕੀਰਤਨ ਤੇ ਕਥਾ ਦਾ ਲਾਹਾ ਲੈਣ ਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ ਮੁਲਤਾਨੀ, ਪਰਗਟ ਸਿੰਘ, ਅਵਤਾਰ ਸਿੰਘ ਮੁਲਤਾਨੀ, ਕੁਲਵਿੰਦਰ ਸਿੰਘ ਕਾਨੂੰਗੋ, ਸੁਰਿੰਦਰ ਸਿੰਘ ਛਿੰਦਾ, ਰਿਟਾ: ਡੀ. ਐਸ.

Ad Position 21
No active advertisement
ਅਜੀਤ ਡੈਸਕ 25-08-2026
ਨਡਾਲਾ, 24 ਅਗਸਤ (ਰਘਬਿੰਦਰ ਸਿੰਘ)-ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੇਵਾ ਸੁਸਾਇਟੀ ਨਡਾਲਾ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ, ਦਿਨ ਸ਼ੁੱਕਰਵਾਰ ਸ਼ਾਮ 7:30 ਵਜੇ ਤੋਂ ਰਾਤ 10:30 ਵਜੇ ਤੱਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ ਬਿੱਟੂ ਮੁਲਤਾਨੀ, ਕੁਲਵਿੰਦਰ ਸਿੰਘ ਕਾਨੂੰਗੋ ਅਤੇ ਹੋਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਭਾਈ ਜੋਬਨਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਬਾਣੀ ਕੀਰਤਨ ਸੇਵਾ ਟਰੱਸਟ ਨਡਾਲਾ ਦਾ ਕੀਰਤਨੀ ਜਥਾ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਪ੍ਰਸਿੱਧ ਕਥਾਵਾਚਕ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ |ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਉਂਦਿਆਂ ਮੁਫ਼ਤ ਦੰਦਾਂ ਦਾ ਜਾਂਚ ਕੈਂਪ, ਖ਼ੂਨਦਾਨ ਕੈਂਪ ਅਤੇ ਫਿਜ਼ੀਉਥੈਰੇਪੀ ਕੈਂਪ ਵੀ ਲਗਾਏ ਜਾਣਗੇ | ਇਸ ਤੋਂ ਇਲਾਵਾ ਗੁਰੂ ਸਾਹਿਬ ਨਾਲ ਸਬੰਧਿਤ ਇਤਿਹਾਸਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਸੁਸਾਇਟੀ ਦੇ ਅਹੁਦੇਦਾਰਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ 28 ਅਗਸਤ ਨੂੰ ਸਮਾਗਮ ਵਿਚ ਪਹੁੰਚ ਕੇ ਗੁਰਬਾਣੀ ਕੀਰਤਨ ਤੇ ਕਥਾ ਦਾ ਲਾਹਾ ਲੈਣ ਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ ਮੁਲਤਾਨੀ, ਪਰਗਟ ਸਿੰਘ, ਅਵਤਾਰ ਸਿੰਘ ਮੁਲਤਾਨੀ, ਕੁਲਵਿੰਦਰ ਸਿੰਘ ਕਾਨੂੰਗੋ, ਸੁਰਿੰਦਰ ਸਿੰਘ ਛਿੰਦਾ, ਰਿਟਾ: ਡੀ.ਐਸ.ਪੀ ਸੁਰਿੰਦਰ ਸਿੰਘ, ਅਰਜਨ ਸਿੰਘ ਮੁਲਤਾਨੀ, ਬਲਵਿੰਦਰ ਸਿੰਘ ਸਰਗੋਧੀਆ, ਹਰਜਿੰਦਰ ਸਿੰਘ ਸਾਬੀ, ਗੁਰਦੇਵ ਸਿੰਘ ਮੁਲਤਾਨੀ, ਗੁਰਨਾਮ ਸਿੰਘ ਮੁਲਤਾਨੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਕੌਰ ਨੂੰ ਨਾਮਵਰ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ’ਚ ਸੋਮਨਾਥ ਸੰਵਾਦ ਪਾਠ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
Ad Position 24