26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਐੱਸ.ਡੀ. ਕਾਲਜ ’ਚ ਰੈਗਿੰਗ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ)-ਐਸ. ਡੀ.

Ad Position 21
No active advertisement
ਅਜੀਤ ਡੈਸਕ 26-08-2026
ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈਗਿੰਗ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਅਤੇ ਵਿਦਿਆਰਥੀਆਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਦੋ ਦਿਨਾਂ ਰੈਗਿੰਗ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ | ਇਸ ਮੁਹਿੰਮ ਦਾ ਮੁੱਖ ਉਦੇਸ਼ ਕਾਲਜ ਕੈਂਪਸ ਵਿਚ ਨਵੇਂ ਵਿਦਿਆਰਥੀਆਂ ਲਈ ਸੁਰੱਖਿਅਤ, ਸਨਮਾਨਜਨਕ ਤੇ ਭੈ-ਮੁਕਤ ਵਾਤਾਵਰਣ ਨੂੰ ਯਕੀਨੀ ਬਣਾਉਣਾ ਸੀ | ਪਹਿਲੇ ਦਿਨ ਵਿਦਿਆਰਥੀਆਂ ਵੱਲੋਂ ਐਂਟੀ-ਰੈਗਿੰਗ ਜਾਗਰੂਕਤਾ ਪੋਸਟਰ ਪ੍ਰਦਰਸ਼ਨੀ ਲਗਾਈ ਗਈ | ਵਿਦਿਆਰਥੀਆਂ ਨੇ ਆਪਣੇ ਰਚਨਾਤਮਿਕ ਪੋਸਟਰਾਂ ਰਾਹੀਂ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ | ਵਿਦਿਆਰਥੀਆਂ ਨੇ ਹੱਥਾਂ ਵਿਚ ਜਾਗਰੂਕਤਾ ਪੋਸਟਰ ਫੜ ਕੇ ਰੈਗਿੰਗ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਰੈਗਿੰਗ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ | ਦੂਜੇ ਦਿਨ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਐਂਟੀ-ਰੈਗਿੰਗ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਰਜਨੀ ਬਾਲਾ ਨੇ ਕਿਹਾ ਕਿ ਰੈਗਿੰਗ ਕਿਸੇ ਵੀ ਰੂਪ ਵਿਚ ਮਨੋਰੰਜਨ, ਮਜ਼ਾਕ ਜਾਂ ਜਾਣ-ਪਹਿਚਾਣ ਦਾ ਸਾਧਨ ਨਹੀਂ ਹੋ ਸਕਦੀ |
Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐਫ. ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਧਰਨਾ ਕੱਲ੍ਹ ਮੁਲਾਜ਼ਮ ਧਰਨੇ ਵਿ... ਅਗਲੀ ਖ਼ਬਰ ਕਿਸਾਨਾਂ ਵਲੋਂ ਆਪਣੇ ਖ਼ੂਨ ਪਸੀਨੇ ਦੇ ਨਾਲ ਬਣਾਇਆ ਸਹਿਕਾਰੀ ਦਫ਼ਤਰ ਕੌਡੀਆਂ ਦੇ ਭਾਅ ਵਿਕਿਆ-ਸੁਖਵੰਤ ਸਿੰਘ ਤੱਖਰ
Ad Position 24