26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਦੋ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ ਕਾਲਜ ਦੇ ਪਿ੍ੰਸੀਪਲ ਤੇ ਹੋਰ ਸਟਾਫ਼ ਦੇ ਮੈਂਬਰਾਂ ਨੇ ਦਿੱਤੀ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ

ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀ ਬੀ. ਕਾਮ ਤੀਜੇ ਸਮੈਸਟਰ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ 8.

Ad Position 21
No active advertisement
ਅਜੀਤ ਡੈਸਕ 26-08-2026
ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀ ਬੀ. ਕਾਮ ਤੀਜੇ ਸਮੈਸਟਰ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ 8.25 ਐਸ.ਜੀ.ਪੀ.ਏ. ਹਾਸਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 11ਵਾਂ ਤੇ ਐਸ਼ਪ੍ਰੀਤ ਕੌਰ ਨੇ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ 56ਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਗਗਨਪ੍ਰੀਤ ਕੌਰ 7.92 ਐਸ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਤੀਜੇ ਸਥਾਨ ਹਾਸਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰਭਜੋਤ ਕੌਰ ਤੇ ਪ੍ਰੋ. ਜੀਤਨ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਅਜਿਹੇ ਨਤੀਜੇ ਹੋਰ ਵਿਦਿਆਰਥਣਾਂ ਨੂੰ ਵੀ ਅਕਾਦਮਿਕ ਖੇਤਰਾਂ ਵਿਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐਸ.ਐਨ.ਏ. ਸਪਰਸ਼ ਪੋਰਟਲ ਦੇ ਲਾਗੂ ਹੋਣ ਨਾਲ ਸਕੂਲਾਂ ਵਿਚ ਮਿਡ ਡੇ ਮੀਲ ਚਲਾਉਣਾ ਅਸੰਭਵ-ਈ.ਟੀ.ਟੀ. ਟੀਚਰ ਯੂਨੀਅਨ ਅਗਲੀ ਖ਼ਬਰ ਬਾਬਾ ਬੀਰ ਸਿੰਘ ਬਲੱਡ ਡੋਨਰ ਸੁਸਾਇਟੀ ਦੇ ਲਖਵਿੰਦਰ ਸਿੰਘ ਨੰਨੜਾ ਤੇ ਸੋਨੂੰ ਪਾਜੀਆਂ ਨੂੰ ਮਿਲਿਆ ‘ਸਟੇਟ ਐਵਾਰਡ’
Ad Position 24