ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ’ਚ 1 ਤੋਂ 5 ਸਤੰਬਰ ਤੱਕ ਕਰਵਾਏ ਜਾਣਗੇ ਡਰੋਨ ਸ਼ੋਅ- ਅਕਾਸ਼ ਬਾਂਸਲ
ਕਪੂਰਥਲਾ, 27 ਅਗਸਤ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਜ਼ਿਲ੍ਹੇ ਵਿਚ 1 ਸਤੰਬਰ ਤੋਂ ਲੈ ਕੇ 5 ਸਤੰਬਰ ਤੱਕ ਸਬ ਡਵੀਜ਼ਨ ਪੱਧਰ ‘ਤੇ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਵਿਚ ਡਰੋਨ ਸ਼ੋਅ ਸਬੰਧੀ ਕੀਤੇ ਜਾਣ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਉਪਰੰਤ ਕਹੀ | ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਬਾਬਾ ਗਧੀਆ ਪਾਰਕ ਫਗਵਾੜਾ, 2 ਸਤੰਬਰ ਨੂੰ ਦਾਣਾ ਮੰਡੀ ਭੁਲੱਥ, 3 ਸਤੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਡਰੋਨ ਸ਼ੋਅ ਕਰਵਾਏ ਜਾਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰੋਨ ਸ਼ੋਅ ਸ਼ਾਮ 7 ਵਜੇ ਸ਼ੁਰੂ ਹੋਣਗੇ ਜਿਨ੍ਹਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਤੇ ਬਾਅਦ ਵਿਚ 500 ਤੋਂ ਵੱਧ ਆਧੁਨਿਕ ਡਰੋਨ ਅਲੌਕਿਕ ਸ਼ੋਅ ਪੇਸ਼ ਕਰਨਗੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਲੌਕਿਕ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ | ਇਸੇ ਦੌਰਾਨ ਹੀ ਐਸ. ਐਸ.
ਡ
ਡਰੋਨ ਸ਼ੋਅ ਸਮਾਗਮਾਂ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ-ਗੌਰਵ ਤੂਰਾ
28-08-2026
ਕਪੂਰਥਲਾ, 27 ਅਗਸਤ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਜ਼ਿਲ੍ਹੇ ਵਿਚ 1 ਸਤੰਬਰ ਤੋਂ ਲੈ ਕੇ 5 ਸਤੰਬਰ ਤੱਕ ਸਬ ਡਵੀਜ਼ਨ ਪੱਧਰ ‘ਤੇ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਵਿਚ ਡਰੋਨ ਸ਼ੋਅ ਸਬੰਧੀ ਕੀਤੇ ਜਾਣ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਉਪਰੰਤ ਕਹੀ | ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਬਾਬਾ ਗਧੀਆ ਪਾਰਕ ਫਗਵਾੜਾ, 2 ਸਤੰਬਰ ਨੂੰ ਦਾਣਾ ਮੰਡੀ ਭੁਲੱਥ, 3 ਸਤੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਡਰੋਨ ਸ਼ੋਅ ਕਰਵਾਏ ਜਾਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰੋਨ ਸ਼ੋਅ ਸ਼ਾਮ 7 ਵਜੇ ਸ਼ੁਰੂ ਹੋਣਗੇ ਜਿਨ੍ਹਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਤੇ ਬਾਅਦ ਵਿਚ 500 ਤੋਂ ਵੱਧ ਆਧੁਨਿਕ ਡਰੋਨ ਅਲੌਕਿਕ ਸ਼ੋਅ ਪੇਸ਼ ਕਰਨਗੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਲੌਕਿਕ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ | ਇਸੇ ਦੌਰਾਨ ਹੀ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਡਰੋਨ ਸ਼ੋਅ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਤਰੀਕੇ ਨਾਲ ਰੱਖਣ ਲਈ ਪ੍ਰਸ਼ਾਸਨ ਵਲੋਂ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਤੇ ਸਾਰੇ ਸਮਾਗਮ ਵਾਲੇ ਸਥਾਨਾਂ ‘ਤੇ ਲੋੜੀਂਦੀ ਪੁਲਿਸ ਨਫ਼ਰੀ ਤਾਇਨਾਤ ਕੀਤੀ ਜਾਵੇਗੀ | ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ. ਐਸ. ਪੀ. ਗੌਰਵ ਤੂਰਾ ਨੇ ਹੋਰ ਅਧਿਕਾਰੀਆਂ ਦੇ ਨਾਲ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਦਾ ਦੌਰਾ ਕਰਕੇ ਡਰੋਨ ਸ਼ੋਅ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ |