ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਦੀਆਂ ਲੰਬਿਤ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ-ਅਮਨਦੀਪ ਸਿੰਘ ਗਿੱਲ
ਯੋਜਨਾ ਅਧੀਨ ਫ਼ੰਡ ਜਾਰੀ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਦਿੱਤਾ ਮੰਗ ਪੱਤਰ
ਨਡਾਲਾ, 26 ਅਗਸਤ (ਰਘਬਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਪੂਰਥਲਾ ਦੇ ਉਪ ਪ੍ਰਧਾਨ ਅਤੇ ਹਲਕਾ ਭੁਲੱਥ ਤੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਾਬਕਾ ਉਮੀਦਵਾਰ ਅਮਨਦੀਪ ਸਿੰਘ ਗੋਰਾ ਗਿੱਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਪੱਤਰ ਭੇਜ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਦੀਆਂ ਲੰਬਿਤ ਕਿਸ਼ਤਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ | ਗਿੱਲ ਨੇ ਕਿਹਾ ਕਿ ਹਲਕੇ ਵਿਚ ਕਈ ਲੋੜਵੰਦ ਪਰਿਵਾਰ ਅਜਿਹੇ ਹਨ, ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਕੱਚੀਆਂ ਹਨ ਜਾਂ ਉਹ ਤਰਪਾਲਾਂ ਦੇ ਸਹਾਰੇ ਰਹਿਣ ਲਈ ਮਜਬੂਰ ਹਨ | ਮਾਨਸੂਨ ਦੇ ਮੌਸਮ ਦੌਰਾਨ ਇਨ੍ਹਾਂ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਲਾਭਪਾਤਰੀਆਂ ਨੂੰ ਯੋਜਨਾ ਤਹਿਤ ਪਹਿਲੀ ਕਿਸ਼ਤ ਮਿਲ ਚੁੱਕੀ ਹੈ ਪਰ ਦੂਜੀ ਕਿਸ਼ਤ ਲੰਬਿਤ ਹੋਣ ਕਾਰਨ ਉਹ ਆਪਣੇ ਮਕਾਨਾਂ ਦੀ ਉਸਾਰੀ ਪੂਰੀ ਨਹੀਂ ਕਰਵਾ ਸਕੇ | ਇਸੇ ਤਰ੍ਹਾਂ ਕਈ ਮਾਮਲਿਆਂ ਵਿਚ ਕੇ. ਵਾਈ.
ਨਡਾਲਾ, 26 ਅਗਸਤ (ਰਘਬਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਪੂਰਥਲਾ ਦੇ ਉਪ ਪ੍ਰਧਾਨ ਅਤੇ ਹਲਕਾ ਭੁਲੱਥ ਤੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਾਬਕਾ ਉਮੀਦਵਾਰ ਅਮਨਦੀਪ ਸਿੰਘ ਗੋਰਾ ਗਿੱਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਪੱਤਰ ਭੇਜ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਦੀਆਂ ਲੰਬਿਤ ਕਿਸ਼ਤਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ | ਗਿੱਲ ਨੇ ਕਿਹਾ ਕਿ ਹਲਕੇ ਵਿਚ ਕਈ ਲੋੜਵੰਦ ਪਰਿਵਾਰ ਅਜਿਹੇ ਹਨ, ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਕੱਚੀਆਂ ਹਨ ਜਾਂ ਉਹ ਤਰਪਾਲਾਂ ਦੇ ਸਹਾਰੇ ਰਹਿਣ ਲਈ ਮਜਬੂਰ ਹਨ | ਮਾਨਸੂਨ ਦੇ ਮੌਸਮ ਦੌਰਾਨ ਇਨ੍ਹਾਂ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਲਾਭਪਾਤਰੀਆਂ ਨੂੰ ਯੋਜਨਾ ਤਹਿਤ ਪਹਿਲੀ ਕਿਸ਼ਤ ਮਿਲ ਚੁੱਕੀ ਹੈ ਪਰ ਦੂਜੀ ਕਿਸ਼ਤ ਲੰਬਿਤ ਹੋਣ ਕਾਰਨ ਉਹ ਆਪਣੇ ਮਕਾਨਾਂ ਦੀ ਉਸਾਰੀ ਪੂਰੀ ਨਹੀਂ ਕਰਵਾ ਸਕੇ | ਇਸੇ ਤਰ੍ਹਾਂ ਕਈ ਮਾਮਲਿਆਂ ਵਿਚ ਕੇ.ਵਾਈ.ਸੀ. ਦੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਕਿਸ਼ਤ ਖਾਤਿਆਂ ਵਿਚ ਜਮ੍ਹਾਂ ਨਹੀਂ ਹੋਈ | ਅਮਨਦੀਪ ਸਿੰਘ ਗਿੱਲ ਨੇ ਇਹ ਵੀ ਕਿਹਾ ਕਿ ਕੁੱਝ ਲਾਭਪਾਤਰੀਆਂ ਨੂੰ ਫ਼ੰਡ ਜਾਰੀ ਹੋਣ ਸਬੰਧੀ ਮੋਬਾਈਲ ਸੁਨੇਹੇ ਤਾਂ ਪ੍ਰਾਪਤ ਹੋਏ ਹਨ, ਪਰ ਰਕਮ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਨਹੀਂ ਹੋਈ | ਉਨ੍ਹਾਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਦੀ ਤੁਰੰਤ ਜਾਂਚ ਕਰਕੇ ਭੁਗਤਾਨ ਦੀ ਸਥਿਤੀ ਸਪਸ਼ਟ ਕੀਤੀ ਜਾਵੇ | ਉਨ੍ਹਾਂ ਡੀ.ਸੀ. ਕਪੂਰਥਲਾ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਨੂੰ ਅਜੇ ਤੱਕ ਯੋਜਨਾ ਵਿਚ ਸ਼ਾਮਲ ਨਹੀਂ ਕੀਤਾ ਗਿਆ ਅਤੇ ਜੋ ਯੋਗਤਾ ਦੇ ਮਾਪਦੰਡ ਪੂਰੇ ਕਰਦੇ ਹਨ, ਉਨ੍ਹਾਂ ਦਾ ਮੁੜ ਸਰਵੇਖਣ ਕਰਵਾਇਆ ਜਾਵੇ ਅਤੇ ਯੋਗ ਪਰਿਵਾਰਾਂ ਦੇ ਨਵੇਂ ਕੇਸ ਤਿਆਰ ਕਰਕੇ ਯੋਜਨਾ ਦਾ ਲਾਭ ਦਿੱਤਾ ਜਾਵੇ | ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਇਹ ਯੋਜਨਾ ਚਲਾਈ ਜਾ ਰਹੀ ਹੈ, ਇਸ ਲਈ ਯੋਗ ਲਾਭਪਾਤਰੀਆਂ ਨੂੰ ਫ਼ੰਡ ਮਿਲਣ ਵਿਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਲੰਬਿਤ ਮਾਮਲਿਆਂ ਦੀ ਸਮੀਖਿਆ ਕਰਕੇ ਮਨਜ਼ੂਰਸ਼ੁਦਾ ਕਿਸ਼ਤਾਂ ਜਲਦ ਜਾਰੀ ਕਰਨ ਅਤੇ ਮਾਨਸੂਨ ਦੇ ਮੱਦੇਨਜ਼ਰ ਲੋੜਵੰਦ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ | ਇਸ ਮੌਕੇ ਸੰਤੋਖ ਸਿੰਘ ਹੰਬੋਵਾਲ, ਵਿਪਨ ਕੁਮਾਰ ਮੁਰਾਰ,ਬਿੱਲਾ ਹੰਬੋਵਾਲ,ਗੁਰਪ੍ਰੀਤ ਸਿੰਘ ਮੰਡ ਸੰਗੋਜਲਾ ਤੇ ਹੋਰ ਹਾਜ਼ਰ ਸਨ |